Skip to content
Independent perspectives. Global stories.
BREAKING

ਜ਼ਿਲ੍ਹੇ ਦੀਆਂ ਮੰਡੀਆਂ ’ਚ 459378 ਮੀਟ੍ਰਿਕ ਟਨ ਕਣਕ ਦੀ ਕੀਤੀ ਗਈ ਖਰੀਦ : ਡਿਪਟੀ ਕਮਿਸ਼ਨਰ

Share this story

image ਮਾਨਸਾ, 24 ਅਪ੍ਰੈਲ (ਰਮੇਸ਼ ਮਿੱਤਲ)- ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 459378 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਅਤੇ 472727 ਮੀਟ੍ਰਿਕ ਟਨ ਕਣਕ ਦੀ ਮੰਡੀਆਂ ਵਿੱਚ ਆਮਦ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਧਰਮ ਪਾਲ ਗੁਪਤਾ ਨੇ ਦੱਸਿਆ ਕਿ ਖਰੀਦ ਕੀਤੀ ਗਈ ਫਸਲ ਦੀ ਅਦਾਇਗੀ ਲਈ ਕਿਸਾਨਾਂ ਨੂੰ 567.61 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ, ਜੋ ਕਿ ਬਣਦੀ ਕੁੱਲ ਅਦਾਇਗੀ 650-73 ਕਰੋੜ ਰੁਪਏ ਦਾ 87 ਪ੍ਰਤੀਸ਼ਤ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 277665 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਵੀ ਕਰਵਾਈ ਜਾ ਚੁੱਕੀ ਹੈ। ਇਸ ਸਬੰਧੀ ਹੋਰ ਵਧੇਰੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗੁਪਤਾ ਨੇ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿੱਚੋਂ ਪਨਗਰੇਨ ਵੱਲੋਂ 117060 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 96185 ਮੀਟ੍ਰਿਕ ਟਨ, ਪਨਸਪ ਵੱਲੋਂ 77375 ਮੀਟ੍ਰਿਕ ਟਨ, ਵੇਅਰ ਹਾਊਸ ਵੱਲੋਂ 73580 ਮੀਟ੍ਰਿਕ ਟਨ, ਪੰਜਾਬ ਐਗਰੋ ਵੱਲੋਂ 55355 ਮੀਟ੍ਰਿਕ ਟਨ ਅਤੇ ਐਫ.ਸੀ.ਆਈ ਵੱਲੋਂ 35980 ਮੀਟ੍ਰਿਕ ਟਨ ਕਣਕ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵਪਾਰੀਆਂ ਵੱਲੋਂ 3843 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਸ੍ਰੀ ਗੁਪਤਾ ਨੇ ਦੱਸਿਆ ਕਿ ਕਿਸਾਨਾਂ ਨੂੰ ਸਮੇਂ ਸਿਰ ਖਰੀਦ ਕੀਤੀ ਕਣਕ ਦੀ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਬੰਧਤ ਪਰਚੇਜ਼ ਏਜੰਸੀਆਂ ਨੂੰ ਕਣਕ ਦੀ ਖਰੀਦ ਵਿੱਚ ਹੋਰ ਤੇਜ਼ੀ ਲਿਆਉਣ ਅਤੇ ਤੁਰੰਤ ਲਿਫਟਿੰਗ ਕਰਵਾਉਣ ਲਈ ਵੀ ਕਿਹਾ ਗਿਆ ਹੈ।

WRITTEN BY