Skip to content
Independent perspectives. Global stories.
BREAKING

ਖੇਤ ਵਿੱਚੋਂ ਭੇਦਭਰੀ ਹਾਲਤ ’ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ

Share this story

image ਤਲਵੰਡੀ ਸਾਬੋ, 22 ਅਪ੍ਰੈਲ (ਰਾਮ ਰੇਸ਼ਮ ਨਥੇਹਾ)- ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਕੌਰੇਆਣਾ ਦੇ ਖੇਤਾਂ ਵਿੱਚੋਂ ਇੱਕ ਕੇਸਾਧਾਰੀ ਵਿਅਕਤੀ ਦੀ ਭੇਦ ਭਰੀ ਹਾਲਤ ਵਿੱਚ ਲਾਸ਼ ਮਿਲਣ ਨਾਲ ਪਿੰਡ ਵਿੱਚ ਸਨਸਨੀ ਫੈਲ ਗਈ।ਪੁਲਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ। ਜਾਣਕਾਰੀ ਅਨੁਸਾਰ ਪਿੰਡ ਕੌਰੇਆਣਾ ਦੇ ਖੇਤਾਂ ਵਿੱਚ ਇੱਕ ਸਰਦਾਰ ਵਿਅਕਤੀ ਜਿਸ ਦੀ ਉਮਰ ਕਰੀਬ 40 ਸਾਲ ਲਗਦੀ ਹੈ ਦੀ ਲਾਸ਼ ਦਿਖਾਈ ਦੇਣ ਤੇ ਪਿੰਡ ਵਾਸੀਆਂ ਨੇ ਸੀਂਗੋ ਪੁਲਸ ਚੌਂਕੀ ਨੂੰ ਇਸਦੀ ਸੂਚਨਾ ਦਿੱਤੀ ਤੇ ਸੂਚਨਾ ਮਿਲਦਿਆਂ ਹੀ ਸੀਂਗੋ ਪੁਲਿਸ ਚੌਂਕੀ ਦੇ ਇੰਚਾਰਜ ਗੋਰਾ ਸਿੰਘ ਏ.ਐ¤ਸ.ਆਈ ਸਮੇਤ ਪੁਲਸ ਪਾਰਟੀ ਮੋਕੇ ਤੇ ਪੁੱਜੇ ਤੇ ਘਟਨਾ ਸਥਾਨ ਦਾ ਜਾਇਜਾ ਲਿਆ, ਮ੍ਰਿਤਕ ਦੀ ਲਾਸ਼ ਨੂੰ ਪੁਲਸ ਨੇ ਸਹਾਰਾ ਕਲੱਬ ਤਲਵੰਡੀ ਸਾਬੋ ਦੀ ਐਂਬੂਲੈਂਸ ਰਾਂਹੀ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਭੇਜ ਕੇ ਜਾਂਚ ਆਰੰਭ ਦਿੱਤੀ ਹੈ। ਥਾਣਾ ਤਲਵੰਡੀ ਸਾਬੋ ਦੇ ਮੁੱਖੀ ਜਗਦੀਸ਼ ਕੁਮਾਰ ਨੇ ਇਸ ਸਬੰਧੀ ਦੱਸਿਆ ਕਿ ਮ੍ਰਿਤਕ ਦੇ ਚਿੱਟਾ ਕੁੜਤਾ ਅਤੇ ਚਿੱਟਾ ਕਛਹਿਰਾ ਪਾਇਆ ਹੋਇਆ ਹੈ ਜਿਸ ਨੂੰ 72 ਘੰਟੇ ਸ਼ਿਨਾਖਤ ਲਈ ਹਸਪਤਾਲ ਵਿੱਚ ਰੱਖਿਆ ਗਿਆ ਹੈ। ਉਹਨਾਂ ਦੱਸਿਆ ਕਿ ਮ੍ਰਿਤਕ ਦੇ ਕੋਈ ਵੀ ਜਖਮ ਨਹੀ ਹੈ ਪਰ ਪੋਸਟਮਾਰਟਮ ਤੋਂ ਬਾਅਦ ਅਸਲ ਮਾਮਲੇ ਦਾ ਪਤਾ ਲੱਗੇਗਾ ਤੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਵੀ ਕੀਤੀ ਜਾ ਰਹੀ ਹੈ।

WRITTEN BY