Skip to content
Independent perspectives. Global stories.
BREAKING

ਰੇਤਾ, ਬਜਰੀ ਅਤੇ ਮਿੱਟੀ ਦੀ ਗੈਰ ਕਾਨੂੰਨੀ ਢੰਗ ਨਾਲ ਨਿਕਾਸੀ ਨੂੰ ਰੋਕਣ ਲਈ ਸਰਕਾਰ ਸਖ਼ਤ

Share this story

image ਬਰਨਾਲਾ, 9 ਮਈ (ਨਿਰਮਲ ਸਿੰਘ ਪੰਡੋਰੀ)- ਪੰਜਾਬ ਸਰਕਾਰ ਰੇਤਾ, ਬਜਰੀ ਅਤੇ ਮਿੱਟੀ ਦੀ ਗੈਰ ਕਾਨੂੰਨੀ ਢੰਗ ਨਾਲ ਨਿਕਾਸੀ ਅਤੇ ਢੋਆ ਢੁਆਈ ਖ਼ਿਲਾਫ ਸਖ਼ਤ ਕਦਮ ਚੁੱਕ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਘਣਸ਼ਿਆਮ ਥੋਰੀ ਨੇ ਦੱਸਿਆ ਕਿ ਰੇਤਾ ਬਜਰੀ ਮਾਫੀਆ ਅਤੇ ਕੁੱਝ ਸ਼ਰਾਰਤੀ ਅਨਸਰ ਅਜੇ ਵੀ ਗੈਰ-ਕਾਨੂੰਨੀ ਢੰਗ ਨਾਲ ਇੰਨ੍ਹਾਂ ਗਤੀਵਿਧੀਆਂ ਵਿੱਚ ਸ਼ਾਮਿਲ ਹਨ ਅਤੇ ਕਾਨੂੰਨ ਦੇ ਉਲਟ ਚੱਲ ਕੇ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾ ਰਹੇ ਹਨ। ਡਿਪਟੀ ਕਮਿਸ਼ਨਰ ਸ੍ਰੀ ਥੋਰੀ ਨੇ ਦੱਸਿਆ ਕਿ ਇਸ ਨਜਾਇਜ ਕੰਮ ਨੂੰ ਰੋਕਣ ਲਈ ਹਰੇਕ ਜ਼ਿੰਮੇਵਾਰ ਨਾਗਰਿਕ ਦੀ ਡਿਊਟੀ ਬਣਦੀ ਹੈ ਕਿ ਅਜਿਹੀਆਂ ਨਜਾਇਜ ਗਤੀਵਿਧੀਆਂ ਦੀ ਸੂਚਨਾ ਅਤੇ ਸ਼ਿਕਾਇਤਾਂ ਜ਼ਿਲ੍ਹਾ ਪ੍ਰਸ਼ਾਸਨ ਜਾਂ ਮਾਈਨਿੰਗ ਵਿਭਾਗ ਕੋਲ ਕੀਤੀਆਂ ਜਾਣ। ਉਨ੍ਹਾਂ ਦੱਸਿਆ ਕਿ ਸ਼ਿਕਾਇਤਾਂ ਦੇ ਕੰਮ ਨੂੰ ਸੁਚੱਜਾ ਬਣਾਉਣ ਲਈ ਵਿਭਾਗ ਵੱਲੋਂ ਇੱਕ ਫ2 7੍ਰ1ੰ ਨਾਮ ਦਾ ਆਨ-ਲਾਈਨ ਪੋਰਟਲ ਤਿਆਰ ਕੀਤਾ ਗਿਆ ਹੈ। ਜਿਸ ਵਿੱਚ ਕਿਸੇ ਵਿਅਕਤੀ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਸਬੰਧੀ ਕੋਈ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਉਨ੍ਹਾਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਗੈਰ-ਕਾਨੂੰਨੀ ਮਾਈਨਿੰਗ ਸਬੰਧੀ ਜ਼ਿਲ੍ਹਾ ਬਰਨਾਲਾ ਨਾਲ ਸਬੰਧਿਤ ਸ਼ਿਕਾਇਤਾਂ ਪੰਜਾਬ ਸਰਕਾਰ ਦੇ ਆਨ-ਲਾਈਨ ਸ਼ਿਕਾਇਤ ਪੋਰਟਲ ਪੁਬਲਚਿਗਰਇਵੳਨਚੲਪਬ.ਗੋਵ.ਨਿ ’ਤੇ ਜਾਣਾ ਪਵੇਗਾ ਅਤੇ ਸਿਟੀਜਨ ਕਾਰਨਰ ਵਾਲੇ ਬਾਕਸ ਵਿੱਚ ਸ਼ਿਕਾਇਤ ਦਰਜ ਕਰਵਾਉਣੀ ਪਵੇਗੀ। ਇਸ ਪੋਰਟਲ ’ਤੇ ਸ਼ਿਕਾਇਤ ਤੇ ਕਾਰਵਾਈ ਨਾ ਹੋਣ ਜਾਂ ਦੇਰੀ ਹੋਣ ਦੀ ਸੂਰਤ ਵਿੱਚ ਦੁਬਾਰਾ ਯਾਦ ਕਰਵਾਉਣ ਅਤੇ ਉਸ ਸ਼ਿਕਾਇਤ ’ਤੇ ਹੋਈ ਕਾਰਵਾਈ ਦੀ ਰਿਪੋਰਟ ਦੇਖਣ ਦੀ ਸਹੂਲਤ ਵੀ ਉਪਲਬੱਧ ਹੈ। ਇਹ ਸ਼ਿਕਾਇਤਾਂ ਮਾਈਨਿੰਗ ਹੈਲਪਲਾਈਨ ਨੰਬਰ 01679-244362 ’ਤੇ ਵੀ ਦਰਜ ਕਰਵਾਈਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਮਾਇਨਿੰਗ ਨੂੰ ਨੱਥ ਪਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਬਰਨਾਲਾ ਨੂੰ ਬਰਨਾਲਾ ਜ਼ਿਲ੍ਹੇ ਦਾ ਨੋਡਲ ਅਫ਼ਸਰ ਲਗਾਇਆ ਗਿਆ ਹੈ।

WRITTEN BY