Skip to content
Independent perspectives. Global stories.
BREAKING

ਕੈਪਟਨ ਸਰਕਾਰ ਆਟਾ-ਦਾਲ ਸਕੀਮ ਨੂੰ ਹੋਰ ਅਸਰਦਾਇਕ ਤੇ ਵਿਆਪਕ ਬਣਾਏਗੀ : ਵਿਧਾਇਕ ਬਲਵਿੰਦਰ ਸਿੰਘ ਲਾਡੀ

Share this story

image ਸ੍ਰੀ ਹਰਗੋਬਿੰਦਪੁਰ, 25 ਅਪ੍ਰੈਲ (ਚਰਨਜੀਤ ਸਿੰਘ ਚੀਮਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਟਾ-ਦਾਲ ਸਕੀਮ ਨੂੰ ਹੋਰ ਅਸਰਦਾਇਕ ਅਤੇ ਵਿਆਪਕ ਬਣਾਉਣ ਲਈ ਨੀਲਾ ਕਾਰਡ ਲਾਭਪਾਤਰੀਆਂ ਦੀ ਸੂਚੀ ਦੀ ਮੁੜ ਪੜਤਾਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸਰਕਾਰ ਦੇ ਇਸ ਫੈਸਲੇ ਨਾਲ ਹੁਣ ਕੋਈ ਲੋੜਵੰਦ ਪਰਿਵਾਰ ਆਟਾ ਦਾਲ ਸਕੀਮ ਤੋਂ ਵਾਂਝਿਆ ਨਹੀਂ ਰਹੇਗਾ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਅੱਜ ਬਟਾਲਾ ਵਿਖੇ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਟਾ-ਦਾਲ ਲਾਭਪਾਤਰੀਆਂ ਨੂੰ ਆਧਾਰ ਕਾਰਡ ਨਾਲ ਵੀ ਜੋੜਿਆ ਜਾਵੇਗਾ। ਸ. ਲਾਡੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਟਾ-ਦਾਲ ਸਕੀਮ ਦੇ ਘੇਰੇ ਵਿੱਚ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਅਤੇ ਬੇਜ਼ਮੀਨੇ ਮਜ਼ਦੂਰਾਂ ਨੂੰ ਵੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਮੌਜੂਦਾ ਨੀਲੇ ਕਾਰਡਾਂ ਨੂੰ ਸਮਾਰਟ ਰਾਸ਼ਨ ਕਾਰਡਾਂ ਵਿੱਚ ਤਬਦੀਲ ਕਰਕੇ ਇਸ ਸਕੀਮ ਨੂੰ ਹੋਰ ਜ਼ਿਆਦਾ ਬਿਹਤਰ ਬਣਾਉਣ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵੱਲੋਂ ਮੌਜੂਦਾ ਕਾਰਡਾਂ ਨੂੰ ਸਿਆਸੀ ਨੇਤਾਵਾਂ ਨਾਲ ਜੋੜਨ ਤੋਂ ਛੁਟਕਾਰਾ ਦਿਵਾਉਣ ਦਾ ਫੈਸਲਾ ਵੀ ਕੈਪਟਨ ਸਰਕਾਰ ਵੱਲੋਂ ਕੀਤਾ ਗਿਆ। ਸ. ਲਾਡੀ ਨੇ ਕਿਹਾ ਕਿ ਇਕ ਅਨੁਮਾਨ ਅਨੁਸਾਰ 1.39 ਕਰੋੜ ਲਾਭਪਾਤਰੀਆਂ ਵਿੱਚੋਂ 2-3 ਫੀਸਦੀ ਲਾਭਪਾਤਰੀ ਯੋਗ ਨਹੀਂ ਹਨ ਜਿਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਆਪਣੇ ਸਿਆਸੀ ਮੁਫਾਦਾਂ ਕਾਰਨ ਇਸ ਸੂਚੀ ਵਿੱਚ ਸ਼ਾਮਲ ਕੀਤਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਵਿਭਾਗ ਨੂੰ ਇਸ ਸੂਚੀ ਨੂੰ ਘੋਖਣ ਅਤੇ ਅਯੋਗ ਲਾਭਪਾਤਰੀਆਂ ਨੂੰ ਇਸ ਵਿੱਚੋਂ ਹਟਾਉਣ ਦੇ ਨਿਰਦੇਸ਼ ਦਿੱਤੇ ਹਨ।

WRITTEN BY