ਚੰਡੀਗੜ੍ਹ, 21 ਅਪਰੈਲ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਜੰਗਲਾਤ, ਛਪਾਈ ਤੇ ਲਿਖਣ ਸਮੱਗਰੀ ਅਤੇ ਐਸ.ਸੀ. ਤੇ ਬੀ.ਸੀ. ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਭਾਰਤ ਸਰਕਾਰ ਅਤੇ ਰਾਜ ਸਰਕਾਰ ਵਲੋਂ ਅਨੁਸੂਚਿਤ ਜਾਤੀ ਵਰਗ ਲਈ ਰਾਖਵੀਂ ਰਾਸ਼ੀ ਨੂੰ ਭਵਿੱਖ ’ਚ ਅਨੁਸੂਚਿਤ ਜਾਤੀ ਵਰਗ ’ਤੇ ਹੀ ਖ਼ਰਚਿਆ ਜਾਵੇਗਾ ਤਾਂ ਜੋ ਸਬੰਧਤ ਵਰਗਾਂ ਸਹੀ ਅਰਥਾਂ ’ਚ ਨੂੰ ਲਾਭ ਦਿੱਤਾ ਜਾ ਸਕੇ। ਸ. ਧਰਮਸੋਤ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ ਗ਼ਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਅਨੁਸੂਚਿਤ ਜਾਤੀਆਂ ਦੇ ਪਰਿਵਾਰਾਂ ਦੇ ਆਰਥਿਕ ਵਿਕਾਸ ਲਈ ਵਿਸ਼ੇਸ਼ ਕੇਂਦਰੀ ਆਯੋਜਿਤ ਸਕੀਮ ਤਹਿਤ ਸਹਾਇਤਾ ਰਾਸ਼ੀ ਜਾਰੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਇਸ ਸਕੀਮ ਤਹਿਤ ਸਵੈ ਰੁਜ਼ਗਾਰ ਲਈ 10 ਹਜ਼ਾਰ ਰੁਪਏ ਦੀ ਸਬਸਿਡੀ ਅਤੇ ਸਕਿਲ ਡਿਵੈਲਪਮੈਂਟ ਪ੍ਰੋਗਰਾਮ ਲਾਗੂ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਸੂਬੇ ਦੇ ਐਸ.ਸੀ. ਸਬ-ਪਲਾਨ ਤਹਿਤ ਸਾਲ 2007-2008 ਲਈ ਮੁਹੱਈਆ ਕਰਵਾਈ 1704.77 ਲੱਖ ਰੁਪਏ ਵਿੱਚੋਂ 1003.25 ਲੱਖ ਖ਼ਰਚ ਕੀਤੇ ਗਏ।
ਅਨੁਸੂਚਿਤ ਜਾਤੀਆਂ ਲਈ ਰਾਖਵੀਂ ਰਾਸ਼ੀ ਐਸ.ਸੀ. ਵਰਗ ’ਤੇ ਹੀ ਖ਼ਰਚਾਗੇ : ਸਾਧੂ ਸਿੰਘ ਧਰਮਸੋਤ



