ਜਲੰਧਰ- ਆਮ ਆਦਮੀ ਪਾਰਟੀ ਵਿਚ ਚੱਲ ਰਿਹਾ ਕਾਟੋ-ਕਲੇਸ਼ ਸਿਖਰ ‘ਤੇ ਪਹੁੰਚ ਗਿਆ ਹੈ। ਸੋਮਵਾਰ ਨੂੰ ਦਿੱਲੀ ‘ਚ ਅਰਵਿੰਦ ਕੇਜਰੀਵਾਲ ਦੇ ਗ੍ਰਹਿ ਵਿਖੇ ਹੋਈ ਪਾਰਟੀ ਇਕਾਈ ਦੀ ਮੀਟਿੰਗ ਵਿਚ ਭਗਵੰਤ ਮਾਨ ਨੂੰ ਪੰਜਾਬ ਕਨਵੀਨਰ ਬਣਾਏ ਜਾਣ ਤੋਂ ਨਾਰਾਜ਼ ਹੋਏ ਪਾਰਟੀ ਦੇ ਭੁਲੱਥ ਤੋਂ ਵਿਧਾਇਕ ਸ. ਸੁਖਪਾਲ ਸਿੰਘ ਖਹਿਰਾ ਨੇ ਚੀਫ ਵਿਪ ਅਤੇ ਪਾਰਟੀ ਦੇ ਬੁਲਾਰੇ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ ਸ. ਖਹਿਰਾ ਦੇ ਅਸਤੀਫੇ ਨੂੰ ਅਰਵਿੰਦ ਕੇਜਰੀਵਾਲ ਨੇ ਨਾ-ਮਨਜ਼ੂਰ ਕਰ ਦਿੱਤਾ ਹੈ।ਚੱਲ ਰਹੀ ਮੀਟਿੰਗ ਦੌਰਾਨ ਹੀ ਸ. ਖਹਿਰਾ ਰੋਸ ਵਜੋਂ ਮੀਟਿੰਗ ਵਿਚੋਂ ਹੀ ਉੱਠ ਕੇ ਚਲੇ ਗਏ।
ਸੁਖਪਾਲ ਖਹਿਰਾ ਨੇ ਚੀਫ ਵਿਪ ਅਤੇ ਸਪੋਕਸਮੈਨੀ ਤੋਂ ਦਿੱਤਾ ਅਸਤੀਫਾ



