Skip to content
Independent perspectives. Global stories.
BREAKING

ਬਾਬਾ ਚੇਤ ਸਿੰਘ ਤੇ ਬਾਬਾ ਸੰਤਾ ਸਿੰਘ ਸਬੰਧੀ ਬਰਸੀ ਸਮਾਗਮਾਂ ਦੇ ਦੂਜੇ ਦਿਨ ਸਜੇ ਵਿਸ਼ਾਲ ਧਾਰਮਿਕ ਦੀਵਾਨ

Share this story

image ਤਲਵੰਡੀ ਸਾਬੋ, 8 ਮਈ (ਰਾਮ ਰੇਸ਼ਮ ਨਥੇਹਾ)- ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96ਵੇਂ ਕ੍ਰੋੜੀ) ਦੇ ਮੁਖੀ ਰਹਿ ਚੁੱਕੇ ਸੱਚਖੰਡ ਵਾਸੀ ਬਾਬਾ ਚੇਤ ਸਿੰਘ ਦੇ 49ਵੇਂ ਅਤੇ ਬਾਬਾ ਸੰਤਾ ਸਿੰਘ ਦੇ 9ਵੇਂ ਬਰਸੀ ਸਮਾਗਮ ਅੱਜ ਬੁੱਢਾ ਦਲ ਦੇ ਮੁੱਖ ਅਸਥਾਨ ਗੁ: ਬੇਰ ਸਾਹਿਬ     ੇਗਸਰ (ਪਾ: 10ਵੀਂ) ਛਾਉਣੀ ਨਿਹੰਗ ਸਿੰਘਾਂ ਵਿਖੇ ਦੂਜੇ ਦਿਨ ਵਿੱਚ ਦਾਖਿਲ ਹੋ ਗਏ। ਬਰਸੀ ਸਮਾਗਮਾਂ ਦੇ ਦੂਜੇ ਦਿਨ ਅੱਜ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿੱਚ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਵੀਰ ਰਸ ਵਾਰਾਂ ਨਾਲ ਨਿਹਾਲ ਕੀਤਾ। ਇਸ ਮੌਕੇ ਬੁੱਢਾ ਦਲ ਦੇ ਪ੍ਰਮੁੱਖ ਆਗੂਆਂ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੁੱਢਾ ਦਲ ਮੁਖੀ ਸਿੰਘ ਸਾਹਿਬ ਬਾਬਾ ਬਲਵੀਰ ਸਿੰਘ ਅਕਾਲੀ (96ਵੇਂ ਕ੍ਰੋੜੀ) ਨੇ ਕਿਹਾ ਕਿ ਬਰਸੀ ਸਮਾਗਮਾਂ ਨੂੰ ਲੈ ਕੇ ਮੁੱਖ ਸਮਾਗਮ 9 ਮਈ ਨੂੰ ਹੋਣਗੇ ਤੇ ਉਕਤ ਸਮਾਗਮਾਂ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੋਂ ਇਲਾਵਾ ਤਖਤ ਸਾਹਿਬਾਨ ਦੇ ਜਥੇਦਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੋਂ ਇਲਾਵਾ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ, ਸੰਪਰਦਾਵਾਂ ਦੇ ਮੁਖੀਆਂ ਤੋਂ ਇਲਾਵਾ ਉੱਚ ਧਾਰਮਿਕ ਤੇ ਸਮਾਜਿਕ ਸਖਸ਼ੀਅਤਾਂ ਸ਼ਿਰਕਤ ਕਰਨਗੀਆਂ। ਉਨ੍ਹਾਂ ਕਿਹਾ ਕਿ ਬਰਸੀ ਸਮਾਗਮਾਂ ਮੌਕੇ ਕਰਵਾਏ ਜਾਣ ਵਾਲੇ ਢਾਡੀ ਦਰਬਾਰ ਵਿੱਚ ਪੰਥ ਪ੍ਰਸਿੱਧ ਢਾਡੀ ਭਾਈ ਤਰਸੇਮ ਸਿੰਘ ਮੋਰਾਂਵਾਲੀ ਸੰਗਤਾਂ ਨੂੰ ਬੁੱਢਾ ਦਲ ਦੇ ਇਤਿਹਾਸ ਬਾਰੇ ਜਾਣੂੰ ਕਰਵਾਉਣਗੇ ਜਦੋਂਕਿ ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉੇਨ੍ਹਾਂ ਦੱਸਿਆ ਕਿ ਬਰਸੀ ਸਮਾਗਮਾਂ ਦੀ ਸਮਾਪਤੀ ਮੌਕੇ ਮੁਹੱਲਾ ਕੱਢਿਆ ਜਾਵੇਗਾ ਤੇ ਅੰਮ੍ਰਿਤ ਸੰਚਾਰ ਰਾਂਹੀ ਸੰਗਤਾਂ ਨੂੰ ਖੰਡੇ ਬਾਟੇ ਦੀ ਪਾਹੁਲ ਛਕਾ ਕੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ ਜਾਵੇਗਾ। ਬੁੱਢਾ ਦਲ ਮੁਖੀ ਨੇ ਦੱਸਿਆ ਕਿ ਇਸ ਮੌਕੇ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਦੇ ਲਾਇਸੰਸ ਬਣਾਏ ਜਾਣਗੇ ਤੇ ਰਿਨੀਊ ਕੀਤੇ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਅਰਜੁਨਦੇਵ ਸਿੰਘ ਸ਼ਿਵਜੀ, ਬਾਬਾ ਜੱਸਾ ਸਿੰਘ, ਭਾਈ ਮੇਜਰ ਸਿੰਘ ਮੁਖਤਿਆਰ ਏ ਆਮ, ਬਾਬਾ ਇੰਦਰ ਸਿੰਘ ਬੁੱਢਾ ਦਲ ਦੇ ਘੋੜਿਆਂ ਦੇ ਜਥੇਦਾਰ, ਭਾਈ ਮੱਘਰ ਸਿੰਘ ਹੈੱਡ ਗ੍ਰੰਥੀ, ਭਾਈ ਰਣਯੋਧ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਸਰਵਣ ਸਿੰਘ ਮਝੈਲ, ਭਾਈ ਸੁਖਮੰਦਰ ਸਿੰਘ ਮੋਰ, ਭਾਈ ਬਲਦੇਵ ਸਿੰਘ ਢੋਡੀਵਿੰਡੀਆ, ਭਾਈ ਪਿਆਰਾ ਸਿੰਘ, ਭਾਈ ਜੋਗਾ ਸਿੰਘ ਆਦਿ ਸਿੰਘ ਹਾਜ਼ਰ ਸਨ।

WRITTEN BY