ਤਲਵੰਡੀ ਸਾਬੋ, 28 ਅਪ੍ਰੈਲ (ਰਾਮ ਰੇਸ਼ਮ ਨਥੇਹਾ)- ਦਮਦਮਾ ਸਾਹਿਬ ਪ੍ਰੈਸ ਕਲੱਬ ਤਲਵੰਡੀ ਸਾਬੋ ਦੇ ਸੀਨੀਅਰ ਮੀਤ ਪ੍ਰਧਾਨ ਤੇ ਪੰਜਾਬੀ ਟ੍ਰਿਬਿਊਨ ਦੇ ਪੱਤਰਕਾਰ ਜਗਜੀਤ ਸਿੰਘ ਸਿੱਧੂ ਦੇ ਮਾਤਾ ਜੀ ਬੀਬੀ ਗੁਰਦੇਵ ਕੌਰ,ਜ਼ਿੰਨ੍ਹਾਂ ਦਾ ਕੁੱਝ ਦਿਨ ਪਹਿਲਾਂ ਕੈਂਸਰ ਦੀ ਬੀਮਾਰੀ ਕਾਰਨ ਦੇਹਾਂਤ ਹੋ ਗਿਆ ਸੀ, ਨੂੰ ਸ਼ਰਧਾ ਦੇ ਫੁੱਲ ਦੇਣ ਲਈ ਉਨ੍ਹਾਂ ਦੇ ਪਿੰਡ ਲੇਲੇਵਾਲਾ ਵਿਖੇ ਇੱਕ ਸ਼ਰਧਾਂਜਲੀ ਸਮਾਗਮ ਕੀਤਾ ਗਿਆ।ਜਿਸ ਵਿੱਚ ਰਿਸ਼ਤੇਦਾਰਾਂ ਤੇ ਸੁਨੇਹੀਆਂ ਤੋਂ ਇਲਾਵਾ ਵੱਖ-ਵੱਖ ਧਾਰਮਿਕ, ਸਮਾਜਿਕ, ਰਾਜਨੀਤਕ, ਸਮਾਜਿਕ, ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਇਲਾਕੇ ਦੀਆਂ ਪ੍ਰਮੁੱਖ ਸਖ਼ਸ਼ੀਅਤਾਂ ਨੇ ਸ਼ਰਧਾਂਜਲੀਆਂ ਭੇਟ ਕੀਤੀਆਂ ਤੇ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਕੀਤੇ ਗਏ ਧਾਰਮਿਕ ਸਮਾਗਮ ਵਿੱਚ ਪਹਿਲਾਂ ਮਾਤਾ ਗੁਰਦੇਵ ਕੌਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਬਾਬਾ ਅਵਤਾਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਕੀਰਤਨੀ ਜਥੇ ਨੇ ਕੀਰਤਨ ਕੀਤਾ ਅਤੇ ਭੋਗ ਮੌਕੇ ਜੁੜੀਆ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਆਪਣੇ ਬਿਰਧ ਬਜੁਰਗਾਂ ਦੀ ਸੇਵਾ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ।ਅਰਦਾਸ ਕਰਨ ਉਪਰੰਤ ਕੀਤੇ ਗਏ ਸ਼ਰਧਾਂਜਲੀ ਸਮਾਗਮ ਨੂੰ ਸਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਮਾਲਵੇ ਖੇਤਰ ਵਿੱਚ ਕੈਂਸਰ ਦੀ ਭਿਆਨਕ ਬੀਮਾਰੀ ਵੱਡੇ ਪੱਧਰ ’ਤੇ ਲੋਕਾਂ ਨੂੰ ਨਿੱਗਲ ਰਹੀ ਹੈ ਅਤੇ 50 ਫੀਸਦੀ ਮੌਤਾਂ ਇਸ ਦੈਂਤ ਰੂਪੀ ਬੀਮਾਰੀ ਕਾਰਨ ਹੋ ਰਹੀਆਂ ਹਨ।ਸਮੇਂ ਦੀਆਂ ਸਰਕਾਰਾਂ ਕੈਂਸਰ ਦੇ ਮਰੀਜ਼ਾਂ ਲਈ ਤੁੱਛ ਜਿਹੀ ਰਾਸ਼ੀ ਮਾਲੀ ਮੱਦਦ ਦੇਣ ਤੱਕ ਸੀਮਤ ਰਹੀਆਂ ਹਨ।ਜਦ ਕਿ ਇਸ ਬੀਮਾਰੀ ਦੇ ਹੋਣ ਦੇ ਅਸਲੀ ਕਾਰਨਾਂ ਦਾ ਪਤਾ ਲਗਾ ਕੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਖੇਤਰ ਵਿੱਚ ਕੋਈ ਚੋਟੀ ਦਾ ਕੈਂਸਰ ਹਸਪਤਾਲ ਖੋਲ੍ਹਣ ਦੀ ਮੁੱਖ ਲੋੜ੍ਹ ਹੈ।ਜਿੱਥੇ ਲੋਕਾਂ ਨੂੰ ਇਲਾਜ ਵੀ ਸਸਤਾ ਮਿਲ ਸਕੇ।