Skip to content
Independent perspectives. Global stories.
BREAKING

ਸਕੂਲ ਪ੍ਰਿੰਸੀਪਲ ਦੀ ਬਦਲੀ ਨੂੰ ਲੈ ਕੇ ਸਟਾਫ ਦੋ ਧੜਿਆਂ ’ਚ ਵੰਡਿਆ

Share this story

image ਸ੍ਰੀ ਅਨੰਦਪੁਰ ਸਾਹਿਬ, 8 ਮਈ (ਦਵਿੰਦਰਪਾਲ ਸਿੰਘ, ਅੰਕੁਸ਼)- ਸ਼੍ਰੋਮਣੀ ਗੁਰਦੁਆਰਾ ਪ੍ਰਬੰਂਧਕ ਕਮੇਟੀ ਅਧੀਨ ਚੱਲ ਰਹੇ ਭਾਈ ਨੰਦ ਲਾਲ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਿੰਸੀਪਲ ਮੈਡਮ ਹਰਜੀਤ ਕੌਰ ਸਿੱਧੂ ਦੀ ਬਦਲੀ ਨੂੰ ਲੈ ਕੇ ਸਕੂਲ ਦਾ ਸਮੁੱਚਾ ਸਟਾਫ ਹੱਕ ਅਤੇ ਵਿਰੋਧ ’ਚ ਡੱਟ ਗਿਆ ਹੈ। ਸਕੂਲ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਲੈ ਕੇ ਅੱਜ ਵੱਡੀ ਗਿਣਤੀ ਸਕੂਲ ਅਧਿਆਪਕਾਂ ਅਤੇ 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਕੂਲ ਤੋਂ ਬਦਲੀ ਗਈ ਪ੍ਰਿੰਸੀਪਲ ਮੈਡਮ ਹਰਜੀਤ ਕੌਰ ਦੇ ਹੱਕ ਵਿਚ ਨਿੱਤਰਦਿਆਂ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਪ੍ਰਿੰਸੀਪਲ ਦੀ ਕੀਤੀ ਬਦਲੀ ਤੁਰੰਤ ਰੱਦ ਕੀਤੀ ਜਾਵੇ। ਸਰਬਜੀਤ ਸਿੰਘ, ਸਤੀਸ ਕੁਮਾਰ, ਰੁਪਿੰਦਰ ਕੌਰ ਆਦਿ ਕਿਹਾ ਕਿ  ਸਕੂਲ ਅੱਜ ਜਿਸ ਮੁਕਾਮ ’ਤੇ ਪਹੁੰਚਿਆਂ ਹੈ ਉਸ ਪਿੱਛੇ ਪ੍ਰਿੰਸੀਪਲ ਮੈਡਮ ਹਰਜੀਤ ਕੌਰ ਦੀ ਪਿਛਲੇ ਕਰੀਬ 12 ਸਾਲ ਦੀ ਸੁਚੱਜੀ ਅਤੇ ਯੋਗ ਅਗਵਾਈ ਹੈ। ਵਿਦਿਆਰਥੀਆਂ ਨੇ ਕਿਹਾ ਕਿ ਜੇ ਕਰ ਸ਼੍ਰੋਮਣੀ ਕਮੇਟੀ ਨੇ ਪਿੰ੍ਰਸੀਪਲ ਦੀ ਬਦਲੀ ਸਬੰਧੀ ਕੀਤੇ ਫ਼ੈਸਲੇ ’ਤੇ ਮੁੜ ਵਿਚਾਰ ਕਰਕੇ ਨਾ ਬਲਦਿਆ ਤਦ ਉਹ ਕਲਾਸਾਂ ਛੱਡਕੇ ਧਰਨੇ ਮੁਜਾਹਰੇ ਕਰਨ ਲਈ ਮਜਬੂਰ ਹੋਣਗੇ। ਸਕੂਲ ਦੇ ਪ੍ਰਿੰਸੀਪਲ ਮੈਡਮ ਹਰਜੀਤ ਕੌਰ ਨੇ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ ਦੇ ਆਦੇਸ਼ਾਂ ਦੀ ਕਿਸੇ ਵੀ ਕੀਮਤ ’ਤੇ ਅਣਦੇਖੀ ਨਹੀਂ ਕਰ ਸਕਦੇ ਅਤੇ ਉਹ ਸਕੂਲ ਸਟਾਫ ਅਤੇ ਵਿਦਿਆਰਥੀਆਂ ਨੂੰ ਅੱਜ ਸਵੇਰੇ ਤੋਂ ਹੀ ਸਮਝਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕੁਝ ਲੋਕ ਤੋਂ ਸਕੂਲ ਤਰੱਕੀ ਬਰਦਾਸਤ ਨਹੀਂ ਹੋ ਰਹੀ ਜਿਸ ਕਰਕੇ ਉਹ (ਉਨ੍ਹਾਂ ’ਤੇ) ਤਰ੍ਹਾਂ-ਤਰ੍ਹਾਂ ਦੇ ਮਨਘੜਤ ਅਤੇ ਗੁੰਮਰਾਹਕੁੰਨ ਦੋਸ ਲਗਾ ਰਹੇ ਹਨ। ਜਦੋਂ ਕਿ ਦੂਜੇ ਪਾਸੇ ਅੱਜ ਸਥਾਨਕ ਹੋਟਲ ਹੋਲੀ ਸਿਟੀ ਵਿਖੇ ਸਕੂਲ ਦੇ ਵੱਡੀ ਗਿਣਤੀ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਿੰਸੀਪਲ ਦੀ ਕੀਤੀ ਬਦਲੀ ਨੂੰ ਜਾਇਜ ਠਹਿਰਾਉਦਿਆਂ ਇਸ ਨੂੰ ਢੁਕਵਾਂ ਅਤੇ ਸਹੀ ਸਮੇਂ ਕੀਤਾ ਸਹੀ ਫ਼ੈਸਲਾ ਕਰਾਰ ਦਿੱਤਾ ਹੈ । ਸਕੂਲ ਦੇ ਵੱਡੀ ਗਿਣਤੀ ਅਧਿਆਪਕਾਂ ਜਿਨ੍ਹਾਂ ’ਚ  ਸੀਨੀਅਰ ਮੈਡਮ ਅਵਤਾਰ ਕੌਰ, ਦਵਿੰਦਰ ਕੌਰ, ਸਤਿੰਦਰ ਕੌਰ, ਪਰਮਿੰਦਰ ਕੌਰ, ਸ. ਸਰਬਜੀਤ ਸਿੰਘ, ਕਵਿਤਾ ਰਾਣੀ, ਪੂਜਾ ਚਾਵਲਾ, ਪ੍ਰਦੀਪ ਕੌਰ, ਮਨਜੀਤ ਕੌਰ, ਮਨਜੀਤ ਕੌਰ ਢਾਹੇ, ਮਨਪ੍ਰੀਤ ਕੌਰ, ਦਲਜੀਤ ਕੌਰ, ਜਸਪ੍ਰੀਤ ਕੌਰ , ਜੋਤੀ, ਜਸਵੀਰ ਕੌਰ, ਧਰਮਿੰਦਰ ਕੌਰ ਆਦਿ ਨੇ ਦੋਸ ਲਗਾਇਆ ਕਿ ਪ੍ਰਿੰਸੀਪਲ ਵੱਲੋਂ ਸਕੂਲ ’ਚ ਤਾਨਾਸ਼ਾਹੀ ਵਿਵਹਾਰ ਕੀਤਾ ਜਾ ਰਿਹਾ ਹੈ। ਪ੍ਰਿੰਸੀਪਲ ਵੱਲੋਂ ਸਕੂਲ ਵਿਦਿਆਰਥੀਆਂ ’ਤੇ ਕਈ ਤਰ੍ਹਾਂ ਦੇ ਨਜਾਇਜ ਫੰਡ ਇੱਕਤਰ ਕੀਤੇ ਜਾ ਰਹੇ ਹਨ।

WRITTEN BY