Skip to content
Independent perspectives. Global stories.
BREAKING

ਅਕਾਲੀਆਂ ਖਿਲਾਫ ਨਹੀਂ ਬਦਲਾਖੋਰੀ ਦੀ ਭਾਵਨਾ

Share this story

ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਵਰਕਰਾਂ ਵੱਲੋਂ ਅਕਾਲੀਆਂ ਖਿਲਾਫ਼ ਕਿਸੇ ਵੀ ਤਰ੍ਹਾਂ ਦੀ ਬਦਲਾਖੋਰੀ ਵਾਲੀ ਸਿਆਸਤ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਦੋਵਾਂ ਪਾਰਟੀਆਂ ਦੇ ਵਰਕਰਾਂ ਦਰਮਿਆਨ ਹਾਲ ਹੀ ਵਿੱਚ ਹੋਈਆਂ ਝੜਪਾਂ ਨੂੰ ਗੈਰ ਸਿਆਸੀ ਦੱਸਦਿਆਂ ਇਨ੍ਹਾਂ ਘਟਨਾਵਾਂ ਪਿੱਛੇ ਸਿਆਸੀ ਬਦਲਾਖੋਰੀ ਨੂੰ ਰੱਦ ਕਰ ਦਿੱਤਾ ਹੈ।ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੌਰਾਨ ਜਾਖੜ ਨੇ ਆਖਿਆ ਕਿ ਕਾਂਗਰਸੀ ਵਰਕਰ ਕਦੇ ਵੀ ਬਦਲਾਖੋਰੀ ਵਾਲੀ ਸਿਆਸਤ ਨਹੀਂ ਕਰਨਗੇ।ਜਾਖੜ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਨੂੰ ਯਕੀਨੀ ਬਣਾਉਣ ਲਈ ਆਪਣੀ ਸਭ ਤੋਂ ਵੱਡੀ ਚੁਣੌਤੀ ਦੱਸਿਆ। ਉਨ੍ਹਾਂ ਇਸ ਵਾਸਤੇ ਮੁੱਖ ਮੰਤਰੀ ਨੇ ਸਰਕਾਰ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।

WRITTEN BY