Skip to content
Independent perspectives. Global stories.
BREAKING

ਇਲਾਕੇ ਵਿਚ ਅਮਨ ਕਨੂੰਨ ਦੀ ਸਥੀਤੀ ਕਾਇਮ ਰੱਖੀ ਜਾਵੇਗੀ : ਡੀ ਐਸ ਪੀ ਕਾਹਲੋਂ

Share this story

image ਸ੍ਰੀ ਅਨੰਦਪੁਰ ਸਾਹਿਬ, 22 ਅਪ੍ਰੈਲ (ਦਵਿੰਦਰਪਾਲ ਸਿੰਘ, ਅੰਕੁਸ਼)- ਇਲਾਕੇ ਵਿਚ ਅਮਨ ਕਨੂੰਨ ਦੀ ਸਥੀਤੀ ਬਰਕਰਾਰ ਰੱਖੀ ਜਾਵੇਗੀ ਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀ ਦਿਤੀ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਸ੍ਰੀ ਅਨੰਦਪੁਰ ਸਾਹਿਬ ਦੇ ਨਵਨਿਯੁਕਤ ਡੀ ਐਸ ਪੀ ਰਮਿੰਦਰ ਸਿੰਘ ਕਾਹਲੋਂ ਨੇ ਕੀਤਾ। ਅੱਜ ਪੱਤਰਕਾਰਾਂ ਨਾਲ ਪਹਿਲੀ ਮਿਲਣੀ ਮੋਕੇ ਉਨ੍ਹਾਂ ਕਿਹਾ ਕਿ ਇਲਾਕੇ ਵਿਚ ਪੂਰਨ ਸ਼ਾਂਤੀ ਰੱਖੀ ਜਾਵੇਗੀ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਿਰ ਨਹੀ ਚੁੱਕਣ ਦਿਤਾ ਜਾਵੇਗਾ। ਕਾਹਲੋਂ ਨੇ ਇਲਾਕੇ ਦੇ ਲੋਕਾਂ ਤੋਂ ਭਰਪੂਰ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਰਲ ਮਿਲ ਕੇ ਬੁਰਾਈਆਂ ਨੂੰ ਖਤਮ ਕਰੀਏ। ਇਸ ਮੌਕੇ ਥਾਣਾ ਮੁਖੀ ਹਰਕੀਰਤ ਸਿੰਘ ਵੀ ਹਾਜ਼ਰ ਸੀ।

WRITTEN BY