Skip to content
Independent perspectives. Global stories.
BREAKING

ਨਾੜ ਸਾੜਣ ’ਤੇ ਪਾਬੰਦੀ ਵਿਰੁੱਧ ਪਿੰਡ ਬੁੱਗਰ ਦੇ ਕਿਸਾਨਾਂ ਵੱਲੋਂ ਪੁਲਿਸ ਥਾਣੇ ਅੱਗੇ ਨੱਅਰੇਬਾਜ਼ੀ

Share this story

image ਰਾਮਪੁਰਾ ਫੂਲ, 30 ਅਪ੍ਰੈਲ (ਕੁਲਜੀਤ ਸਿੰਘ ਢੀਂਗਰਾ)- ਪਰਾਲੀ ਨੂੰ ਜਲਾਉਣ ਤੇ ਪਬੰਦੀ ਲਾਉਣ ਦੇ ਵਿਰੋਧ ਵਿੱਚ ਪਿੰਡ ਬੁੱਗਰ ਦੇ ਕਿਸਾਨਾਂ ਵੱਲੋਂ ਅੱਜ ਪੁਲਿਸ ਥਾਣਾ ਸਦਰ ਦੇ ਗੇਟ ਅੱਗੇ ਨੱਅਰੇਬਾਜੀ ਕੀਤੀ ਗਈ।ਇਸ ਮੌਕੇ ਕਿਸਾਨ ਨੇਤਾ ਭੋਲਾ ਸਿੰਘ ਬੁੱਗਰ ਨੇ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਵੱਲੋਂ ਕਣਕ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ਤੇ ਜੁਰਮਾਨੇ ਕੀਤੇ ਜਾ ਰਹੇ ਹਨ ਉੱਥੇ ਦੂਜੇ ਪਾਸੇ ਫੈਕਟਰੀਆਂ ਵਿੱਚੋਂ ਨਿਕਲਣ ਵਾਲੇ ਗੰਦੇ ਧੂਏ ਅਤੇ ਹੋਰ ਪ੍ਰਦੂਸ਼ਣ ਫੈਲਾਉਣ ਵਾਲੇ ਪਦਾਰਥਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।ਉਹਨਾਂ ਕਿਹਾ ਕਿ ਸਰਕਾਰ ਕਿਸਾਨਾਂ ਖਿਲਾਫ ਕੀਤੀਆਂ ਜਾ ਰਹੀਆਂ ਕਾਰਵਾਈਆਂ ਬੰਦ ਕਰਕੇ ਕਿਸਾਨੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਸਬਸਿਡੀ ਅਤੇ ਡੀਜਲ ਜਾਂ ਜਮੀਨ ਵਹਾਉਣ ਦਾ ਖਰਚ ਦੇਵੇ। ਇਸ ਮੌਕੇ ਰਾਜਵੀਰ ਸਿੰਘ ਰੰਧਾਵਾ, ਸੁਖਪਾਲ ਸਿੰਘ, ਗੁਰਜੰਟ ਸਿੰਘ ਅਤੇ ਜਗਜੀਤ ਸਿੰਘ ਆਦਿ ਵੀ ਹਾਜਰ ਸਨ।

WRITTEN BY