Skip to content
Independent perspectives. Global stories.
BREAKING

ਦੁਖੀ ਕਿਸਾਨਾਂ ਵੱਲੋਂ ਪਟਵਾਰਖਾਨੇ ਦਾ ਘਿਰਾਓ

Share this story

image ਸੰਗਰੂਰ, 7 ਮਈ (ਹਰਜੀਤ ਸਿੰਘ ਹਸਨਪੁਰੀ)- ਇਥੋਂ ਨੇੜਲੇ ਪਿੰਡ ਬਡਰੁੱਖਾਂ ਵਿੱਚ ਨਾੜ ਸਾੜਨ ਵਾਲੇ ਕਿਸਾਨਾਂ ਨੂੰ ਕੀਤੇ ਜਾ ਰਹੇ ਜੁਰਮਾਨਿਆਂ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਪਟਵਾਰਖਾਨੇ ਦਾ ਘਿਰਾਓ ਕਰਦਿਆਂ ਪ੍ਰਦਰਸ਼ਨ ਕੀਤਾ ਗਿਆ ਅਤੇ ਭੰਮਾਂਬੱਦੀ-ਬਡਰੁੱਖਾਂ ਲਿੰਕ ਸੜਕ ਉਪਰ ਆਵਾਜਾਈ ਠੱਪ ਕੀਤੀ ਗਈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਪ੍ਰਧਾਨ ਪ੍ਰੀਤਮ ਸਿੰਘ ਬਡਰੁੱਖਾਂ ਅਤੇ ਕਿਸਾਨ ਆਗੂ ਬਲਵਿੰਦਰ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਨਾੜ ਸਾੜਨ ਵਾਲੇ ਕਿਸਾਨਾਂ ਤੋਂ ਜੁਰਮਾਨਾ ਵਸੂਲਿਆ ਜਾ ਰਿਹਾ ਹੈ ਜੋ ਕਿ ਸ਼ਰ੍ਹੇਆਮ ਧੱਕੇਸ਼ਾਹੀ ਹੈ ਜਿਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਾੜ ਨੂੰ ਸਾੜਨ ਤੋਂ ਇਲਾਵਾ ਕਿਸਾਨਾਂ ਕੋਲ ਹੋਰ ਕੋਈ ਚਾਰਾ ਨਹੀਂ ਹੈ ਕਿਉਂਕਿ ਪਹਿਲਾਂ ਹੀ ਆਰਥਿਕ ਸੰਕਟ ਵਿੱਚ ਘਿਰੇ ਕਿਸਾਨ ਕਚਰਿਆਂ ਨੂੰ ਵਾਹੁਣ ਤੇ ਹੋਣ ਵਾਲਾ ਖਰਚਾ ਚੁੱਕਣ ਤੋਂ ਅਸਮਰਥ ਹਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਦੇਸ਼ ਦੇ ਸਾਰੇ ਰਾਜਾਂ ਦੀਆਂ ਸਰਕਾਰਾਂ ਨੂੰ ਇਹ ਹੁਕਮ ਦਿੱਤੇ ਹੋਏ ਹਨ ਕਿ ਫਸਲ ਦੀ ਕਟਾਈ ਤੋਂ ਬਾਅਦ ਨਾੜ ਨੂੰ ਸਾਂਭਣ ਲਈ ਕਿਸਾਨਾਂ ਦੀ ਵਿੱਤੀ ਮੱਦਦ ਕੀਤੀ ਜਾਵੇ ਤਾਂ ਕਿ ਉਹ ਨਾੜ ਨੂੰ ਬਿਨਾਂ ਅੱਗ ਲਾਏ ਜ਼ਮੀਨ ਵਿੱਚ ਹੀ ਵਾਹ ਸਕਣ। ਉਨਾਂ ਕਿਹਾ ਕਿ ਕੋਈ ਵੀ ਸਰਕਾਰ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਨਹੀਂ ਮੰਨ ਰਹੀ। ਉਨਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਜੁਰਮਾਨੇ ਕਰਨੇ ਬੰਦ ਕੀਤੇ ਜਾਣ ਤੇ ਜੇ ਅਜਿਹਾ ਨਾ ਕੀਤਾ ਗਿਆ ਤਾਂ ਜੁਰਮਾਨੇ ਕਰਨ ਪੁੱਜ ਰਹੀਆਂ ਟੀਮਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਪੰਚ ਰਾਜਿੰਦਰ ਸਿੰਘ, ਪੰਚ ਸੱਤਪਾਲ ਸਿੰਘ, ਨਿਰਮਲ ਸਿੰਘ, ਬਲਵੀਰ ਸਿੰਘ, ਕਰਮਜੀਤ ਸਿੰਘ, ਅਮਰ ਸਿੰਘ, ਦਰਸ਼ਨ ਸਿੰਘ, ਮਿੱਠੀ ਸਿੰਘ ਨੇ ਸੰਬੋਧਨ ਕੀਤਾ।

WRITTEN BY