Skip to content
Independent perspectives. Global stories.
BREAKING

ਸੜਕ ਹਾਦਸੇ ਵਿਚ ਮੋਟਰਸਾਇਕਲ ਸਵਾਰ ਗੰਭੀਰ ਰੂਪ ਵਿਚ ਜ਼ਖਮੀਂ

Share this story

image ਮਹਿਲ ਕਲਾਂ, 8 ਮਈ (ਨਿਰਮਲ ਸਿੰਘ ਪੰਡੋਰੀ)- ਸਥਾਨਕ ਕਸਬੇ ਤੋਂ ਖ਼ਿਆਲੀ ਨੂੰ ਜਾਂਦੀ ਲਿੰਕ ਸੜਕ ਉਪਰ ਸੈਲਰ ਦੇ ਨਜ਼ਦੀਕ ਇਕ ਕਾਰ ਤੇ ਮੋਟਰਸਾਇਕਲ ਦੀ ਟੱਕਰ ਹੋਣ ਨਾਲ ਮੋਟਰਸਾਇਕਲ ਸਵਾਰ ਦਾ ਗੰਭੀਰ ਰੂਪ ਵਿਚ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਥਾਣਾ ਮਹਿਲ ਕਲਾਂ ਦੇ ਮੁਨਸ਼ੀ ਜਗਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖ਼ਿਆਲੀ ਸਾਈਡ ਤੋਂ ਆ ਰਹੀ ਇਕ ਕਾਰ ਅਤੇ ਮਹਿਲ ਕਲਾਂ ਤੋਂ ਮੋਟਰਸਾਇਕਲ ਤੇ ਜਾ ਰਹੇ ਇਕ ਵਿਅਕਤੀ ਦੇ ਰਸਤੇ ਵਿਚ ਟਕਰਾਉਣ ਨਾਲ ਗੰਭੀਰ ਰੂਪ ਵਿਚ ਜ਼ਖਮੀਂ ਹੋ ਗਿਆ। ਮੋਟਰਸਾਇਕਲ ਸਵਾਰ ਵਿਅਕਤੀ ਦੀ ਪਹਿਚਾਣ ਹਰਜੀਤ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਰਾਮਾ ਵਜੋਂ ਹੋਈ ਹੈ ਹੈ ਜੋ ਕਿ ਆਪਣੀ ਭੈਣ ਕੋਲ ਪਿੰਡ  ਬਾਹਮਣਵਾਲਾ  ਵਿਖੇ  ਜਾ ਰਿਹਾ  ਸੀ। ਮੌਕੇ ਤੇ ਇਕੱਠੇ ਹੋਏ ਲੋਕਾਂ ਨੇ ਮੋਟਰ ਸਾਈਕਲ ਸਵਾਰ ਨੂੰ ਮੁੱਢਲੇ ਸਿਹਤ ਕੇਂਦਰ ਮਹਿਲ ਕਲਾਂ ਦਾਖ਼ਲ ਕਰਵਾਇਆ, ਜਿੱਥੋਂ ਡਾਕਟਰਾਂ ਨੇ ਅੱਗੇ ਸਿਵਲ ਹਸਪਤਾਲ ਬਰਨਾਲਾ ਵਿਖੇ ਰੈਫ਼ਰ ਕਰ ਦਿੱਤਾ। ਥਾਣਾ ਮੁਨਸ਼ੀ ਅਨੁਸਾਰ ਜ਼ਖਮੀਂ ਦੇ ਬਿਆਨ ਦਰਜ ਹੋਣ ਤੋਂ ਬਾਅਦ ਹੀ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

WRITTEN BY