Skip to content
Independent perspectives. Global stories.
BREAKING

ਤੰਬਾਕੂ ਧੂੰਆਂ ਮੁਕਤੀ ਮੁਹਿੰਮ ’ਚ ਹਰੇਕ ਨਾਗਰਿਕ ਦਾ ਯੋਗਦਾਨ ਮਹੱਤਵਪੂਰਨ : ਐੱਸ.ਡੀ.ਐੱਮ. ਬਟਾਲਾ

Share this story

image ਬਟਾਲਾ, 8 ਮਈ (ਰਾਜੂ ਖੈਹਿਰਾ, ਅਰਵਿੰਦਰ ਸਿੰਘ ਮਠਾਰੂ)- ਐੱਸ.ਡੀ.ਐੱਮ. ਬਟਾਲਾ ਸ. ਪਿਰਥੀ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਮੂਹ ਜਨਤਕ ਸਥਾਨਾਂ, ਵਿਦਿਅਕ ਅਦਾਰਿਆਂ ਦੇ ਆਲੇ-ਦੁਆਲੇ, ਸਿਨੇਮਾ ਘਰਾਂ ਸਮੇਤ ਅਜਿਹੀਆਂ ਹੋਰ ਥਾਂਵਾਂ ਜਿਥੇ ਤੰਬਾਕੂ ਦੇ ਧੂੰਏ ਨਾਲ ਮਨੁੱਖੀ ਸਿਹਤ ‘ਤੇ ਖ਼ਤਰਾ ਪੈਦਾ ਹੋਣ ਦੀ ਸੰਭਾਵਨਾ ਹੈ, ਨੂੰ ਪੂਰੀ ਤਰ੍ਹਾਂ ਤੰਬਾਕੂ ਧੂੰਆਂ ਮੁਕਤ ਕਰਨ ਲਈ ਪ੍ਰਸ਼ਾਸ਼ਨ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਵਿੱਚ ਹਰੇਕ ਨਾਗਰਿਕ ਨੂੰ ਵੀ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਸ. ਪਿਰਥੀ ਸਿੰਘ ਨੇ ਸਮੂਹ ਸਮਾਜ ਸੇਵੀ ਸੰਗਠਨਾਂ ਤੇ ਸਿਹਤ ਵਿਭਾਗ ਨੂੰ ਸੱਦਾ ਦਿੱਤਾ ਕਿ ਉਹ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾਉਣ। ਉਨ੍ਹਾਂ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਤੇ ਕਾਲਜਾਂ ਵਿੱਚ ਵਿਦਿਆਰਥੀ ਵਰਗ ਨੂੰ ਸੈਮੀਨਾਰਾਂ ਤੇ ਕੈਂਪਾਂ ਤੋਂ ਇਲਾਵਾ ਚਿੱਤਰਕਲਾ ਤੇ ਭਾਸ਼ਣ ਮੁਕਾਬਲਿਆਂ ਰਾਹੀਂ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਸੁਚੇਤ ਕੀਤਾ ਜਾਵੇ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਜਿਹੜੇ ਵਾਹਨ ਚਾਲਕ ਵਾਹਨ ਚਲਾਉਂਦੇ ਸਿਗਰਟ-ਬੀੜੀ ਦੀ ਵਰਤੋਂ ਕਰਦੇ ਹਨ, ਅਜਿਹੇ ਵਿਅਕਤੀਆਂ ਦੇ ਚਾਲਾਨ ਜ਼ਰੂਰ ਕੱਟੇ ਜਾਣ ਕਿਉਂਕਿ ਤੰਬਾਕੂ ਦਾ ਸੇਵਨ ਕਰਨ ਵਾਲੇ ਵਿਅਕਤੀਆਂ ਦੇ ਕੋਲੋਂ ਲੰਘਣ ਜਾਂ ਬੈਠਣ ਵਾਲੇ ਵਿਅਕਤੀਆਂ ਦੀ ਸਿਹਤ ’ਤੇ ਵੀ ਧੂੰਏ ਦਾ ਮਾੜਾ ਪ੍ਰਭਾਵ ਪੈਂਦਾ ਹੈ।ਐੱਸ.ਡੀ.ਐੱਮ. ਬਟਾਲਾ ਸ. ਪਿਰਥੀ ਸਿੰਘ ਨੇ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਦੁਆਰਾ ਤੰਬਾਕੂ ਪਦਾਰਥ ਵੇਚਣ ਅਤੇ ਖਰੀਦਣ ‘ਤੇ ਪੂਰਨ ਪਾਬੰਦੀ ਹੈ।ਉਨ੍ਹਾਂ ਕਿਹਾ ਕਿ ਤੰਬਾਕੂ ਦੀ ਰੋਕਥਾਮ ਲਈ ਤਾਇਨਾਤ ਵੱਖ-ਵੱਖ ਵਿਭਾਗਾਂ ਦੇ ਨੋਡਲ ਅਧਿਕਾਰੀ ਲਗਾਤਾਰ ਆਪਣੇ ਆਲੇ-ਦੁਆਲੇ ਚੌਕਸੀ ਰੱਖਣ ਅਤੇ ਸਖ਼ਤੀ ਕਰਕੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਾਲਾਨ ਕੱਟੇ ਜਾਣ।

WRITTEN BY