Skip to content
Independent perspectives. Global stories.
BREAKING

ਗੁਰਦਾਸਪੁਰ ’ਚ ਭਿਆਨਕ ਗੈਂਗਵਾਰ, ਦੋ ਮਰੇ, ਕਈ ਜ਼ਖ਼ਮੀ

Share this story

image ਗੁਰਦਾਸਪੁਰ, 20 ਅਪ੍ਰੈਲ (ਅਰਵਿੰਦਰ ਮਠਾਰੂ)- ਹਲਕਾ ਕਾਹਨੂੰਵਾਲ ਬਾਈਪਾਸ ਨੇੜੇ ਗੈਂਗਸਟਰ ਦੇ ਦੋ ਗੁੱਟਾਂ ਵਿਚਾਲੇ ਹੋਈ ਲੜਾਈ ਵਿੱਚ ਗੈਂਗਸਟਰ ਹਰਪ੍ਰੀਤ ਸਿੰਘ ਸੂਬੇਦਾਰ ਸਮੇਤ ਦੋ ਨੌਜਵਾਨਾਂ ਦੀ ਮੌਤ ਹੋ ਗਈ। ਗੋਲੀਬਾਰੀ ਵਿੱਚ ਕਈ ਜ਼ਖਮੀ ਵੀ ਹੋਏ ਹਨ ਜਿਨ੍ਹਾਂ ਵਿੱਚੋਂ ਇੱਕ ਨੌਜਵਾਨ ਗੰਭੀਰ ਹੈ।ਮਿਲੀ ਜਾਣਕਾਰੀ ਅਨੁਸਾਰ ਕਾਹਨੂੰਵਾਲ ਬਾਈਪਾਸ ਨੇੜੇ ਇੱਕ ਗੱਡੀ ਵਿੱਚ ਸਵਾਰ 5 ਨੌਜਵਾਨ ਗੁਰਦਾਸਪੁਰ ਵੱਲ ਜਾ ਰਹੇ ਸਨ। ਇਸ ਦੌਰਾਨ ਪਹਿਲਾਂ ਤੋਂ ਮੌਜੂਦ ਦੂਜੇ ਗੁੱਟ ਦੇ ਕੁਝ ਨੌਜਵਾਨਾਂ ਨੇ ਗੱਡੀ ਉੱਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਦੋਹਾਂ ਪਾਸਿਆਂ ਤੋਂ ਕਰੀਬ ਅੱਧਾ ਘੰਟਾ ਫਾਇਰਿੰਗ ਹੁੰਦੀ ਰਹੀ। ਇਸ ਤੋਂ ਬਾਅਦ ਗੈਂਗਸਟਰ ਹਰਪ੍ਰੀਤ ਸਿੰਘ ਸੂਬੇਦਾਰ ਤੇ ਸੁਖਚੈਨ ਸਿੰਘ ਜੱਟ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਇਸ ਦੇ ਨਾਲ ਹੀ ਹੈਪੀ ਨਾਮਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਹੈ।ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ।ਮ੍ਰਿਤਕ ਨੌਜਵਾਨਾਂ ਦੇ ਸਾਥੀ ਦਮਨ ਨੇ ਦੱਸਿਆ ਕਿ ਉਨ੍ਹਾਂ ਦੇ ਪੰਜ ਸਾਥੀ ਗੁਰਦਾਸਪੁਰ ਅਦਾਲਤ ਵਿੱਚ ਕੇਸ ਦੀ ਪੇਸ਼ੀ ਭੁਗਤਣ ਤੋਂ ਬਾਅਦ ਵਾਪਸ ਕਾਹਨੂੰਵਾਨ ਵੱਲ ਜਾ ਰਹੇ ਸਨ। ਰਸਤੇ ਵਿੱਚ ਪਹਿਲਾਂ ਤੋਂ ਹੀ ਮੌਜੂਦ ਹੈਰੀ ਮਜੀਠੀਆ, ਸੁਖ ਬਕਸ਼ੀਵਾਲ ਤੇ ਉਨ੍ਹਾਂ ਦੇ ਹੋਰ ਸਾਥੀਆਂ ਨੇ ਉਨ੍ਹਾਂ ਉੱਤੇ ਫਾਇਰਿੰਗ ਕਰ ਦਿੱਤੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ।

WRITTEN BY