ਬਠਿੰਡਾ, 31 ਅਗਸਤ (ਅਵਤਾਰ ਸਿੰਘ/ਵੀਰ ਸਿੰਘ ਕਾਲਾ)- ਥਾਣਾ ਨਥਾਣਾ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਸੁਖਪਾਲ ਸਿੰਘ ਨੇ ਦੱਸਿਆ ਕਿ ਉਹ ਅਤੇ ਉਸ ਦਾ ਭਰਾ ਬੂਟਾ ਸਿੰਘ ਆਪਣੇ ਮੋਟਰ ਸਾਈਕਲ ਤੇ ਸਵਾਰ ਹੋਕੇ ਆਪਣੀ ਡਿਊਟੀ ਤੇ ਜਾ ਰਹੇ ਸੀ, ਇਸ ਦੌਰਾਨ ਅਣਪਛਾਤੇ ਟਰੱਕ ਚਾਲਕ ਨੇ ਉਸ ਦੇ ਮੋਟਰ ਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਉਸ ਦੇ ਭਰਾ ਦੀ ਮੌਤ ਹੋ ਗਈ। ਪੁਲਿਸ ਨੇ ਇਸ ਸਬੰਧ ਵਿੱਚ ਮਾਮਲਾ ਦਰਜ਼ ਕਰ ਲਿਆ ਹੈ।



