Skip to content
Independent perspectives. Global stories.
BREAKING

ਕਰੀਬ 2000 ਵਿਅਕਤੀਆਂ ਵੱਲੋਂ ਕੀਤਾ ਜਾਵੇਗਾ ਇਕੋ ਦਿਨ ਖੂਨ ਦਾ ਮਹਾਦਾਨ

Share this story

ਅੰਮ੍ਰਿਤਸਰ, 31 ਅਗਸਤ (ਜੋਗਿੰਦਰ ਜੌੜਾ)-ਜ਼ਿਲ੍ਹਾ ਅੰਮ੍ਰਿਤਸਰ ਵਿਚ ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ ਵੱਲੋਂ ਰੈਡ ਕਰਾਸ ਦੀ ਅਗਵਾਈ ਹੇਠ 1 ਸਤੰਬਰ ਦਿਨ ਐਤਵਾਰ ਨੂੰ ਵੱਖ-ਵੱਖ ਥਾਵਾਂ ‘ਤੇ ਚਾਰ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਪਾਂ ਵਿਚ ਕਰੀਬ 2 ਹਜ਼ਾਰ ਵਿਅਕਤੀਆਂ ਵੱਲੋਂ ਇਕੋ ਦਿਨ ਖੂਨ ਦਾਨ ਕੀਤਾ ਜਾ ਰਿਹਾ ਹੈ। ਸ੍ਰੀ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਅਤੇ ਮੈਡੀਕਲ ਕਾਲਜ ਵਿਚ ਵੱਖ-ਵੱਖ ਗਰੁੱਪਾਂ ਦੇ ਖੂਨ ਦੀ ਕਮੀ ਨੂੰ ਮਹਿਸੂਸ ਕਰਦੇ ਹੋਏ ਇਹ ਕੈਂਪ ਲਗਾਉਣ ਦੀ ਯੋਜਨਾ ਬਣਾਈ ਗਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿਚ ਸਾਰੇ ਸਰਕਾਰੀ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ, ਸਮਾਜ ਸੇਵੀ ਸੰਗਠਨ ਅਤੇ ਧਾਰਮਿਕ ਜਥੇਬੰਦੀਆਂ ਸਹਿਯੋਗ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਕੈਂਪ ਜ਼ਲ੍ਹਿਆਂ ਵਾਲਾ ਬਾਗ, ਰੈਡ ਕਰਾਸ ਭਵਨ ਅੰਮ੍ਰਿਤਸਰ, ਨਿਰੰਕਾਰੀ ਭਵਨ ਖਾਨਕੋਟ ਅਤੇ ਸਿਵਲ ਹਸਪਤਾਲ ਅਜਨਾਲਾ ਵਿਖੇ ਲਗਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਸ੍ਰੀ ਅਗਰਵਾਲ ਨੇ ਖੂਨ ਦਾਨ ਨੂੰ ਮਹਾਨ ਦਾਨ ਦੱਸਦੇ ਹੋਏ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਉਹ ਇਸ ਪਵਿੱਤਰ ਕੰਮ ਲਈ ਅੱਗੇ ਆਉਣ ਅਤੇ ਵੱਧ-ਚੜ੍ਹ ਕੇ ਖੂਨ ਦਾਨ ਕਰਨ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਦਿੱਤਾ ਹੋਇਆ ਖੂਨ ਕਈ ਵਿਅਕਤੀਆਂ ਦੀ ਜਾਨ ਬਚਾਅ ਸਕਦਾ ਹੈ, ਸੋ ਸਾਨੂੰ ਸਾਰਿਆਂ ਨੂੰ ਇਸ ਦਾਨ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ। ਦੱਸਣਯੋਗ ਹੈ ਕਿ ਅੰਮ੍ਰਿਤਸਰ ਜ਼ਿਲ੍ਹਾ ਪਹਿਲਾਂ ਵੀ ਕੈਂਪਾਂ ਰਾਹੀਂ ਖੂਨਦਾਨ ਇਕੱਠਾ ਕਰਨ ਵਿਚ ਰਾਜ ਭਰ ਤੋਂ ਮੋਹਰੀ ਰਿਹਾ ਹੈ।

WRITTEN BY