ਅਮਰਗੜ੍ਹ, 23 ਅਪ੍ਰੈਲ (ਸੁਖਵਿੰਦਰ ਸਿੰਘ ਅਟਵਾਲ)- ਅਕਾਲੀ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਅਧੂਰੇ ਪਏ ਵਿਕਾਸ ਕਾਰਜਾਂ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਤੋਂ ਚਿੰਤਤ ਹੋ ਕੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਹਲਕੇ ਦੀਆਂ ਨਾਮਵਰ ਸ਼ਖਸੀਅਤਾਂ ਨਾਲ਼ ਲੋਕਲ ਬਾਡੀਜ਼ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ਼ ਮੁਲਾਕਾਤ ਕੀਤੀ। ਇਸ ਮੌਕੇ ਵਿਧਾਇਕ ਧੀਮਾਨ ਦੇ ਹਲਕੇ ਦੀਆਂ ਮੁਸ਼ਕਲਾਂ ਬਾਰੇ ਦੱਸਦਿਆਂ ਕਿਹਾ ਕਿ ਹਲਕੇ ਦੇ ਕਈ ਨਗਰਾਂ ’ਚ ਸੀਵਰੇਜ਼ ’ਤੇ ਸਟਰੀਟ ਲਾਈਟਾਂ ਦੇ ਪ੍ਰਾਜੈਕਟ ਪਹਿਲ ਦੇ ਆਧਾਰ ’ਤੇ ਪੂਰੇ ਹੋਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਮੁਸ਼ਕਲਾਂ ਤੋਂ ਨਿਤਾਜ ਮਿਲ ਸਕੇ। ਉਨ੍ਹਾਂ ਹਲਕੇ ਵਿੱਚ ਉਦਯੋਗਿਕ ਇਕਾਈਆਂ ਦੇ ਵਿਸਥਾਰ ਲਈ ਵਿਸ਼ੇਸ ਚਰਚਾ ਕੀਤੀ।ਉਨ੍ਹਾਂ ਨਗਰ ਪੰਚਾਇਤ ਦੇ ਕਾਰਜਾਂ ਵਿੱਚ ਪਾਰਦਰਸ਼ਤਾਂ ਲਿਾਅਉਣ ਲਈ ਕਈ ਗੁਪਤ ਏਜੰਡੇ ਰੱਖੇ। ਇਸ ਮੌਕੇ ਹਲਕੇ ਦੇ ਉ¤ਘੇ ਉਦਯੋਗਪਤੀ ਸਵਰਨਜੀਤ ਸਿੰਘ ਐ¤ਮ.ਡੀ. ਦਸ਼ਮੇਸ਼ ਮਕੈਨੀਕਲ, ਉ¤ਘੇ ਸਮਾਜ ਸੇਵਕ ਜਗਜੀਤ ਸੇਖੋਂ, ਲਾਲੀ ਸੇਖੋਂ ਸਮੇਤ ਕਈ ਨਾਮਵਰ ਸ਼ਖਸੀਅਤਾਂ ਹਾਜ਼ਰ ਸਨ।
ਧੀਮਾਨ ਨੇ ਹਲਕੇ ਦੀਆਂ ਮੁਸ਼ਕਲਾਂ ਬਾਰੇ ਕੀਤੀ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ



