Skip to content
Independent perspectives. Global stories.
BREAKING

ਪੰਜਾਬ ਪੁਲਿਸ ਲਈ ਹਫਤਾਵਾਰੀ ਛੁੱਟੀ ਛੇਤੀ

Share this story

Punjab-Police-Logonsp_920 ਚੰਡੀਗੜ੍ਹ, 23 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਰਕਾਰ ਨੇ ਪੁਲਿਸ ਦੇ ਫੀਲਡ ਯੂਨਿਟ ਮੁਲਾਜ਼ਮਾਂ ਦੀ ਡਿਊਟੀ ਫਿਕਸ ਕਰਨ ਦਾ ਫੈਸਲਾ ਲਿਆ ਹੈ। ਸੂਬਾ ਪੁਲਿਸ ਮੁਖੀ ਵੱਲੋਂ ਜਾਰੀ ਪੱਤਰ 326-32 ਮਿਤੀ 16-4-2017 ਵਿੱਚ ਸਪਸ਼ਟ ਕੀਤਾ ਗਿਆ ਹੈ ਕਿ ਸਰਕਾਰ ਵੱਲੋਂ 18 ਮਾਰਚ ਨੂੰ ਕੈਬਨਿਟ ਵਿੱਚ ਪੁਲਿਸ ਮੁਲਾਜ਼ਮਾਂ ਨੂੰ ਹਫ਼ਤਾਵਾਰੀ ਰੈਸਟ ਦੇਣ ਦਾ ਮੁੱਦਾ ਵਿਚਾਰਿਆ ਗਿਆ ਸੀ।ਡਾਇਰੈਕਟਰ ਜਨਰਲ ਆਫ ਪੁਲਿਸ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਸੂਬੇ ਦੇ ਸਾਰੇ ਜ਼ੋਨਲ ਇੰਸਪੈਕਟਰ ਜਨਰਲ ਤੇ ਕਮਿਸ਼ਨਰ ਆਫ ਪੁਲਿਸ ਨੂੰ ਸਰਕਾਰ ਦੀ ਨੀਤੀ ਨੂੰ ਲਾਗੂ ਕਰਨ ਲਈ ਲੋੜੀਂਦੀ ਫੀਡਬੈਕ ਭੇਜਣ ਲਈ ਕਿਹਾ ਗਿਆ ਹੈ। ਸੂਬਾ ਪੁਲਿਸ ਮੁਖੀ ਨੇ ਆਪਣੇ ਪੱਤਰ ਵਿੱਚ ਸਪੱਸ਼ਟ ਕੀਤਾ ਹੈ ਕਿ ਨਵ-ਨਿਯੁਕਤ ਕਾਂਸਟੇਬਲਾਂ ਦੀ ਮੁੱਢਲੀ ਸਿਖਲਾਈ ਪੂਰੀ ਹੋਣ ਉਪਰੰਤ ਉਨ੍ਹਾਂ ਨੂੰ ਥਾਣਿਆਂ ਵਿੱਚ ਮਨਜ਼ੂਰਸ਼ੁਦਾ ਅਸਾਮੀਆਂ ‘ਤੇ ਨਿਯੁਕਤ ਕੀਤਾ ਜਾਵੇ ਤੇ ਪੁਲਿਸ ਮੁਲਾਜ਼ਮਾਂ ਦੀ ਡਿਊਟੀ 8 ਘੰਟੇ ਕਰਨ ਦਾ ਉਪਰਾਲਾ ਕੀਤਾ ਜਾਵੇ।ਦੱਸਣਾ ਬਣਦਾ ਹੈ ਕਿ ਪੰਜਾਬ ਪੁਲਿਸ ਵਿੱਚ ਕੰਮ ਕਰਦੇ ਮੁਲਾਜ਼ਮ 24 ਘੰਟੇ ਡਿਊਟੀ ਹੋਣ ਕਾਰਨ ਭਾਰੀ ਤਣਾਅ ‘ਚੋਂ ਗੁਜਰਦੇ ਸਨ। ਅਨੇਕਾਂ ਮੁਲਾਜ਼ਮ ਤਣਾਅ ਦੇ ਚਲਦਿਆ ਸੜਕ ਹਾਦਸਿਆਂ ਵਿੱਚ ਆਪਣੀਆਂ ਜਾਨਾਂ ਵੀ ਗੁਆ ਚੁੱਕੇ ਹਨ। ਵੱਡੀ ਗਿਣਤੀ ਮੁਲਾਜ਼ਮ ਹੈਪੇਟਾਈਟਸ-ਸੀ ਵਰਗੀਆਂ ਨਾਮੁਰਾਦ ਬਿਮਾਰੀਆਂ ਦੀ ਲਪੇਟ ਵਿੱਚ ਵੀ ਹਨ। ਪੁਲਿਸ ਮੁਲਾਜ਼ਮ ਲੰਮੇ ਸਮੇਂ ਤੋਂ ਆਪਣੀ ਡਿਊਟੀ ਫਿਕਸ ਕਰਨ ਦੀ ਮੰਗ ਕਰਦੇ ਆ ਰਹੇ ਸਨ ਜਿਸ ਨੂੰ ਹੁਣ ਬੂਰ ਪੈਣ ਦਾ ਸਮਾਂ ਆ ਗਿਆ ਲੱਗਦਾ ਹੈ।ਹਾਲਾਂਕਿ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਮੁਲਾਜ਼ਮਾਂ ਦੀ ਡਿਊਟੀ ਨੂੰ 8 ਘੰਟੇ ਕਰਨ ਲਈ ਮੌਕੇ ਵੀ ਤਲਾਸ਼ੇ ਗਏ, ਪਰ ਕੋਈ ਵਿਭਾਗੀ ਨੀਤੀ ਨਾ ਹੋਣ ਕਾਰਨ ਅਜਿਹਾ ਸੰਭਵ ਨਹੀ ਹੋ ਸਕਿਆ ਸੀ।

WRITTEN BY