ਤਰਨਤਾਰਨ, (ਆਹਲੂਵਾਲੀਆ, ਰਵਿੰਦਰ ਕ¤ਕੜ, ਧਾਮੀ)- ਡਿਪਟੀ ਕਮਿਸ਼ਨਰ ਇੰਜੀਨੀਅਰ ਡੀ.ਪੀ.ਐਸ. ਖਰਬੰਦਾ ਨੇ ਦੱਸਿਆ ਕਿ ਜ਼ਿਲ੍ਹਾ ਭਰ ਵਿਚ ਨੌਜਵਾਨਾਂ ਨੂੰ ਵੱਖ ਵੱਖ ਕਿੱਤਾ ਮੁੱਖੀ ਕੋਰਸਾਂ ਵਿਚ ਹੁਨਰਮੰਦ ਬਣਾਉਣ ਲਈ 12 ਹੁਨਰ ਵਿਕਾਸ ਕੇਂਦਰ ਚਲਾਏ ਜਾ ਰਹੇ ਹਨ ਅਤੇ ਇਨ੍ਹਾਂ ਹੁਨਰ ਵਿਕਾਸ ਕੇਂਦਰਾਂ ਤੋਂ ਟਰੇਨਿੰਗ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਲਈ ਜਿੱਥੇ ਪਲੇਸਮੈਂਟ ਦਾ ਸਹੀ ਪ੍ਰਬੰਧ ਕੀਤਾ ਗਿਆ ਹੈ ਉਥੇ ਵੱਖ ਵੱਖ ਸਵੈ ਰੁਜ਼ਗਾਰ ਦੇ ਧੰਦੇ ਖੋਲ੍ਹਣ ਵਾਲੇ ਨੌਜਵਾਨਾਂ ਨੂੰ ਬੈਂਕਾਂ ਤੋਂ ਨਾਮਾਤਰ ਵਿਆਜ ਦਰ੍ਹਾਂ ’ਤੇ ਕਰਜੇ ਵੀ ਮੁਹੱਈਆ ਕਰਵਾਏ ਜਾ ਰਹੇ ਹਨ। ਅੱਜ ਇਨ੍ਹਾਂ ਹੁਨਰ ਵਿਕਾਸ ਕੇਂਦਰਾਂ ਦੇ ਚੱਲ ਰਹੇ ਕੰਮ ਦੀ ਸਮੀਖਿਆ ਕਰਨ ਲਈ ਬੁਲਾਈ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜ਼ਿਲ੍ਹੇ ਵਿਚ 1 ਸ਼ਹਿਰੀ ਪੱਧਰ ’ਤੇ ਅਤੇ 11 ਪਿੰਡ ਪੱਧਰ ’ਤੇ ਇਹ ਸੈਂਟਰ ਸਫਲਤਾਪੂਰਵਕ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਕਾਰੀ ਸਕੂਲਾਂ ਵਿਚ ਸਥਾਪਿਤ ਕੀਤੇ ਗਏ ਇਨ੍ਹਾਂ ਸੈਂਟਰਾਂ ਦੇ ਨੋਡਲ ਅਫ਼ਸਰ ਸੰਬੰਧਤ ਸਕੂਲ ਦੇ ਪ੍ਰਿੰਸੀਪਲ ਨੂੰ ਬਣਾਇਆ ਗਿਆ ਹੈ ਤਾਂ ਜੋ ਪ੍ਰਿੰਸੀਪਲਾਂ ਵੱਲੋਂ ਸਮੇਂ ਸਮੇਂ ਬੱਚਿਆਂ ਨੂੰ ਦਿੱਤੀ ਜਾਂਦੀ ਸਿਖਲਾਈ ਦਾ ਨਿਰੀਖਣ ਕੀਤਾ ਜਾ ਸਕੇ।
ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਜ਼ਿਲ੍ਹੇ ਭਰ ’ਚ ਖੋਲ੍ਹੇ ਗਏ 12 ਹੁਨਰ ਵਿਕਾਸ ਕੇਂਦਰ : ਡੀ.ਸੀ.



