Skip to content
Independent perspectives. Global stories.
BREAKING

ਅਨੰਤਨਾਗ ’ਚ ਫੜਿਆ ਗਿਆ ਜਿਊਂਦਾ ਅੱਤਵਾਦੀ-ਦੂਜਾ ਫਰਾਰ

Share this story

image ਸ਼੍ਰੀਨਗਰ, 28 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਜੰਮੂ-ਕਸ਼ਮੀਰ ਦੇ ਅਨੰਤਨਗਰ ਸ਼ਹਿਰ ’ਚ ਇਕ ਬੈਂਕ ’ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ। ਜਾਣਕਾਰੀ ਮੁਤਾਬਕ ਅੱਤਵਾਦੀ ਦੋ ਸਨ। ਸੀ.ਆਰ.ਪੀ.ਐਫ ਦੇ ਜਵਾਨਾਂ ਨੇ ਅੱਤਵਾਦੀਆਂ ਦੇ ਹਮਲੇ ਨੂੰ ਨਾਕਾਮ ਕਰਦੇ ਹੋਏ ਇਕ ਅੱਤਵਾਦੀ ਨੂੰ ਫੜ ਲਿਆ ਪਰ ਦੂਜਾ ਉਥੋਂ ਫਰਾਰ ਹੋਣ ’ਚ ਕਾਮਯਾਬ ਰਿਹਾ। ਇਸ ਦੌਰਾਨ ਅੱਤਵਾਦੀਆਂ ਦੀ ਫਾਇਰਿੰਗ ‘ਚ ਸੀ.ਆਰ.ਪੀ.ਐਫ ਦਾ ਇਕ ਜਵਾਨ ਜ਼ਖਮੀ ਹੋ ਗਿਆ। ਅੱਤਵਾਦੀਆਂ ਨੇ ਸੀ.ਆਰ.ਪੀ.ਐਫ ਦੇ ਇਕ ਜਵਾਨ ਤੋਂ ਹਥਿਆਰ ਖੋਹਣ ਦੀ ਵੀ ਕੋਸ਼ਿਸ਼ ਕੀਤੀ ਪਰ ਇਨ੍ਹਾਂ ‘ਚ ਉਨ੍ਹਾਂ ਨੂੰ ਕਾਮਯਾਬੀ ਨਹੀਂ ਮਿਲੀ।

WRITTEN BY