Skip to content
Independent perspectives. Global stories.
BREAKING

ਅਜ਼ਾਦੀ ਘੁਲਾਟੀਆਂ ਤੇ ਪੱਤਰਕਾਰਾਂ ਨੂੰ ਟੋਲ ਟੈਕਸ ਮੁਆਫ ਕਰਕੇ ਕੈਪਟਨ ਸਰਕਾਰ ਨੇ ਵਾਅਦਾ ਨਿਭਾਇਆ : ਵਿਧਾਇਕ ਬਾਜਵਾ

Share this story

image ਬਟਾਲਾ, 3 ਮਈ (ਰਾਜੂ ਖਹਿਰਾ, ਅਬਦੁਲ ਸਲਾਮ ਤਾਰੀ)- ਪੰਜਾਬ ਸਰਕਾਰ ਨੇ ਅਜ਼ਾਦੀ ਘੁਲਾਟੀਆਂ ਅਤੇ ਪੱਤਰਕਾਰਾਂ ਦਾ ਰਾਜ ਮਾਰਗਾਂ ’ਤੇ ਟੋਲ ਟੈਕਸ ਮੁਆਫ ਕਰਕੇ ਆਪਣਾ ਚੋਣ ਵਾਅਦਾ ਨਿਭਾਇਆ ਹੈ।ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਜਾਰੀ ਕਰਕੇ ਰਾਜ ਮਾਰਗਾਂ ’ਤੇ ਸਥਿਤ ਟੋਲ ਬੈਰੀਅਰਾਂ ਦੇ ਮੈਨੇਜਰਾਂ ਨੂੰ ਟੋਲ ਮੁਆਫੀ ਦੀ ਹਦਾਇਤ ਕਰ ਦਿੱਤੀ ਗਈ ਹੈ।ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਸ. ਫਤਿਹਜੰਗ ਸਿੰਘ ਬਾਜਵਾ ਨੇ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਸਰਕਾਰ ਬਣਾਉਂਦਿਆਂ ਹੀ ਆਪਣੇ ਚੋਣ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ ਅਤੇ ਸਰਕਾਰ ਵੱਲੋਂ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ। ਵਿਧਾਇਕ ਸ. ਫਤਿਹਜੰਗ ਸਿੰਘ ਬਾਜਵਾ ਨੇ ਕਿਹਾ ਕਿ ਮੀਡੀਆ ਲੋਕਤੰਤਰ ਦਾ ਚੌਥਾ ਥੰਮ ਹੈ ਅਤੇ ਪੰਜਾਬ ਸਰਕਾਰ ਮੀਡੀਆ ਦੇ ਮਾਣ ਸਤਿਕਾਰ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਨੂੰ ਟੋਲ ਟੈਕਸ ਦੇ ਭੁਗਤਾਨ ਤੋਂ ਛੋਟ ਮਿਲਣ ਕਾਰਨ ਪੱਤਰਕਾਰ ਭਾਈਚਾਰਾ ਫੀਲਡ ਵਿੱਚ ਵਿਚਰ ਕੇ ਸਮਾਜ ਪ੍ਰਤੀ ਆਪਣੀਆਂ ਸੇਵਾਵਾਂ ਹੋਰ ਬੇਹਤਰ ਢੰਗ ਨਾਲ ਨਿਭਾ ਸਕੇਗਾ। ਉਨ੍ਹਾਂ ਕਿਹਾ ਕਿ ਪੰਜਾਬ ਮੰਤਰੀ ਮੰਡਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਆਪਣੇ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਵਾਅਦੇ ਨੂੰ ਪੂਰਾ ਕਰਨ ਲਈ ਰਜਿਸਟਰਡ ਪੱਤਰਕਾਰ ਯੂਨੀਅਨਾਂ/ਐਸੋਸੀਏਸ਼ਨਾਂ ਆਧਾਰਤ ਇਕ ਪ੍ਰੈਸ ਐਕਰੀਡੇਸ਼ਨ ਕਮੇਟੀ ਬਣਾਉਣ ਦਾ ਵੀ ਫੈਸਲਾ ਕੀਤਾ ਹੈ।ਵਿਧਾਇਕ ਸ. ਫਤਿਹਜੰਗ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਜ਼ਾਦੀ ਘੁਲਾਟੀਆਂ ਨੂੰ ਵੀ ਨੂੰ ਰਾਜ ਮਾਰਗਾਂ ਦੇ ਟੋਲ ਟੈਕਸ ਦੇ ਭੁਗਤਾਨ ਤੋਂ ਛੋਟ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ਹਿਰ ਜਾਂ ਪਿੰਡ ਵਿੱਚ ਰਹਿਣ ਵਾਲੇ ਅਜ਼ਾਦੀ ਘੁਲਾਟੀਆਂ ਨੂੰ ਇਕ-ਇਕ ਘਰ ਦਿੱਤਾ ਜਾਵੇਗਾ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ 300 ਯੂਨਿਟ ਮੁਫਤ ਬਿਜਲੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਸਰਕਾਰ ਵੱਲੋਂ ਆਜ਼ਾਦੀ ਘੁਲਾਟੀਆਂ ਨੂੰ ਇਕ-ਇਕ ਟਿਊਬਵੈਲ ਕੁਨੈਕਸ਼ਨ ਮੁਹੱਈਆ ਕਰਵਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਆਪਣੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਪੂਰੀ ਤਰਾਂ ਸੁਹਿਰਦ ਹੈ।

WRITTEN BY