Skip to content
Independent perspectives. Global stories.
BREAKING

ਕਿਸਾਨਾਂ ਦਾ ਕਰਜ਼ਾ ਜਲਦੀ ਤੋਂ ਜਲਦੀ ਮਾਫ਼ ਕਰੇ ਕੈਪਟਨ ਸਰਕਾਰ : ਪਰਮਬੰਸ ਸਿੰਘ ਬੰਟੀ ਰੋਮਾਣਾ

Share this story

image ਸਾਦਿਕ, 8 ਮਈ (ਗੁਰਵਿੰਦਰ ਔਲਖ)- ਪਰਮਬੰਸ ਸਿੰਘ ਬੰਟੀ ਰੁਮਾਣਾ ਨੇ ਸਾਦਿਕ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਦਾ ਕਰਜ਼ਾ ਕੈਪਟਨ ਸਰਕਾਰ ਜਲਦੀ ਤੋਂ ਜਲਦੀ ਮਾਫ਼ ਕਰੇ , ਪੰਜਾਬ ਦੀ ਕੈਪਟਨ ਸਰਕਾਰ  ਦੇ ਦੋ ਮਹੀਨੇ ਬੀਤ ਜਾਣ ਤੇ ਅਜੇ ਕਮੇਟੀਆਂ ਵਿਚ ਹੀ ਫਸਿਆ ਪਿਆ ਹੈ ਤੇ ਇਸ ਸਰਕਾਰ ਦਾ ਕਿਸਾਨ ਹਿਤੈਸ਼ੀ ਚਿਹਰਾ ਨੰਗਾ ਹੋ ਗਿਆ ਹੈ ਜਦੋਂ ਕਿ ਉਤਰ ਪ੍ਰਦੇਸ਼ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਕਿਸਾਨਾਂ ਦੀ ਪਹਿਲੀ ਫ਼ਸਲ ਮੰਡੀਆਂ ਵਿਚ ਆਈ ਹੈ ਤੇ ਇਸ ਸਰਕਾਰ ਨੇ ਕਿਸਾਨਾਂ ਨੂੰ ਮੰਡੀਆਂ ਵਿਚ ਰੋਲ ਕੇ ਰੱਖ ਦਿੱਤਾ ਹੈ। ਉਹਨਾਂ ਕਿਹਾ ਕਿ ਕਾਂਗਰਸ ਦੇ ਰਾਜ ਵਿਚ ਅਮਨ ਕਾਨੂੰਨ ਸੱਭ ਹੱਦਾਂ ਬੰਨ੍ਹੇ ਟੱਪ ਗਿਆ ਹੈ ਜਿਸ ਕਰਕੇ ਗੁੰਡਾਗਰਦੀ ਦਾ ਬੋਲਬਾਲਾ ਵੱਧ ਗਿਆ ਹੈ। ਪਰਮਬੰਸ ਸਿੰਘ ਬੰਟੀ ਰੁਮਾਣਾ ਨੇ ਕਿਹਾ ਕਿ ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਜਲਦ ਪੂਰਾ ਕਰੇ ਅਤੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਕੇ ਕਿ ਡੁੱਬ ਰਹੀ ਕਿਸਾਨਂ ਨੂੰ ਰਾਹਤ ਦੇਵੇ। ਇਸ ਸਮੇਂ ਬਲਜਿੰਦਰ ਸਿੰਘ ਧਾਲੀਵਾਲ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਸਾਦਿਕ, ਪ੍ਰੇਮ ਕੁਮਾਰ, ਲਵਦੀਪ ਨਿੱਕੂ ਅਤੇ ਮਨੋਜ ਕੁਮਾਰ ਆਦਿ ਵੀ ਹਾਜ਼ਰ ਸਨ।

WRITTEN BY