June 13, 2026 12:56 pm

ਕੰਟਰੋਲ ਰੇਖਾ ‘ਤੇ ਘੁਸਪੈਠ ਦੀ ਕੋਸ਼ਿਸ਼ ਕਰਦੇ ਪੰਜ ਅੱਤਵਾਦੀ ਢੇਰ

ਸ੍ਰੀਨਗਰ, 31 ਅਗਸਤ (ਵਿਸ਼ਵ ਵਾਰਤਾ) : ਸੈਨਾ ਨੇ ਅੱਜ ਕਸ਼ਮੀਰ ਵਿਚ ਕੰਟਰੋਲ ਰੇਖਾ ‘ਤੇ ਘੁਸਪੈਠ ਦੇ ਇਕ ਵੱਡੀ ਕੋਸ਼ਿਸ਼ ਨੂੰ ਅਸਫ਼ਲ ਬਣਾਉਂਦਿਆਂ ਪੰਜ ਅੱਤਵਾਦੀ ਨੂੰ ਜਵਾਬੀ ਮੁਕਾਬਲੇ ਵਿਚ ਮਾਰ ਸੁੱਟਿਆ। ਸੈਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਥੋਂ  185 ਕਿਲੋਮੀਟਰ ਦੂਰ ਕੁਪਵਾੜਾ ਜ਼ਿਲ੍ਹੇ ਦੇ ਤੰਗਧਾਰ ਸੈਕਟਰ ਵਿਚ ਕੰਟਰੋਲ ਰੇਖਾ ‘ਤੇ ਸੈਨਿਕਾਂ ਨੇ 30 ਅਤੇ 31 ਅਗਸਤ ਦੀ ਰਾਤ ਨੂੰ ਭਾਰੀ ਹਥਿਆਰਾਂ ਨਾਲ ਲੈਸ ਅੱਤਵਾਦੀਆਂ ਦੀਆਂ ਗਤੀਵਿਧੀਆਂ ਦੇਖੀਆਂ ਗਈਆਂ। ਸੈਨਾ ਨੂੰ ਦੇਖਦਿਆਂ ਹੀ ਘੁਸਪੈਠੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਦੇ ਜਵਾਬ ਵਿਚ ਸੈਨਾ ਵੱਲੋਂ ਜਵਾਬੀ ਕਾਰਵਾਈ ਵਿਚ ਪੰਜ ਅੱਤਵਾਦੀ ਢੇਰ ਹੋ ਗਏ।
india-pak-border-near-jammu
ਅਧਿਕਾਰੀ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਜਾਰੀ ਹੈ। ਇਸ ਸਮੂਹ ਵਿਚ 6 ਅੱਤਵਾਦੀ ਸਨ। ਇਸ ਤੋਂ ਇਲਾਵਾ ਕੱਲ੍ਹ ਸੁਰੱਖਿਆ ਬਲਾਂ ਨੇ ਕਸ਼ਮੀਰ ਦੇ ਗੰਦੇਰਬਲ ਜ਼ਿਲ੍ਹੇ ਦੇ ਕਾਂਗਨ ਇਲਾਕੇ ਵਿਚ ਅਸਦੁਲਾ ਸਮੇਤ ਪੰਜ ਵਿਦੇਸ਼ੀ ਅੱਤਵਾਦੀ ਮਾਰੇ ਗਏ ਸਨ। ਪਿਛਲੇ ਤਿੰਨ ਮਹੀਨਿਆਂ ਵਿਚ ਪਾਕਿਸਤਾਨੀ ਕਬਜ਼ੇ ਵਾਲੇ ਕਸ਼ਮੀਰ ਤੋਂ ਅੱਤਵਾਦੀਆਂ ਦੇ ਘੁਸਪੈਠ ਦੀਆਂ ਕੋਸ਼ਿਸ਼ਾਂ ਵਿਚ ਵਾਧਾ ਹੋਇਆ ਹੈ ਅਤੇ ਕੰਟਰੋਲ ਰੇਖਾ ‘ਤੇ ਸੁਰੱਖਿਆ ਬਲਾਂ ਦੀ ਤਲਾਸ਼ੀ ਮੁਹਿੰਮ ਵਿਚ 20 ਤੋਂ ਜ਼ਿਆਦਾ ਅੱਤਵਾਦੀ ਮਾਰੇ ਜਾ ਚੁੱਕੇ ਹਨ।

Send this to a friend