Skip to content
Independent perspectives. Global stories.
BREAKING

ਤਰਨਤਾਰਨ ਜ਼ਿਲ੍ਹੇ ਦੀਆਂ ਮੰਡੀਆਂ ’ਚ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਂਦੀ ਜਾਵੇਗੀ : ਡੀਸੀ

Share this story

image ਤਰਨਤਾਰਨ, 24 ਅਪ੍ਰੈਲ  (ਆਹਲੂਵਾਲੀਆ, ਰਵਿੰਦਰ ਕੱਕੜ)- ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਂਦੀ ਜਾਵੇਗੀ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨਤਾਰਨ ਇੰਜਨੀਅਰ ਡੀ. ਪੀ. ਐੱਸ. ਖਰਬੰਦਾ ਨੇ ਅੱਜ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਟਰਾਂਸਪੋਰਟਰ ਠੇਕੇਦਾਰਾਂ ਨਾਲ ਕੀਤੀ ਗਈ ਵਿਸ਼ੇਸ ਮੀਟਿੰਗ ਦੌਰਾਨ ਦਿੱਤੀ। ਇਸ ਮੌਕੇ ਐੱਸ. ਐੱਸ. ਪੀ. ਤਰਨਤਾਰਨ ਸ੍ਰੀ ਹਰਜੀਤ ਸਿੰਘ ਤੋਂ ਇਲਾਵਾ ਸ੍ਰੀ ਟੀ. ਪੀ. ਐੱਸ. ਫੂਲਕਾ ਵਧੀਕ ਡਿਪਟੀ ਕਮਿਸ਼ਨਰ ਜਨਰਲ, ਸ੍ਰੀ ਰਜਤ ਉਬਰਾਏ ਐੱਸ. ਡੀ. ਐੱਮ. ਪੱਟੀ, ਸ੍ਰੀ ਰਾਜੇਸ਼ ਸ਼ਰਮਾ ਐੱਸ. ਡੀ. ਐੱਮ. ਤਰਨਤਾਰਨ, ਮੈਡਮ ਅਮਨਦੀਪ ਕੌਰ ਐੱਸ. ਡੀ. ਐੱਮ. ਖਡੂਰ ਸਾਹਿਬ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ 10 ਕਲੱਸਟਰਾਂ ਵਿੱਚ ਜਿਹੜੇ ਟਰਾਂਸਪੋਰਟਰਾਂ ਨੇ ਮੰਡੀਆਂ ਵਿੱਚੋਂ ਕਣਕ ਚੁੱਕਣ ਲਈ ਠੇਕੇ ਲਏ ਹਨ, ਉਹ ਠੇਕੇਦਾਰ ਕਣਕ ਦੀ ਚੁਕਾਈ ਲਈ ਲੋੜੀਂਦੀਆਂ ਗੱਡੀਆਂ ਤੁਰੰਤ ਮੁਹੱਈਆਂ ਕਰਵਾਉਣ। ਉਹਨਾਂ ਕਿਹਾ ਜੋ ਵੀ ਠੇਕੇਦਾਰ ਮੰਡੀਆਂ ਵਿੱਚੋਂ ਕਣਕ ਦੀ ਚੁਕਾਈ ਕਰਨ ਵਿੱਚ ਲਾਹਪਰਵਾਹੀ ਕਰੇਗਾ, ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਉਸ ਨੂੰ ਬਲੈਕਲਿਸਟ ਵੀ ਕੀਤਾ ਜਾਵੇਗਾ। ਉਹਨਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿੱਚ ਆਈ ਕਣਕ ਦੀ ਤੁਰੰਤ ਖਰੀਦ ਕੀਤੀ ਜਾਵੇ ਅਤੇ ਨਾਲ ਦੀ ਨਾਲ ਚੁਕਾਈ ਕੀਤੀ ਜਾਵੇ।  ਉਨ੍ਹਾਂ ਸਾਰੀਆਂ ਖਰੀਦ ਏਜੰਸੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਦੇ ਅੰਦਰ-ਅੰਦਰ ਕਰਨੀ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨਤਾਰਨ ਦੀਆਂ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ 23 ਅਪ੍ਰੈਲ, 2017 ਤੱਕ 281 ਕਰੋੜ 57 ਲੱਖ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਗਈ ਹੈ ਅਤੇ ਖਰੀਦ ਕੀਤੀ ਗਈ ਕਣਕ ਨੂੰ ਮੰਡੀਆਂ ਵਿੱਚੋਂ ਜਲਦੀ ਚੁੱਕਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

WRITTEN BY