ਸ਼ਰਧਾਂਜਲੀ ਸਮਾਗਮ ਦੌਰਾਨ ਹਲਕਾ ਵਿਧਾਇਕਾ ਤੇ ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀ ਸੂਬਾ ਕਨਵੀਨਰ ਪ੍ਰੋਫੈਸਰ ਬਲਜਿੰਦਰ ਕੌਰ, ਅਮਰਦੀਪ ਡਿੱਖ, ਕਾਂਗਰਸ ਦੇ ਬਲਾਕ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ,ਜ਼ਿਲ੍ਹਾ ਕਾਂਗਰਸ ਆਗੂ ਇਕਬਾਲ ਸਿੰਘ ਸਿੱਧੂ, ਨੰਬਰਦਾਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਜਸਪਾਲ ਸਿੰਘ ਲਹਿਰੀ,ਪੰਜਾਬੀ ਟ੍ਰਿਬਿਊਨ ਵੱਲੋਂ ਚਰਨਜੀਤ ਭੁੱਲਰ,ਸਪੋਕਸਮੈਨ ਵੱਲੋਂ ਸੁਖਜਿੰਦਰ ਮਾਨ, ਸਹਾਰਾ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਤੇ ਬਰਿੰਦਰਪਾਲ ਮਹੇਸ਼ਵਰੀ,ਗੁਰ ਕਾਸ਼ੀ ਕਾਲਜ ਦੇ ਪ੍ਰੋਫੈਸਰ ਗੁਰਦੀਪ ਸਿੰਘ,ਜਗਮਿੰਦਰ ਸਿੰਘ ਭਾਗੀਵਾਂਦਰ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ,ਪੈਨਸ਼ਨਰ ਯੂਨੀਅਨ ਦੇ ਧੰਨਾ ਸਿੰਘ ਪ੍ਰਧਾਨ ਤੇ ਮਾਸਟਰ ਕਰਨੈਲ ਸਿੰਘ,ਸਾਂਝੀ ਸੰਘਰਸ਼ ਕਮੇਟੀ ਦੇ ਕਾਮਰੇਡ ਮੱਖਣ ਸਿੰਘ,ਬਲਾਕ ਸਮਿਤੀ ਬਲਬੀਰ ਸਿੰਘ ਔਲਖ,ਸ਼੍ਰੋਮਣੀ ਅਕਾਲੀ ਦਲ(ਬ)ਦੇ ਜਸਵਿੰਦਰ ਸਿੰਘ ਸਿੱਧੂ, ਸੰਤ ਸੇਵਕ ਜਥਾ ਬੁੰਗਾ ਮਸਤੂਆਣਾ ਸਾਹਿਬ ਦੇ ਚੇਅਰਮੈਨ ਬਾਬਾ ਛੋਟਾ ਸਿੰਘ,ਬਾਰ ਐਸੋਸੀਏਸ਼ਨ ਦੇ ਐਡਵੋਕੇਟ ਸੁਖਦੇਵ ਸਿੰਘ ਸਿੱਧੂ,ਅਧਿਆਪਕ ਦਲ ਦੇ ਮਾਸਟਰ ਰਣਜੀਤ ਸਿੰਘ ਬਰਾੜ,ਭਾਜਪਾ ਦੇ ਜ਼ਿਲ੍ਹਾ ਆਗੂ ਮੁਹਿੰਦਰ ਸਿੰਘ ਘੁੰਮਣ ਕਲਾਂ,ਸਾਬਕਾ ਸਰਪੰਚ ਮਹਿੰਦਰ ਸਿੰਘ ਬਾਜੇਵਾਲਾ,ਸਮਸ਼ੇਰ ਸਿੰਘ ਸਿੱਧੂ, ਸੱਤ ਸਾਹਿਤਕ ਤੇ ਸਮਾਜਿਕ ਸੰਸਥਾਵਾਂ ਦੇ ਕਾਰਜ ਕਰਤਾ ਹਰਗੋਬਿੰਦ ਸ਼ੇਖਪੁਰੀਆ ਆਦਿ ਸਖ਼ਸ਼ੀਅਤਾਂ ਤੋਂ ਇਲਾਵਾ ਰਿਸ਼ਤੇਦਾਰਾਂ, ਸੁਨੇਹੀਆਂ,ਸਮੂਹ ਪੱਤਰਕਾਰ ਭਾਈਚਾਰੇ ਤੇ ਵੱਖ-ਵੱਖ ਰਾਜਨੀਤਕ, ਸਮਾਜਿਕ, ਧਾਰਮਿਕ, ਭਰਾਤਰੀ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਸਨ।ਇਸ ਮੌਕੇ ਸਟੇਜ ਦੀ ਜਿੰਮੇਂਵਾਰੀ ਨਿਭਾ ਰਹੇ ਪ੍ਰਧਾਨ ਧੰਨਾ ਸਿੰਘ ਨੇ ਪੰਜਾਬ ਮਿਲਕਫੈ¤ਡ ਦੇ ਚੇਅਰਮੈਨ ਅਮਰਜੀਤ ਸਿੰਘ ਸਿੱਧੂ,ਸਾਬਕਾ ਵਿਧਾਇਕ ਜੀਤ ਮੁਹਿੰਦਰ ਸਿੰਘ ਸਿੱਧੂ, ਹਲਕਾ ਸੇਵਕ ਤੇ ਯੂਥ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਖੁਸ਼ਬਾਜ਼ ਸਿੰਘ ਜਟਾਣਾ, ਪ੍ਰੋਫੈਸਰ ਮੋਹਨ ਸਿੰਘ ਫਾਊਂਡੇਸ਼ਨ ਲੁਧਿਆਣਾ ਅਤੇ ਸੱਤ ਸਾਹਿਤਕ ਤੇ ਸਮਾਜਿਕ ਸੰਸਥਾਵਾਂ ਪੰਜਾਬ ਵੱਲੋਂ ਭੇਜੇ ਗਏ ਸ਼ੋਕ ਸੰਦੇਸ਼ ਪੜ੍ਹ ਕੇ ਸੁਣਾਏ।



