ਅੰਮ੍ਰਿਤਸਰ, 10 ਮਈ (ਪੰਜਾਬ ਟਾਇਮਜ਼ ਬਿਊਰੋ)- ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਪਾਰਟੀ ਦੀ ਕਮਾਨ ਸੰਭਾਲਦਿਆਂ ਹੀ ਬਾਗੀਆਂ ਦੇ ਖੰਭ ਕੁਤਰਣੇ ਸ਼ੁਰੂ ਕਰ ਦਿੱਤੇ ਹਨ। ਭਗਵੰਤ ਮਾਨ ਨੇ ਸਭ ਤੋਂ ਪਹਿਲਾਂ ਅਮ੍ਰਿਤਸਰ ਦੇ ਲੀਡਰ ਉਪਕਾਰ ਸਿੰਘ ਸੰਧੂ ਨੂੰ ਪਾਰਟੀ ਵਿੱਚੋਂ ਬਰਖਾਸਤ ਕਰ ਦਿੱਤਾ ਹੈ।ਭਗਵੰਨ ਮਾਨ ਨੇ ਦੱਸਿਆ ਕਿ ਪਾਰਟੀ ਵਿਰੋਧੀ ਗਤੀਵਿਧਿਆਂ ਕਾਰਨ ਉਪਕਾਰ ਸਿੰਘ ਸੰਧੂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਮਾਨ ਨੇ ਕਿਹਾ ਕਿ ਵਲੰਟੀਅਰ ਆਮ ਆਦਮੀ ਪਾਰਟੀ ਦੀ ਤਾਕਤ ਹਨ ਪਰ ਅਨੁਸ਼ਾਸ਼ਨਹੀਣਤਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।
ਭਗਵੰਤ ਮਾਨ ਵੱਲੋਂ ਉਪਕਾਰ ਸੰਧੂ ਪਾਰਟੀ ’ਚੋਂ ਬਰਖਾਸਤ



