Skip to content
Independent perspectives. Global stories.
BREAKING

ਖਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਧਰਨਾ ਤੀਜੇ ਦਿਨ ’ਚ

Share this story

image ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਬੀਤੀ ਦੇਰ ਸ਼ਾਮ ਸਥਾਨਕ ਖਾਲਸਾ ਕਾਲਜ ਦੇ ਇੱਕ ਵਿਦਿਆਰਥੀ ਹਰਪ੍ਰੀਤ ਸਿੰਘ ਵੱਲੋਂ ਕਾਲਜ ਪ੍ਰਬੰਧਕਾਂ ਦੁਆਰਾ ਪ੍ਰੀਖਿਆ ਵਿੱਚ ਬੈਠਣ ਲਈ ਰੋਲ ਨੰਬਰ ਜਾਰੀ ਨਾ ਕੀਤੇ ਜਾਣ ‘ਤੇ ਖੁਦਕੁਸ਼ੀ ਕਰ ਲਏ ਜਾਣ ਕਾਰਣ ਰੋਸ ਧਰਨੇ ‘ਤੇ ਬੈਠੇ ਕਾਲਜ ਦੇ ਵਿਦਿਆਰਥੀਆਂ ਦੇ ਰੋਹ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਅੱਜ ਕਾਲਜ ਦੇ ਪ੍ਰਿੰਸੀਪਲ ਡਾ: ਮਹਿਲ ਸਿੰਘ, ਰਜਿਸਟਰਾਰ ਡਾ: ਦਵਿੰਦਰ ਸਿੰਘ ਤੇ ਕਾਲਜ ਦੇ ਖੇਤੀਬਾੜੀ ਵਿਭਾਗ ਦੇ ਮੁਖੀ ਡਾ. ਰਣਦੀਪ ਕੌਰ ਬੱਲ ਵਿਰੁਧ ਧਾਰਾ 306 ਤਹਿਤ ਪਰਚਾ ਦਰਜ ਕਰ ਲਿਆ ਗਿਆ, ਪਰ ਧਰਨਾਕਾਰੀ ਵਿਦਿਆਰਥੀ ਇਸ ਤੋਂ ਸੰਤੁਸ਼ਟ ਨਹੀਂ ਹੋਏ ਤੇ ਉਨਾਂ ਪ੍ਰਿੰਸੀਪਲ ਸਮੇਤ ਬਾਕੀ ਜ਼ਿੰਮੇਵਾਰਾਂ ਨੂੰ ਤੁਰੰਤ ਗ੍ਰਿਫਤਾਰ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਸ਼ਾਮ ਤੱਕ ਵੀ ਧਰਨਾ ਜਾਰੀ ਰੱਖਿਆ ਹੋਇਆ ਸੀ। ਦੂਜੇ ਪਾਸੇ ਕਾਲਜ ਮੈਨੇਜਮੈਂਟ ਵੱਲੋਂ ਵਿਦਿਆਰਥੀ ਦੀ ਮੌਤ ਤੇ ਦੁੱਖ ਪ੍ਰਗਟ ਕਰਦਿਆਂ ਪੁਲਿਸ ਕਮਿਸ਼ਨਰ ਨੂੰ ਮਿਲ ਕੇ ਮੰਗ ਕੀਤੀ ਗਈ ਕਿ ਕਾਲਜ ਅਧਿਕਾਰੀਆਂ ਖਿਲਾਫ਼ ਦਰਜ ਕੀਤਾ ਪਰਚਾ ਰੱਦ ਕੀਤਾ ਜਾਵੇ। ਪਹਿਲਾਂ ਤੋਂ ਹੀ ਵਿਵਾਦਾਂ ‘ਚ ਘਿਰਿਆ ਹੋਇਆ ਖਾਲਸਾ ਕਾਲਜ ਇਸ ਘਟਨਾਂ ਨਾਲ ਹੋਰ ਵਿਵਾਦਾਂ ਵਿੱਚ ਘਿਰ ਗਿਆ ਹੈ। ਪਤਾ ਲੱਗਾ ਹੈ ਕਿ ਲੈਕਚਰ ਘੱਟ ਹੋਣ ਦੇ ਚੱਲਦਿਆਂ ਕਾਲਜ ਪ੍ਰੁਬੰਧਕਾਂ ਵੱਲੋਂ ਰੋਕੇ ਰੋਲ ਨੰਬਰ ਪ੍ਰਾਪਤ ਕਰਨ ਲਈ ਇਸ ਵੇਲੇ ਕਾਲਜ ਦੇ 160 ਦੇ ਕਰੀਬ ਵਿਦਿਆਰਥੀ ਕੋਸ਼ਿਸਾਂ ਕਰ ਰਹੇ ਹਨ।

WRITTEN BY