Skip to content
Independent perspectives. Global stories.
BREAKING

ਬਾਬਾ ਭਾਈ ਰੂਪ ਚੰਦ ਜੀ ਦੇ ਜਨਮ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ ਗਿਆ

Share this story

image ਭਾਈਰੂਪਾ, 27 ਅਪ੍ਰੈਲ (ਜਸਪਾਲ ਸਿੰਘ)- ਬਾਬਾ ਭਾਈ ਰੂਪ ਚੰਦ ਜੀ ਦੇ ਜਨਮ ਦਿਹਾੜੇ ਮੌਕੇ ਬਾਬਾ ਭਾਈ ਰੂਪ ਚੰਦ ਜੀ ਲੰਗਰ ਸੇਵਾ ਸੁਸਾਇਟੀ ਵੱਲੋਂ ਪਿੰਡ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ ਕਸਬੇ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਨਗਰ ਕੀਰਤਨ ਅੱਗੇ ਲਈ ਰਵਾਨਾ ਹੋਇਆ।ਇਸ ਨਗਰ ਕੀਰਤਨ ਦੌਰਾਨ ਬਾਬਾ ਪਰਮਿੰਦਰ ਸਿੰਘ ਖਾਲਸਾ ਨੇ ਗੁਰਬਾਣੀ ਦਾ ਕੀਰਤਨ ਕੀਤਾ।ਇਸ ਮੌਕੇ ਢਾਡੀ ਜਥਿਆਂ ਨੇ ਸਿੱਖ ਇਤਿਹਾਸ ਪੇਸ਼ ਕੀਤਾ।ਇਸ ਮੌਕੇ ਗੱਤਕਾ ਪਾਰਟੀਆਂ ਨੇ ਗੱਤਕੇ ਦੇ ਜੌਹਰ ਦਿਖਾਏ।ਨਗਰ ਦੀਆਂ ਸੰਗਤਾਂ ਵੱਲੋਂ ਇਸ ਨਗਰ ਕੀਰਤਨ ਦੌਰਾਨ ਵੱਖ-ਵੱਖ ਪੜਾਵਾਂ ਤੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।ਇਸ ਸਮੇਂ ਬਾਬਾ ਭਾਈ ਰੂਪ ਚੰਦ ਜੀ ਲੰਗਰ ਸੇਵਾ ਸੁਸਾਇਟੀ ਦੇ ਪ੍ਰਧਾਨ ਮਾਤਾ ਨਸੀਬ ਕੌਰ, ਰਾਜਵਿੰਦਰ ਸਿੰਘ ਰਾਜਾ, ਧਰਮ ਸਿੰਘ ਖਾਲਸਾ, ਸੂਬੇਦਾਰ ਨੰਦ ਸਿੰਘ, ਗੁਰਚਰਨ ਸਿੰਘ ਗੁਰਪ੍ਰੀਤ ਸਿੰਘ, ਚਮਕੌਰ ਸਿੰਘ, ਗੁਰਨੈਬ ਸਿੰਘ, ਹਰਨੇਕ ਸਿੰਘ, ਗੁਰਲਾਭ ਸਿੰਘ, ਜਗਸੀਰ ਸਿੰਘ, ਮਲਕੀਤ ਸਿੰਘ, ਹਰਮੇਲ ਸਿੰਘ ਲਖਵੀਰ ਸਿੰਘ, ਦੀਪ ਜੰਡੂ ਆਦਿ ਹਾਜ਼ਰ ਸਨ।

WRITTEN BY