Skip to content
Independent perspectives. Global stories.
BREAKING

ਜਾਖੜ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਭਲਕੇ ਨੂੰ ਸੰਭਾਲਣਗੇ ਅਹੁਦਾ

Share this story

image ਚੰਡੀਗੜ, 8 ਮਈ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਕਾਂਗਰਸ ਦੇ ਉੱਘੇ ਆਗੂ ਸੁਨੀਲ ਜਾਖੜ ਬੁੱਧਵਾਰ ਸਵੇਰੇ ਰਸਮੀ ਤੌਰ ’ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ) ਦੇ ਪ੍ਰਧਾਨ ਵਜੋਂ ਆਹੁਦਾ ਸੰਭਾਲਣਗੇ। ਅੱਜ ਇੱਥੇ ਕਾਂਗਰਸ ਪਾਰਟੀ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕਾਂਗਰਸ ਭਵਨ ਵਿਖੇ ਸਵੇਰੇ 10:30 ਵਜੇ ਹੋਣ ਵਾਲੇ ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਹਾਜ਼ਰ ਹੋਣਗੇ। ਬੁਲਾਰੇ ਅਨੁਸਾਰ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਸਾਰੇ ਕਾਂਗਰਸੀ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨੂੰ ਸੱਦਾ ਦਿੱਤਾ ਗਿਆ ਹੈ। ਕਾਂਗਰਸ ਵਿਧਾਇਕ ਪਾਰਟੀ ਦੇ ਸਾਬਕਾ ਆਗੂ ਅਤੇ ਅਬੋਹਰ ਤੋਂ ਲਗਾਤਾਰ ਤਿੰਨ ਵਾਰੀ ਵਿਧਾਇਕ ਚੁਣੇ ਗਏ ਸਾਬਕਾ ਐਮ.ਐਲ.ਏ ਸ੍ਰੀ ਜਾਖੜ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁੱਖੀ ਦਾ ਆਹੁਦਾ ਸੰਭਾਲਣਗੇ।

WRITTEN BY