Skip to content
Independent perspectives. Global stories.
BREAKING

ਸੜਕ ਸੁਰੱਖਿਆ ਨੂੰ ਜੀਵਨ ਦਾ ਅੰਗ ਬਣਾਉਣਾ ਹਰੇਕ ਨਾਗਰਿਕ ਦੀ ਜ਼ਿੰਮੇਵਾਰੀ : ਵਿਜੇਇੰਦਰ ਸਿੰਗਲਾ

Share this story

image ਸੰਗਰੂਰ, 9 ਮਈ (ਸੰਜੀਵ ਸਿੰਗਲਾ)- ਸੜਕ ਸੁਰੱਖਿਆ ਨੂੰ  ਜੀਵਨ ਦਾ  ਅਨਿੱਖੜਵਾਂ ਅੰਗ  ਬਣਾਉਣਾ ਹਰੇਕ ਨਾਗਰਿਕ ਦੀ ਮੁਢਲੀ ਜਿੰਮੇਵਾਰੀ ਹੈ ਜਿਸ ਨੂੰ ਸਹੀ ਢੰਗ ਨਾਲ ਪੂਰਾ ਕਰਕੇ ਅਸੀਂ ਹਰ ਸਾਲ ਸੜਕ ਹਾਦਸਿਆਂ ਕਾਰਨ ਮੌਤ ਦੇ ਮੂੰਹ ਵਿੱਚ ਜਾਣ ਵਾਲੀਆਂ ਕੀਮਤੀ ਜਾਨਾਂ ਨੂੰ ਬਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਅ ਸਕਦੇ ਹਾਂ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸ਼੍ਰੀ ਵਿਜੇਇੰਦਰ ਸਿੰਗਲਾ ਨੇ ਅੱਜ ਬਰਨਾਲਾ ਕੈਂਚੀਆਂ ਵਿਖੇ ਵਾਹਨਾਂ ਪਿੱਛੇ ਰਿਫਲੈਕਟਰ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਵਾਹਨਾਂ ਦੇ ਅਗਲੇ ਤੇ ਪਿਛਲੇ ਪਾਸੇ ਰਿਫਲੈਕਟਰ ਲੱਗੇ ਹੋਣ ਨਾਲ ਸੜਕ ਹਾਦਸਿਆਂ ਦੀ ਸੰਭਾਵਨਾ ਕਾਫ਼ੀ ਘਟ ਜਾਂਦੀ ਹੈ । ਵਿਧਾਇਕ ਸ਼੍ਰੀ ਸਿੰਗਲਾ ਨੇ ਕਿਹਾ ਕਿ ਰਿਫਲੈਕਟਰ ਹਰੇਕ ਮੌਸਮ ਵਿੱਚ ਲਾਭਦਾਇਕ ਸਾਬਤ ਹੁੰਦੇ ਹਨ ਕਿਉਂਕਿ ਸਰਦੀਆਂ ਵਿੱਚ ਸੰਘਣੀ ਧੁੰਦ ਕਾਰਨ ਵਾਹਨ ਦੂਰੋਂ ਨਜ਼ਰ ਆ ਜਾਂਦੇ ਹਨ ਅਤੇ ਗਰਮੀਆਂ ਵਿੱਚ ਤੇਜ਼ ਧੁੱਪ ਅਤੇ ਰਾਤ ਸਮੇਂ ਇਨ੍ਹਾਂ ਦੀ ਹੋਂਦ ਮਨੁੱਖੀ ਜਾਨਾਂ ਤੇ ਵਾਹਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਵਾਹਨ ਚਾਲਕ ਨੂੰ ਆਪਣੇ ਵਾਹਨ ਦੇ ਅਗਲੇ ਤੇ ਪਿਛਲੇ ਪਾਸੇ ਰਿਫਲੈਕਟਰ ਲਗਾਉਣੇ ਚਾਹੀਦੇ ਹਨ ਅਤੇ ਅਜਿਹੇ ਛੋਟੇ ਛੋਟੇ ਉਪਰਾਲੇ ਸੜਕ ਸੁਰੱਖਿਅ ਦਾ ਅਹਿਮ ਜ਼ਰੀਆ ਸਾਬਤ ਹੁੰਦੇ ਹਨ।ਉਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਸਮਾਜ ਸੇਵਾ ਦੇ ਇਸ ਕਾਰਜ ਵਿੱਚ ਅੱਗੇ ਆਉਣ। ਇਸ ਮੌਕੇ ਜ਼ਿਲ੍ਹਾ ਟਰਾਂਸਪੋਰਟ ਅਧਿਕਾਰੀ ਸ਼੍ਰੀ ਹਿਮਾਂਸ਼ੂ ਗੁਪਤਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਰਫੋਂ ਹਰੇਕ ਨਾਗਰਿਕ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਸੜਕਾਂ ‘ਤੇ ਨਿਯਮਾਂ ਦੀ ਪਾਲਣਾ ਨਾਲ ਯਕੀਨੀ ਤੌਰ ‘ਤੇ ਹਾਦਸਿਆਂ ਦੀ ਵਧਦੀ ਦਰ ਨੂੰ ਰੋਕਿਆ ਜਾ ਸਕੇਗਾ। ਉਨ੍ਹਾਂ ਵਾਹਨ ਚਾਲਕਾਂ ਨੂੰ ਆਪਣੀਆਂ ਅੱਖਾਂ ਦੀ ਨਿਯਮਤ ਜਾਂਚ ਕਰਵਾਉਣ, ਨਸ਼ਿਆਂ ਦੀ ਵਰਤੋਂ ਨਾ ਕਰਨ, ਨਿਰਧਾਰਿਤ ਗਤੀ ਵਿੱਚ ਵਾਹਨ ਚਲਾਉਣ, ਢੋਆ ਢੁਆਈ ਵਾਲੇ ਵਾਹਨਾਂ ਨੂੰ ਓਵਰਲੋਡ ਨਾ ਕਰਨ ਸਮੇਤ ਹੋਰ ਜ਼ਰੂਰੀ ਨਿਯਮਾਂ ਬਾਰੇ ਵਿਚਾਰ ਸਾਂਝੇ ਕੀਤੇ।ਇਸ ਮੌਕੇ ਸ਼੍ਰੀ ਅਮਰਜੀਤ ਸਿੰਘ ਟੀਟੂ, ਸ਼੍ਰੀ ਪਰਮਿੰਦਰ ਸ਼ਰਮਾ, ਸ਼੍ਰੀ ਮਹੇਸ਼ ਕੁਮਾਰ, ਸ਼੍ਰੀ ਸਤੀਸ਼ ਕੁਮਾਰ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

WRITTEN BY