ਭਗਤਾ ਭਾਈ ਕਾ, 1 ਮਈ (ਸਵਰਨ ਸਿੰਘ ਭਗਤਾ)- ਨਸ਼ਿਆਂ ਦੇ ਕਾਰੋਬਾਰੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸਿਆ ਨਹੀ ਜਾਵੇਗਾ ਅਤੇ ਉਸ ਵਿਰੁੱਧ ਬਿਨਾ ਕੋਈ ਰਿਆਇਤ ਕੀਤਿਆਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਥਾਨਾ ਦਿਆਲਪੁਰਾ ਭਾਈ ਐਟ ਭਗਤਾ ਭਾਈ ਵਿਖੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਥਾਨਾ ਇੰਚਾਰਜ ਇੰਸਪੈਕਟਰ ਜਤਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਮੀਟਿੰਗ ਦੌਰਾਨ ਕੀਤਾ। ਮੀਡੀਏ ਰਾਹੀ ਉਨ੍ਹਾਂ ਇਲਾਕੇ ਦੇ ਪਿੰਡਾਂ ਦੇ ਪਤਵੰਤੇ ਵਿਅਕਤੀਆਂ ਤੋਂ ਇਸ ਮਾਮਲੇ ਵਿਚ ਸਹਿਯੋਗ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਸਮਾਜ ਵਿਚਲੀਆਂ ਬੁਰਾਈਆਂ ਦੇ ਖਾਤਮੇ ਲਈ ਪੁਲਸ ਨੂੰ ਪਬਲਿਕ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਪਬਲਿਕ ਦੇ ਸਹਿਯੋਗ ਤੋਂ ਬਿਨਾਂ ਅਜਿਹਾ ਕਰਨਾ ਪੁਲਸ ਲਈ ਬਹੁਤ ਮਸ਼ਕਿਲ ਹੈ। ਉਨ੍ਹਾਂ ਪਬਲਿਕ ਨੂੰ ਅਪੀਲ ਕਰਦਿਆ ਕਿਹਾ ਕਿ ਜੇਕਰ ਇਲਾਕੇ ਅੰਦਰ ਨਸ਼ੇ ਦੇ ਸਮਗਲਰਾਂ ਜਾਂ ਹੋਰ ਸਮਾਜ ਵਿਰੋਧੀ ਅਨਸਰਾਂ ਸਬੰਧੀ ਕਿਸੇ ਵਿਆਕਤੀ ਨੂੰ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਸੂਚਨਾਂ ਪੁਲਸ ਨੂੰ ਦਿੱਤੀ ਜਾਵੇ ਅਤੇ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ : ਐਸ.ਐਚ.ਓ. ਭਗਤਾ



