Skip to content
Independent perspectives. Global stories.
BREAKING

ਘੁੱਗੀ ਛੂ ਮੰਤਰ-ਭਗਵੰਤ ਮਾਨ ਬਣੇ ‘ਆਪ’ ਪੰਜਾਬ ਦੇ ਨਵੇਂ ਕਨਵੀਨਰ

Share this story

ਅਮਨ ਅਰੋੜਾ ਕੋ ਕਨਵੀਨਰ ਅਤੇ ਸਰਬਜੀਤ ਕੌਰ ਮਾਣੂਕੇ ਵਿਧਾਨ ਸਭਾ ’ਚ ਉੱਪ ਨੇਤਾ ਬਣਾਏ

image ਨਵੀਂ ਦਿੱਲੀ/ਚੰਡੀਗੜ੍ਹ, 8 ਮਈ (ਪੰਜਾਬ ਟਾਇਮਜ਼ ਬਿਊਰੋ)- ਸੰਗਰੂਰ ਤੋਂ ਸੰਸਦ ਮੈਂਬਰ ਸ੍ਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਨਵੇਂ ਕਨਵੀਨਰ ਹੋਣਗੇ।ਉਹ ਮੌਜੂਦਾ ਕਨਵੀਨਰ ਸ੍ਰੀ ਗੁਰਪ੍ਰੀਤ ਸਿੰਘ ਘੁੱਗੀ ਦੀ ਥਾਂ ਲੈਣਗੇ। ਹਿੰਦੂ ਚਿਹਰੇ ਵਜੋਂ ਸ੍ਰੀ ਅਮਨ ਅਰੋੜਾ ਨੂੰ ਪਾਰਟੀ ਦਾ ਸੂਬਾ ਕੋ-ਕਨਵੀਨਰ ਬਣਾਇਆ ਗਿਆ ਹੈ।ਪਾਰਟੀ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂਕੇ ਨੂੰ ਪਾਰਟੀ ਦੇ ਵਿਧਾਇਕ ਦਲ ਦਾ ਉੱਪ ਨੇਤਾ ਥਾਪਿਆ ਗਿਆ ਹੈ। ਇਸ ਸਬੰਧੀ ਫੈਸਲਾ ਅੱਜ ਦਿੱਲੀ ਵਿਖੇ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ ਇੱਕ ਉੱਚ ਪੱਧਰੀ ਬੈਠਕ ਵਿੱਚ ਕੀਤਾ ਗਿਆ। ਇਸ ਬੈਠਕ ਵਿੱਚ ਪਾਰਟੀ ਦੇ ਵਿਧਾਇਕ, ਸੰਸਦ ਮੈਂਬਰ ਅਤੇ ਵੱਖ-ਵੱਖ ਵਿੰਗਾਂ ਦੇ ਮੁਖੀ ਹਾਜ਼ਿਰ ਸਨ। ਦੱਸਿਆ ਜਾਂਦਾ ਹੈ ਕਿ ਸਾਰਿਆਂ ਨਾਲ ਅਲੱਗ-ਅਲੱਗ ਤੌਰ ’ਤੇ ਗੱਲਬਾਤ ਪਿੱਛੋਂ ਸ੍ਰੀ ਭਗਵੰਤ ਮਾਨ ਨੂੰ ਕਨਵੀਨਰ ਬਣਾਉਣ ’ਤੇ ਸਹਿਮਤੀ ਬਣੀ। ਇਸ ਦੌਰਾਨ ਮੀਟਿੰਗ ਵਿੱਚ ਹਾਜ਼ਰ ਸਾਬਕਾ ਕਨਵੀਨਰ ਸ੍ਰੀ ਗੁਰਪ੍ਰੀਤ ਸਿੰਘ ਘੁੱਗੀ ਅਤੇ ਪਾਰਟੀ ਦੇ ਵੱਡੇ ਆਗੂ ਸ੍ਰੀ ਸੁਖਪਾਲ ਸਿੰਘ ਖਹਿਰਾ ਵੱਲੋਂ ਡੰਘਾ ਇਤਰਾਜ਼ ਜਤਾਇਆ ਗਿਆ। ਸ੍ਰੀ ਘੁੱਗੀ ਨੇ ਕਿਹਾ ਕਿ ਜੇ ਇਹ ਫ਼ੈਸਲਾ ਲੈਣਾ ਸੀ ਤਾਂ ਉਨ੍ਹਾਂ ਨੂੰ ਕਿਉਂ ਬੁਲਾਇਆ ਗਿਆ ਹੈ। ਇਸ ਦੌਰਾਨ ਹੀ ਸ੍ਰੀ ਸੁਖਪਾਲ ਸਿੰਘ ਖਹਿਰਾ ਨੇ ਚੀਫ ਵਿਪ੍ਹ ਤੇ ਸਪੋਕਸਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਉਨ੍ਹਾਂ ਕਿਹਾ ਕਿ ਕਾਂਗਰਸੀ ਪਿਛੋਕੜ ਹੋਣ ਕਰਕੇ ਉਨ੍ਹਾਂ ਨੂੰ ਬਣਦਾ ਰੁਤਬਾ ਨਹੀਂ ਦਿੱਤਾ ਜਾ ਰਿਹਾ। ਸੂਤਰਾਂ ਮੁਤਾਬਕ ਇਸ ਲਈ ਅਗਲੇ ਦਿਨਾਂ ਵਿੱਚ ਹੋਰ ਵੱਡੇ ਧਮਾਕੇ ਹੋ ਸਕਦੇ ਹਨ।ਇਸ ਮੀਟਿੰਗ ਵਿੱਚ ਪੰਜਾਬ ਤੋਂ 70 ਤੋਂ ਵੱਧ ਆਗੂ ਹਾਜ਼ਰ  ਹੋਏ। ਪਾਰਟੀ ਵੱਲੋਂ ਕੀਤੀਆਂ ਗਈਆਂ ਇਹ ਨਿਯੁਕਤੀਆਂ ਬਾਰੇ ਆਉਣ ਵਾਲੇ ਦਿਨਾਂ ਵਿੱਚ ਕਿਸ ਤਰ੍ਹਾਂ ਦੇ ਪ੍ਰਤੀਕਰਮ ਸਾਹਮਣੇ ਆਉਂਦੇ ਹਨ ਇਹ ਦੇਖਣ ਵਾਲੀ ਗੱਲ ਹੈ।

WRITTEN BY