Skip to content
Independent perspectives. Global stories.
BREAKING

ਪ੍ਰਧਾਨ ਮੰਤਰੀ ਸ੍ਰੀ ਮੋਦੀ ਹੀ ਕੱਢ ਸਕਦੇ ਨੇ ਕਸ਼ਮੀਰ ਮਸਲੇ ਦਾ ਹੱਲ : ਮਹਿਬੂਬਾ

Share this story

ਮਸਲੇ ਦੇ ਹੱਲ ਲਈ ਗੱਲਬਾਤ ਸ਼ੁਰੂ ਕਰਨ ਦੀ ਮੁੜ ਵਕਾਲਤ

image ਸ਼੍ਰੀਨਗਰ, 6 ਮਈ (ਪੰਜਾਬ ਟਾਇਮਜ਼ ਬਿਊਰੋ)- ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਕਿਹਾ ਹੈ ਕਿ ਸਾਨੂੰ ਦਲਦਲ ਤੋਂ ਜੇਕਰ ਕੋਈ ਬਾਹਰ ਕੱਢ ਸਕਦਾ ਹੈ, ਤਾਂ ਉਹ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਹਨ। ਉਹ ਹੀ ਕਸ਼ਮੀਰ ਦਾ ਹੱਲ ਕੱਢ ਸਕਦੇ ਹਨ। ਉਹ ਜੋ ਫੈਸਲਾ ਕਰਨਗੇ, ਦੇਸ਼ ਉਨ੍ਹਾਂ ਨੂੰ ਸਹਿਯੋਗ ਦੇਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲੇ ਵਾਲੇ ਪ੍ਰਧਾਨ ਮੰਤਰੀ ਵੀ ਪਾਕਿਸਤਾਨ ਜਾਣਾ ਚਾਹੁੰਦੇ ਸਨ ਪਰ ਕਿਸੇ ਨੇ ਹਿੰਮਤ ਨਹੀਂ ਕੀਤੀ ਪਰ ਪ੍ਰਧਾਨ ਮੰਤਰੀ ਲਾਹੌਰ ਗਏ, ਇਹ ਤਾਕਤ ਦੀ ਨਿਸ਼ਾਨੀ ਹੈ।ਘਾਟੀ ਦੇ ਵਿਗੜਦੇ ਹਾਲਾਤ ਦੇ ਮੱਦੇਨਜ਼ਰ ਜੰਮੂ ਅਤੇ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਦਾ ਇਹ ਬਿਆਨ ਵੱਡੀ ਅਹਿਮੀਅਤ ਰੱਖਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕਸ਼ਮੀਰ ਦੇ ਹਾਲਾਤ ਵਧੇਰੇ ਵਿਗੜਦੇ ਹਨ, ਤਾਂ ਜੰਮੂ ਅਤੇ ਲੱਦਾਖ ’ਚ ਵੀ ਇਸ ਦਾ ਅਸਰ ਹੋਵੇਗਾ। ਉਨ੍ਹਾਂ ਨੇ ਕਸ਼ਮੀਰ ਮਸਲੇ ਦੇ ਹੱਲ ਲਈ ਗੱਲਬਾਤ ਸ਼ੁਰੂ ਕਰਨ ਦੀ ਮੁੜ ਵਕਾਲਤ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਹੈ ਕਿ ਪ੍ਰਧਾਨ ਮੰਤਰੀ ਕੋਲ ਸੰਸਦ ’ਚ ਵੱਡਾ ਬਹੁਮਤ ਹੈ, ਇਸ ਲਈ ਉਹ ਕਸ਼ਮੀਰ ਮਸਲੇ ਦੇ ਹੱਲ ਲਈ ਅਹਿਮ ਭੂਮਿਕਾ ਨਿਭਾਅ ਸਕਦੇ ਹਨ।
ਮਹਿਲਾਵਾਂ ਦੇ ਇਕ ਪ੍ਰੋਗਰਾਮ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਕਸ਼ਮੀਰ ਦੀ ਸਮੱਸਿਆ 70 ਸਾਲ ਪੁਰਾਣੀ ਹੈ।ਸੀ.ਐੱਮ. ਮੁਫਤੀ ਨੇ ਕਿਹਾ, ਮੇਰੇ ਪਿਤਾ ਮੁਫਤੀ ਮੁਹੰਮਦ ਸਈਦ ਅਤੇ ਅਟਲ ਬਿਹਾਰੀ ਵਾਜਪਈ ਨੇ ਕਸ਼ਮੀਰ ‘ਚ ਸ਼ਾਂਤੀ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ। ਹੁਣ ਉਨ੍ਹਾਂ ਦੇ ਪਿਤਾ ਮੁਫਤੀ ਮੁਹੰਮਦ ਇਸ ਦੁਨੀਆ ‘ਚ ਨਹੀਂ ਰਹੇ ਅਤੇ ਵਾਜਪਈ ਸਰਕਾਰ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਯੂ.ਪੀ.ਏ. ਸਰਕਾਰ ਸੋਚਦੀ ਸੀ ਕਿ ਕਸ਼ਮੀਰ ਦੇ ਹਾਲਾਤ ਸੁਧਰ ਰਹੇ ਹਨ ਪਰ ਹੁਣ ਇਹ ਖਰਾਬ ਹੋ ਗਏ ਹਨ। ਕਿਸੇ ਨੂੰ ਵੀ ਕਾਨੂੰਨ ਹੱਥ ’ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਹੈ।

WRITTEN BY