ਅੰਮ੍ਰਿਤਸਰ, 8 ਮਈ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਐਤਵਾਰ ਨੂੰ ਖਾਲਸਾ ਕਾਲਜ ਦੇ ਅੰਦੋਲਨ ਕਰ ਰਹੇ ਵਿਦਿਆਰਥੀਆਂ ਨੂੰ ਮਿਲੇ ਜੋ ਕਿ ਹਾਲ ਹੀ ਵਿੱਚ ਹਰਪ੍ਰੀਤ ਸਿੰਘ ਨਾਂ ਦੇ ਵਿਦਿਆਰਥੀ ਵਲੋਂ ਕੀਤੀ ਗਈ ਖੁਦਖੁਸ਼ੀ ਦੇ ਮਾਮਲੇ ’ਤੇ ਕਾਲਜ ਦੇ ਪ੍ਰਬੰਧਕਾਂ ਵਿਰੁੱਧ ਅੰਦੋਲਨ ਕਰ ਰਹੇ ਹਨ। ਹਰਪ੍ਰੀਤ ਸਿੰਘ ਨੇ ਕਾਲਜ ਦੇ ਵਿੱਚ ਹੀ ਆਪਣੇ ਹੋਸਟਲ ਦੇ ਕਮਰੇ ’ਚ ਆਤਮ-ਹੱਤਿਆ ਕਰ ਲਈ ਸੀ। ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਨਿਆਂ ਦਾ ਭਰੋਸਾ ਦਵਾਇਆ ਅਤੇ ਉ¤ਚ ਸਿੱਖਿਆ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਦਾ ਨਿਵਾਰਣ ਕਰਨ ਅਤੇ ਵਿਦਿਆਰਥੀ ਵਲੋਂ ਕੀਤੀ ਗਈ ਖੁਦਖੁਸ਼ੀ ’ਚ ਕਾਲਜ ਪ੍ਰਬੰਧਕਾਂ ਦੀ ਭੂਮਿਕਾ ਦਾ ਪਤਾ ਲਗਾਉਣ ਬਾਰੇ ਜਾਂਚ ਕਰਨ ਲਈ ਆਖਿਆ ਹੈ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਖਾਲਸਾ ਕਾਲਜ ਦੇ ਵਿਦਿਆਰਥੀਆਂ ਨਾਲ ਮੁਲਾਕਾਤ, ਨਿਆਂ ਦਾ ਭਰੋਸਾ ਦਵਾਇਆ



