ਤਲਵੰਡੀ ਸਾਬੋ, 9 ਮਈ- ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96ਵੇਂ ਕ੍ਰੋੜੀ) ਦੇ ਮੁਖੀ ਰਹਿ ਚੁੱਕੇ ਸੱਚਖੰਡ ਵਾਸੀ ਬਾਬਾ ਚੇਤ ਸਿੰਘ ਦੀ 49ਵੀਂ ਅਤੇ ਬਾਬਾ ਸੰਤਾ ਸਿੰਘ ਦੀ 9ਵੀਂ ਬਰਸੀ ਸਬੰਧੀ ਬੁੱਢਾ ਦਲ ਦੇ ਮੁੱਖ ਅਸਥਾਨ ਗੁ: ਬੇਰ ਸਾਹਿਬ ਦੇਗਸਰ (ਪਾ: 10ਵੀਂ) ਛਾਉਣੀ ਨਿਹੰਗ ਸਿੰਘਾਂ ਵਿਖੇ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਜੀ ਅਕਾਲੀ (96ਵੇਂ ਕ੍ਰੋੜੀ) ਦੀ ਅਗਵਾਈ ਵਿੱਚ ਬੀਤੇ ਤਿੰਨ ਦਿਨਾਂ ਤੋਂ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਅੱਜ ਸਿੱਖ ਪੰਥ ਦੀਆਂ ਉ¤ਘੀਆਂ ਧਾਰਮਿਕ ਸਖਸ਼ੀਅਤਾਂ ਵੱਲੋਂ ਦੋਵਾਂ ਧਾਰਮਿਕ ਆਗੂਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਦੇ ਨਾਲ ਹੀ ਸੰਪੰਨ ਹੋ ਗਏ। ਬਰਸੀ ਸਮਾਗਮਾਂ ਦੇ ਮੁੱਖ ਦਿਨ ਅੱਜ ਸਭ ਤੋਂ ਪਹਿਲਾਂ ਗੁ: ਬੇਰ ਸਾਹਿਬ ਵਿੱਚ ਬੀਤੇ ਤਿੰਨ ਦਿਨਾਂ ਤੋਂ ਆਰੰਭੀ ਆਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ। ਬੁੱਢਾ ਦਲ ਦੇ ਹੈ¤ਡ ਗ੍ਰੰਥੀ ਭਾਈ ਮੱਘਰ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਬੁੱਢਾ ਦਲ ਦੇ ਹਜੂਰੀ ਰਾਗੀ ਜਥਿਆਂ ਤੋਂ ਇਲਾਵਾ ਭਾਈ ਜਸਵੀਰ ਸਿੰਘ ਪਾਉਂਟਾ ਸਾਹਿਬ ਵਾਲਿਆਂ ਵੱਲੋਂ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਆਯੋਜਿਤ ਢਾਡੀ ਦਰਬਾਰ ਵਿੱਚ ਪੰਥ ਪ੍ਰਸਿੱਧ ਢਾਡੀ ਭਾਈ ਤਰਸੇਮ ਸਿੰਘ ਮੋਰਾਂਵਾਲੀ ਦੇ ਜਥੇ ਨੇ ਸੰਗਤਾਂ ਨੂੰ ਬੁੱਢਾ ਦਲ ਦੇ ਸਮੁੱਚੇ ਇਤਿਹਾਸ ਤੋਂ ਜਾਣੂੰ ਕਰਵਾਇਆ। ਬਾਅਦ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਪੁੱਜੀਆਂ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਤੇ ਸੰਗਤਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਹੁੰਦਿਆਂ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਭਾਈ ਇਕਬਾਲ ਸਿੰਘ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੁੱਢਾ ਦਲ ਦੇ ਦੋਵਾਂ ਮੁਖੀਆਂ ਬਾਬਾ ਚੇਤ ਸਿੰਘ ਤੇ ਬਾਬਾ ਸੰਤਾ ਸਿੰਘ ਦੇ ਜੀਵਨਕਾਲ ਤੇ ਚਾਨਣਾ ਪਾਉਂਦਿਆ ਉਨ੍ਹਾਂ ਵੱਲੋਂ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਪਾਏ ਯੋਗਦਾਨ ਬਾਰੇ ਜਾਣੂੰ ਕਰਵਾਇਆ। ਆਪਣੇ ਸੰਬੋਧਨ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਬੁੱਢਾ ਦਲ ਦੇ ਗੌਰਵਮਈ ਇਤਿਹਾਸ ਬਾਰੇ ਦੱਸਦਿਆਂ ਕਿਹਾ ਕਿ ਬੁੱਢਾ ਦਲ ਵੱਲੋਂ ਸਿੱਖੀ ਦੇ ਪ੍ਰਚਾਰ ਦੇ ਨਾਲ ਨਾਲ ਸਿੱਖ ਬੱਚਿਆਂ ਨੂੰ ਸੰਸਾਰਿਕ ਤੇ ਧਾਰਮਿਕ ਵਿੱਦਿਆ ਨਾਲ ਜੋੜਨ ਦਾ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਮੁੱਖ ਮੰਗ ਹੈ ਕਿ ਸਿੱਖ ਬੱਚਿਆਂ ਨੂੰ ਦੁਨਿਆਵੀ ਵਿੱਦਿਆ ਦੇ ਨਾਲ ਨਾਲ ਧਾਰਮਿਕ ਵਿੱਦਿਆ ਵੀ ਮੁਹੱਈਆ ਕਰਵਾਈ ਜਾਵੇ ਤਾਂਕਿ ਉਹ ਸਿੱਖੀ ਸਰੂਪ ਵਿੱਚ ਰਹਿ ਕੇ ਨਸ਼ਿਆਂ ਆਦਿ ਤੋਂ ਦੂਰੀ ਬਣਾ ਕੇ ਬਾਣੀ ਤੇ ਬਾਣੇ ਦੇ ਧਾਰਣੀ ਬਣ ਸਕਣ। ਗਿਆਨੀ ਗੁਰਬਚਨ ਸਿੰਘ ਨੇ ਬੁੱਢਾ ਦਲ ਦੇ ਮੌਜੂਦਾ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਸਿੱਖੀ ਪ੍ਰਚਾਰ ਪ੍ਰਸਾਰ ਵਿੱਚ ਪਾਏ ਯੋਗਦਾਨ ਦੀ ਵੀ ਪ੍ਰਸ਼ੰਸਾ ਕੀਤੀ ਗਈ। ਸਮਾਗਮ ਦੀ ਸਮਾਪਤੀ ਮੌਕੇ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ (96ਵੇਂ ਕ੍ਰੋੜੀ) ਨੇ ਬਰਸੀ ਸਮਾਗਮਾਂ ਵਿੱਚ ਪੁੱਜੀਆਂ ਪੰਥ ਦੀਆਂ ਸਾਰੀਆਂ ਧਾਰਮਿਕ, ਸਮਾਜਿਕ ਤੇ ਰਾਜਸੀ ਸਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਯਕੀਨ ਦੁਆਇਆ ਕਿ ਬੁੱਢਾ ਦਲ ਸਿੱਖੀ ਦੀ ਚੜ੍ਹਦੀਕਲਾ ਲਈ ਹਰ ਤਰ੍ਹਾਂ ਦਾ ਯੋਗਦਾਨ ਪਾਉਣ ਲਈ ਹਮੇਸ਼ਾਂ ਤਤਪਰ ਰਹੇਗਾ। ਇਸ ਮੌਕੇ ਤੇ ਬੁੱਢਾ ਦਲ ਮੁਖੀ ਵੱਲੋਂ ਪੁੱਜੀਆਂ ਧਾਰਮਿਕ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਸਮਾਗਮਾਂ ਵਿੱਚ ਹੋਰਨਾਂ ਤੋਂ ਇਲਾਵਾ ਪੰਥਕ ਸੇਵਾ ਲਹਿਰ ਮੁਖੀ ਬਾਬਾ ਬਲਜੀਤ ਸਿੰਘ ਖਾਲਸਾ ਦਾਦੂਵਾਲ, ਬਾਬਾ ਅਵਤਾਰ ਸਿੰਘ ਦਲ ਪੰਥ ਬਿਧੀ ਚੰਦ, ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਨਿੱਜੀ ਸਹਾਇਕ ਅਵਤਾਰ ਸਿੰਘ ਬਣਵਾਲਾ, ਹਲਕੇ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਵੱਲੋਂ ਬਾਬੂ ਸਿੰਘ ਮਾਨ ਸੂਬਾ ਮੀਤ ਪ੍ਰਧਾਨ ਸ਼੍ਰੋ. ਅ. ਦਲ, ਕਾਂਗਰਸ ਦੇ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ, ਕਾਂਗਰਸੀ ਆਗੂ ਰਾਜ ਨੰਬਰਦਾਰ, ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ, ਬਾਬਾ ਨਿਹਾਲ ਸਿੰਘ ਹਰੀਆਂਵੇਲਾਂ ਵਾਲਿਆਂ ਵੱਲੋਂ ਬਾਬਾ ਨੌਰੰਗ ਸਿੰਘ, ਬਾਬਾ ਵੱਸਣ ਸਿੰਘ ਤਰਨਾ ਦਲ ਮੜੀਆਂ ਵਾਲੇ, ਬਾਬਾ ਮਨਮੋਹਣ ਸਿੰਘ ਵਾਰਨ ਵਾਲੇ, ਬਾਬਾ ਜੋਗਾ ਸਿੰਘ ਕਰਨਾਲ, ਅਕਾਲ ਟਰੱਸਟ ਬੜੂੰ ਸਾਹਿਬ ਵੱਲੋਂ ਭਾਈ ਜਗਜੀਤ ਸਿੰਘ ਕਾਕਾ ਵੀਰ ਜੀ, ਬਾਬਾ ਛੋਟਾ ਸਿੰਘ ਮੁਖੀ ਗੁ: ਬੁੰਗਾ ਮਸਤੂਆਣਾ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਤੇ ਭਾਈ ਜਗਸੀਰ ਸਿੰਘ ਮਾਂਗੇਆਣਾ ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਕਰਮਜੀਤ ਸਿੰਘ ਯਮੁਨਾਨਗਰ, ਬਾਬਾ ਰਘੁਵੀਰ ਸਿੰਘ, ਬਾਬਾ ਗੁਰਪਿੰਦਰ ਸਿੰਘ ਸਤਲਾਨੀ ਸਾਹਿਬ, ਬਾਬਾ ਅਰਜੁਨ ਸਿੰਘ ਰੱਬ, ਬਾਬਾ ਬਲਕੌਰ ਸਿੰਘ ਹਨੂੰਮਾਨਗੜ, ਬਾਬਾ ਅਰਜੁਨਦੇਵ ਸਿੰਘ ਸ਼ਿਵਜੀ, ਬਾਬਾ ਜੱਸਾ ਸਿੰਘ, ਭਾਈ ਸੁਖਮੰਦਰ ਸਿੰਘ ਮੋਰ, ਭਾਈ ਮੇਜਰ ਸਿੰਘ, ਭਾਈ ਸਰਵਣ ਸਿੰਘ ਮਝੈਲ, ਭਾਈ ਰਣਯੋਧ ਸਿੰਘ ਤੇ ਭਾਈ ਹਰਪ੍ਰੀਤ ਸਿੰਘ, ਨਗਰ ਪੰਚਾਇਤ ਪ੍ਰਧਾਨ ਵੱਲੋਂ ਭਾਈ ਦਰਸ਼ਨ ਸਿੰਘ ਚੱਠਾ, ਗੁਰਤਿੰਦਰ ਸਿੰਘ ਰਿੰਪੀ ਸਾਬਕਾ ਪ੍ਰਧਾਨ ਨਗਰ ਪੰਚਾਇਤ, ਕ੍ਰਿਸ਼ਨ ਭਾਗੀਵਾਂਦਰ ਪ੍ਰਧਾਨ ਬਲਾਕ ਕਾਂਗਰਸ ਆਦਿ ਆਗੂ ਹਾਜਿਰ ਸਨ। ਸਮਾਪਤੀ ਮੌਕੇ ਖਾਲਸਾਈ ਜਾਹੋ ਜਲਾਲ ਨਾਲ ਮੁਹੱਲਾ ਕੱਢਿਆ ਗਿਆ, ਅੰਮ੍ਰਿਤ ਸੰਚਾਰ ਵਿੱਚ ਸੈਂਕੜੇ ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ ਤੇ ਇਸ ਮੌਕੇ ਨਿਹੰਗ ਸਿੰਘਾਂ ਦੇ ਲਾਇਸੰਸ ਬਣਾਏ ਗਏ ਤੇ ਰਿਨੀਊ ਕੀਤੇ ਗਏ।
ਬੁੱਢਾ ਦਲ ਦੇ ਮੁਖੀ ਰਹਿ ਚੁੱਕੇ ਸੱਚਖੰਡ ਵਾਸੀ ਬਾਬਾ ਚੇਤ ਸਿੰਘ ਤੇ ਬਾਬਾ ਸੰਤਾ ਸਿੰਘ ਨੂੰ ਪੰਥ ਦੀਆਂ ਉ¤ਘੀਆਂ ਧਾਰਮਿਕ ਸਖਸ਼ੀਅਤਾਂ ਨੇ ਦਿੱਤੀਆਂ ਸ਼ਰਧਾਂਜਲੀਆਂ



