ਚੰਡੀਗੜ, 8 ਮਈ (ਪੰਜਾਬ ਟਾਇਮਜ਼ ਬਿਊਰੋ)- ਸ਼ਿਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਹੈ ਕਿ ਕਿੰਨੀ ਸ਼ਰਮਨਾਕ ਗੱਲ ਹੈ ਕਿ ਆਪ ਕਨਵੀਨਰ ਅਤੇ ਦਿੱਲੀ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਖਿਲਾਫ ਇੱਕ ਸਾਬਕਾ ਕੈਬਨਿਟ ਮੰਤਰੀ ਵੱਲੋਂ ਲਾਏ ਗਏ ਰਿਸ਼ਵਤ ਦੇ ਗੰਭੀਰ ਦੋਸ਼ਾਂ ਦਾ ਜੁਆਬ ਦੇਣ ਤੋਂ ਭੱਜ ਰਿਹਾ ਹੈ। ਇੰਨਾ ਹੀ ਨਹੀਂ ਕੇਜਰੀਵਾਲ ਦੀ ਜੁੰਡਲੀ ਹੁਣ ਉਸ ਕਪਿਲ ਮਿਸ਼ਰਾ ਨੂੰ ਝੂਠਾ ਸਾਬਿਤ ਕਰਨ ਲਈ ਪੱਬਾਂ ਭਾਰ ਤੁਲੀ ਹੈ, ਜਿਹੜਾ ਇੱਕ ਦਿਨ ਪਹਿਲਾਂ ਇੱਕ ਵਫਾਦਾਰ ਦੋਸਤ ਸੀ।ਇਸ ਬਾਰੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਤੇ ਸ੍ਰਥੋਮਣੀ ਅਕਾਲੀ ਦਲ ਦੇ ਆਗੂ ਸ਼ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਕੇਜਰੀਵਾਲ ਦੇ ਆਪਣੇ ਲਈ ਵੱਖਰੇ ਅਤੇ ਦੂਜਿਆਂ ਲਈ ਵੱਖਰੇ ਮਾਪਦੰਡ ਹਨ। ਜਦੋਂ ਉਸ ਦੀ ਪਾਰਟੀ ਦੇ ਆਗੂਆਂ ਦੁਆਰਾ ਅਪਰਾਧ ਕੀਤੇ ਜਾਂਦੇ ਹਨ ਤਾਂ ਊਹ ਤੁਰੰਤ ਕਾਰਵਾਈ ਕਰਦਾ ਹੈ।



