Skip to content
Independent perspectives. Global stories.
BREAKING

ਸਿੱਖਿਆ ਮੰਤਰੀ ਵੱਲੋਂ ਡਿਪਟੀ ਡਾਇਰੈਕਟਰ ਤੇ ਸਹਾਇਕ ਡਾਇਰੈਕਟਰ ਨੂੰ ਮੁਅੱਤਲ ਕਰਨ ਦੇ ਆਦੇਸ਼

Share this story

image ਚੰਡੀਗੜ੍ਹ, 9 ਮਈ (ਪੰਜਾਬ ਟਾਇਮਜ਼ ਬਿਊਰੋ)- ਮਹਿਲਾ ਅਧਿਆਪਕਾਂ ਲਈ ਡਰੈਸ-ਕੋਡ ਸਬੰਧੀ ਦਿਸ਼ਾ ਨਿਰਦੇਸ਼ਾਂ ਵਾਲੀ ਚਿੱਠੀ ਜਾਰੀ ਕਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਅਮਰੀਸ਼ ਸ਼ੁਕਲਾ ਤੇ ਸਹਾਇਕ ਡਾਇਰੈਕਟਰ ਅਮਰਬੀਰ ਸਿੰਘ ਨੂੰ ਤੁਰੰਤ ਮੁਅੱਤਲ ਕਰਨ ਦੇ ਆਦੇਸ਼ ਦਿੱਤੇ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਇਹ ਮਾਮਲਾ ਆਇਆ ਹੈ ਕਿ ਸਿੱਖਿਆ ਵਿਭਾਗ ਵੱਲੋਂ ਮਹਿਲਾ ਅਧਿਆਪਕਾਂ ਦੇ ਪਹਿਰਾਵੇ ਸਬੰਧੀ ਡਰੈਸ ਕੋਡ ਵਾਲੀ ਚਿੱਠੀ ਜਾਰੀ ਕੀਤੀ ਗਈ ਜਿਸ ਨਾਲ ਸਮਾਜ ਵਿੱਚ ਸਭ ਤੋਂ ਵੱਧ ਸਨਮਾਨ ਦਾ ਦਰਜਾ ਰੱਖਣ ਵਾਲੇ ਰਾਸ਼ਟਰ ਨਿਰਮਾਤਾ ਅਧਿਆਪਕਾਂ ਅਤੇ ਖਾਸ ਕਰਕੇ ਮਹਿਲਾਵਾਂ ਦੇ ਮਾਨ ਸਨਮਾਨ ਨੂੰ ਵੱਡੀ ਠੇਸ ਪੁੱਜੀ। ਸਿੱਖਿਆ ਮੰਤਰੀ ਨੇ ਕਿਹਾ ਕਿ ਇੱਕਵੀਂ ਸਦੀ ਦੇ ਅਜੋਕੇ ਯੁੱਗ ਵਿੱਚ ਜਿਥੇ ਮਹਿਲਾ ਸਸ਼ਕਤੀਕਰਨ ਦੀ ਗੱਲ ਕੀਤੀ ਜਾ ਰਹੀ ਹੈ ਅਤੇ ਔਰਤਾਂ ਹਰ ਖੇਤਰ ਵਿੱਚ ਵੱਡੀਆਂ ਮੱਲ੍ਹਾਂ ਮਾਰ ਰਹੀਆਂ ਹਨ।

WRITTEN BY