Skip to content
Independent perspectives. Global stories.
BREAKING

ਕੈਪਟਨ ਸਰਕਾਰ ਨੇ ਚੋਣ ਮਨੋਰਥ ਪੱਤਰ ਨੂੰ ਅਪਣਾ ਕੇ ਵਿਕਾਸ ਏਜੰਡੇ ਦਾ ਮੁੱਢ ਬੰਨ੍ਹਿਆ : ਅਗਨੀਹੋਤਰੀ

Share this story

image ਤਰਨਤਾਰਨ, 21 ਅਪ੍ਰੈਲ (ਆਹਲੂਵਾਲੀਆ, ਰਵਿੰਦਰ ਕੱਕੜ, ਧਾਮੀ)- ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਸੱਤਾ ਸੰਭਾਲਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਚੋਣ ਮਨੋਰਥ ਪੱਤਰ ਨੂੰ ਅਪਣਾਉਂਦਿਆਂ ਸੂਬੇ ਦੇ ਵਿਕਾਸ ਏਜੰਡੇ ਦਾ ਮੁੱਢ ਬੰਨ• ਦਿੱਤਾ ਗਿਆ ਹੈ ਜਿਸ ਤਹਿਤ ਅਗਲੇ ਪੰਜ ਵਰੇ• ਕੰਮ ਕੀਤਾ ਜਾਣਾ ਹੈ। ਕੈਪਟਨ ਸਰਕਾਰ ਵੱਲੋਂ ਆਪਣੀ ਪਲੇਠੀ ਕੈਬਨਿਟ ਮੀਟਿੰਗ ਦੌਰਾਨ 120 ਤੋਂ ਵੱਧ ਮਹੱਤਵਪੂਰਨ ਫੈਸਲੇ ਲਏ ਗਏ ਜਿਨ੍ਹਾਂ ਦਾ ਮਕਸਦ ਪਹਿਲੇ ਪੜਾਅ ਵਿਚ ਚੋਣ ਪੱਤਰ ਦੇ ਇਕ ਤਿਹਾਈ ਵਾਅਦਿਆਂ ਨੂੰ ਪੂਰਾ ਕੀਤਾ ਜਾਣਾ ਹੈ।ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਵਿਧਾਇਕ ਡਾ.ਧਰਮਵੀਰ ਅਗਨੀਹੋਤਰੀ ਨੇ ਕੀਤਾ।ਉਨ੍ਹਾਂ ਕਿਹਾ ਕਿ ਸੂਬੇ ਦਾ ਵਿਕਾਸ ਅਤੇ ਲੋਕਾਂ ’ਚ ਖੁਸ਼ਹਾਲੀ ਲਿਆਉਣਾ ਕਾਂਗਰਸ ਸਰਕਾਰ ਦਾ ਮੁੱਖ ਏਜੰਡਾ ਰਹੇਗਾ। ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਸ਼ਾਨਦਾਰ ਜਿੱਤ ਦਿਵਾਉਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਡਾ.ਅਗਨੀਹੋਤਰੀ ਨੇ ਕਿਹਾ ਕਿ ਚੋਣ ਮੈਨੀਫੈਸਟੋ ਵਿਚ ਕੀਤੇ ਹਰੇਕ ਵਾਅਦੇ ਨੂੰ ਨਿਰਧਾਰਤ ਸਮੇਂ ਵਿਚ ਪੂਰਾ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਸੂਬੇ ‘ਚ ਡਰੱਗ ਮਾਫੀਆ ਤੇ ਭ੍ਰਿਸ਼ਟਾਚਾਰ ਖਿਲਾਫ ਜੰਗ ਵਿੱਢਣ, ਇੰਸਪੈਕਟਰ ਰਾਜ ਦਾ ਖਾਤਮਾ, ਵੀ.ਆਈ.ਪੀ ਕਲਚਰ ਦਾ ਅੰਤ, ਖੇਤੀ ਕਰਜ਼ਿਆਂ ਨੂੰ ਮੁਆਫ ਕਰਨ, ਖੇਤੀਬਾੜੀ ਤੇ ਸਨਅਤ ਨੂੰ ਲੀਹ ‘ਤੇ ਲਿਆਉਣ ਲਈ ਉੱਚ ਪੱਧਰੀ ਕਮੇਟੀਆਂ ਦਾ ਗਠਨ ਕਰਨ ਦਾ ਫੈਸਲਾ ਲਿਆ ਹੈ। ਉਨ•ਾਂ ਕਿਹਾ ਕਿ ਸਿੱਖਿਆ ਤੇ ਸਿਹਤ ਖੇਤਰ ਵਿਚ ਸੁਧਾਰ, ਦਲਿਤਾਂ ਤੇ ਹੋਰ ਪੱਛੜੇ ਵਰਗਾਂ ਦੀਆਂ ਵੱਖ-ਵੱਖ ਸਹੂਲਤਾਂ ਵਿਚ ਵਾਧਾ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਯਤਨ ਰਾਜ ਸਰਕਾਰ ਵੱਲੋਂ ਜੰਗੀ ਪੱਧਰ ‘ਤੇ ਕੀਤੇ ਜਾਣਗੇ।ਉਨਾਂ ਕਿਹਾ ਕਿ ਤਰਨਤਾਰਨ ਹਲਕੇ ਦੇ ਵਿਕਾਸ ਵੱਲ ਉਚੇਚਾ ਧਿਆਨ ਦੇ ਕੇ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਈਆਂ ਜਾਣਗੀਆਂ।

WRITTEN BY