ਚੰਡੀਗੜ੍ਹ, 3 ਮਈ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਵਿੱਚ ਸਰਕਾਰੀ ਏਜੰਸੀਆਂ ਅਤੇ ਮਿਲ ਮਾਲਕਾਂ ਵੱਲੋਂ ਪਿਛਲੀ ਸ਼ਾਮ ਤੱਕ 113 ਲੱਖ ਮੀਟਰਕ ਟਨ ਦੀ ਖ਼ਰੀਦ ਕੀਤੀ ਗਈ ਹੈ। ਕੁਲ ਖ਼ਰੀਦੀ ਗਈ ਕਣਕ ਵਿੱਚੋਂ ਵੱਖ-ਵੱਖ ਏਜੰਸੀਆਂ ਵੱਲੋਂ 110.5 ਲੱਖ ਮੀਟਰਕ ਟਨ ਅਤੇ ਮਿਲ ਮਾਲਕਾਂ ਵੱਲੋਂ 2.5 ਲੱਖ ਮੀਟਰਕ ਟਨ ਕਣਕ ਖ਼ਰੀਦੀ ਗਈ ਹੈ। ਪੰਜਾਬ ਵੱਲੋਂ ਪਿਛਲੇ ਵਰ੍ਹੇ ਦੇ 105 ਲੱਖ ਮੀਟਰਕ ਟਨ ਕਣਕ ਦੀ ਖ਼ਰੀਦ ਦੇ ਮੁਕਾਬਲੇ ਇਸ ਵਰ੍ਹੇ ਹੁਣ ਤੱਕ 113 ਲੱਖ ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।



