Skip to content
Independent perspectives. Global stories.
BREAKING

ਸ਼੍ਰੋਮਣੀ ਕਮੇਟੀ ਦੀ 6 ਮੈਂਬਰੀ ਟੀਮ ਅੰਡੇਮਾਨ ਪੁੱਜੀ-ਪੰਜਾਬੀਆਂ ਦੇ ਯੋਗਦਾਨ ਨੂੰ ਨਜ਼ਰ ਅੰਦਾਜ਼ ਕਰਨ ਦਾ ਲਏਗੀ ਜਾਇਜ਼ਾ

Share this story

image ਚੰਡੀਗੜ੍ਹ, 30 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਕਮੇਟੀ ਦੀ ਇੱਕ 6 ਮੈਂਬਰੀ ਟੀਮ ਅੱਜ ਅੰਡੇਮਾਨ ਨਿਕੋਬਾਰ ਦੇ ਟਾਪੂ ਪੋਰਟਬਲੇਅਰ ਵਿਖੇ ਪਹੁੰਚ ਚੁੱਕੀ ਹੈ। ਇਹ ਟੀਮ ਕਾਲ਼ੇ ਪਾਣੀ ਵਜੋਂ ਜਾਣੇ ਜਾਂਦੇ ਇਸ ਟਾਪੂ ਦੇ ਇਤਿਹਾਸ ਦੇ ਪੇਸ਼ਕਾਰੀ ਸਮੇਂ ਪੰਜਾਬੀਆਂ ਅਤੇ ਖਾਸ ਕਰਕੇ ਸਿੱਖਾਂ ਦੇ ਯੋਗਦਾਨ ਨੂੰ ਨਜ਼ਰ ਅੰਦਾਜ਼ ਕੀਤੇ ਜਾਣ ਦਾ ਜ਼ਾਇਜ਼ਾ ਲਵੇਗੀ। ਇਹ ਟੀਮ ਊਠੋਂ ਦੀ ਇਤਿਹਾਸਕ ਸੈਲੂਲਰ ਜੇਲ੍ਹ ਦਾ ਦੌਰਾ ਵੀ ਕਰੇਗੀ ਅਤੇ ਉਥੇ ਦਿਖਾਏ ਜਾਂਦੇ ਲਾਈਟ ਐਂਡ ਸਾਊਂਡ ਪਰੋਗਰਾਮ ਨੂੰ ਦੇਖੇਗੀ ਜਿਸ ਵਿਚ ਪੰਜਾਬੀਆਂ ਦੇ ਯੋਗਦਾਨ ਨੂੰ ਨਜ਼ਰ ਅੰਦਾਜ਼ ਕੀਤੇ ਜਾਣ ਦਾ ਦੋਸ਼ ਹੈ। ਇਹ ਟੀਮ 3 ਮਈ ਨੂੰ ਵਾਪਸ ਆਪਣੀ ਰਿਪੋਰਟ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੂੰ ਸੌਂਪੇਗੀ ।ਇਸ ਟੀਮ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ, ਅੰਤ੍ਰਿਗ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੰਡ, ਸੀਨੀਅਰ ਪੱਤਰਕਾਰ ਜਗਤਾਰ ਸਿੰਘ, ਡਾਇਰੈਕਟਰ ਐਜੂਕੇਸ਼ਨ ਐਸ ਜੀ ਪੀ ਸੀ ਡਾਕਟਰ ਧਰਮਿੰਦਰ ਸਿੰਘ ਉਭਾ, ਸ਼੍ਰੋਮਣੀ ਕਮੇਟੀ ਦੇ ਅਡੀਸ਼ਨਲ ਸਕੱਤਰ ਹਰਭਜਨ ਸਿੰਘ ਮਨਾਵਾਂ ਅਤੇ ਗੁਰਦਰਸ਼ਨ ਸਿੰਘ ਬਾਹੀਆ ਸ਼ਾਮਲ ਹਨ। ਚੇਤੇ ਰਹੇ ਕਿ ਪੱਤਰਕਾਰ ਜਗਤਾਰ ਸਿੰਘ ਅੰਡੇਮਾਨ ਦੇ ਆਪਣੇ ਨਿੱਜੀ ਦੌਰੇ ਦੌਰਾਨ ਇਹ ਨੋਟ ਕੀਤਾ ਕਿ ਉਥੇ ਦਿਖਾਏ ਜਾ ਰਹੇ ਲੈਘਤ ਐਂਡ ਸਾਊਂਡ ਪਰੋਗਰਾਮ ਵਿਚ ਭਾਰਤ ਦੀ ਆਜ਼ਾਦੀ ਦੀ ਲੜਾਈ ਦੌਰਾਨ ਪੰਜਾਬੀਆਂ ਅਤੇ ਖਾਸ ਕਰਕੇ ਸਿੱਖਾਂ ਦੇ ਯੋਗਦਾਨ ਨੂੰ ਨਜ਼ਰ ਅੰਦਾਜ਼ ਕਰ ਕੇ ਵੀਰ ਸਵਾਰਕਰ ਦੇ ਰੋਲ ਨੂੰ ਹੀ ਵਧੇਰੇ ਥਾਂ ਦਿੱਤੀ ਗਈ ਹੈ। ਜਗਤਾਰ ਸਿੰਘ ਦੀ ਰਿਪੋਰਟ ਦੇ ਆਧਾਰ ‘ਤੇ ਅਕਾਲੀ ਐਮ ਪੀ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਇਹ ਮਾਮਲਾ ਲੋਕ ਸਭਾ ਵਿਚ ਉਠਾਇਆ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਗੰਭੀਰ ਨੋਟਿਸ ਲਿਆ ਅਤੇ ਇਸ ਮਾਮਲੇ ਨੂੰ ਹੱਥ ਵਿਚ ਲੈਣ ਦਾ ਨਿਰਣਾ ਕੀਤਾ। ਇਸ ਮੁੱਦੇ ‘ਤੇ ਇੱਕ ਸੈਮੀਨਾਰ ਕਰਵਾਇਆ ਜਿਸ ਵਿਚ ਇਹ ਐਲਾਨ ਕੀਤਾ ਗਿਆ ਸੀ ਕਿ ਉਹ ਇਕ ਕਮੇਟੀ ਅੰਡੇਮਾਨ ਭੇਜਣਗੇ ਜੋ ਇਸ ਬਾਰੇ ਰਿਪੋਰਟ ਦੇਵੇਗੀ ਅਤੇ ਇਹ ਮਾਮਲਾ ਪ੍ਰਧਾਨ ਮੰਤਰੀ ਅਤੇ ਭਾਰਤ ਸਰਕਾਰ ਕੋਲ ਉਠਾਇਆ ਜਾਵੇਗਾ।

WRITTEN BY