ਅਮਰਗੜ੍ਹ, 3 ਮਈ (ਸੁਖਵਿੰਦਰ ਸਿੰਘ ਅਟਵਾਲ)- ਸੜਕ ਉੱਪਰ ਚਲਦਿਆਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅਕਸਰ ਸੜਕੀ ਦੁਰਘਟਨਾਵਾਂ ਦਾ ਕਾਰਨ ਬਣਦੇ ਹਨ ਅਤੇ ਜਿਸ ਕਾਰਨ ਅਨੇਕਾਂ ਕੀਮਤੀ ਜਾਨਾਂ ਮੌਤ ਦੀ ਭੇਟ ਚੜ ਜਾਂਦੀਆਂ ਹਨ।ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਥਾਣੇਦਾਰ ਕੁਲਵੰਤ ਸਿੰਘ ਟਰੈਫਿਕ ਇੰਚਾਰਜ਼ ਅਮਰਗੜ੍ਹ ਨੇ ਪ੍ਰੈਸ ਨਾਲ਼ ਗੱਲਬਾਤ ਕਰਦਿਆਂ ਕੀਤਾ।ਜਿੱਥੇ ਉਨ੍ਹਾਂ ਵੱਲੋਂ ਵਾਹਨਾਂ ਦੀ ਚੈਕਿੰਗ ਕਰਦਿਆਂ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਨਾਭਾ ਰੋਡ ਤੇ ਨਾਕੇ ਦੌਰਾਨ ਅਧੂਰੇ ਕਾਗਜਾਤ, ਬਗੈਰ ਹੈਲਮੈਂਟ, ਤਿੰਨ ਸਵਾਰੀਆਂ ਅਤੇ ਸੀਟ ਬੈਲਟ ਨਾ ਲਗਾਉਣ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ ਉੱਥੇ ਹੀ ਕੁੱਝ ਸਕੂਲ ਬੱਸਾਂ ਅਤੇ ਹੋਰ ਵਾਹਨ ਚਾਲਕਾਂ ਨੂੰ ਚੇਤਾਵਨੀ ਦੇਕੇ ਅਤੇ ਅੱਗੇ ਵਾਸਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦਾ ਵਾਅਦਾ ਲੈਕੇ ਛੱਡ ਦਿੱਤਾ ਗਿਆ।ਉਨ੍ਹਾਂ ਮੀਡੀਏ ਰਾਹੀਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਤਾਂ ਜੋ ਸੜਕੀ ਆਵਾਜਾਈ ਨੂੰ ਸਚਾਰੂ ਢੰਗ ਨਾਲ਼ ਚਲਾਇਆ ਜਾ ਸਕੇ ਅਤੇ ਸੜਕੀ ਹਾਦਸਿਆਂ ਤੋਂ ਬਚਾ ਹੋ ਸਕੇ।ੳਨ੍ਹਾਂ ਬੋਲਟ ਮੋਟਰ ਸਾਇਕਲਾਂ ਦੁਆਰਾ ਪਟਾਕੇ ਪਾਉਣ ਵਾਲਿਆਂ ਨੂੰ ਸਖ਼ਤ ਤਾੜਨਾਂ ਕਰਦਿਆਂ ਕਿਹਾ ਕਿ ਅਜਿਹਾ ਕੋਈ ਸ਼ਰਾਰਤੀ ਅਨਸਰ ਬਖ਼ਸਿਆ ਨਹੀਂ ਜਾਵੇਗਾ।ਇਸ ਮੌਕੇ ਉਹਨਾਂ ਸਥਾਨਕ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਦੁਕਾਨਾਂ ਦੇ ਬਾਹਰ ਸੜਕ ਤੇ ਰੱਖਿਆਂ ਸਮਾਨ ਚੁੱਕ ਲੈਣ ਨਹੀ ਤਂਾ ਸੜਕ ਦੀ ਜਗ੍ਹਾ ਖ਼ਾਲੀ ਕਰਵਾਉਣ ਲਈ ਵੀ ਸਖ਼ਤੀ ਵਰਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ਼ ਮੁਲਾਜ਼ਮ ਕਰਨੈਲ ਸਿੰਘ ਅਤੇ ਹਰਭਜਨ ਸਿੰਘ ਵੀ ਹਾਜ਼ਰ ਸਨ।
ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਖ਼ਸੇ ਨਹੀਂ ਜਾਣਗੇ : ਟ੍ਰੈਫਿਕ ਇੰਚਾਰਜ



