ਸ੍ਰੀ ਅਨੰਦਪੁਰ ਸਾਹਿਬ, 10 ਮਈ (ਦਵਿੰਦਰਪਾਲ ਸਿੰਘ, ਅੰਕੁਸ਼)- ਪੰਜਾਬ ਦੇ ਖੰਨਾ ਹਲਕੇ ਤੋ ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਅਤੇ ਖੇਮਕਰਨ ਤੋ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਇਲਾਹੀ ਬਾਣੀ ਸਰਵਣ ਕੀਤੀ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੋਟਲੀ ਨੇ ਕਿਹਾ ਕਿ ਉਹ ਆਪਣੀ ਜਿੱਤ ਤੋ ਬਾਅਦ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਆਏ ਹਨ। ਇਸ ਤੋ ਬਾਅਦ ਉਨ੍ਹਾ ਅਕਾਲੀ ਭਾਜਪਾ ਗਠਜੋੜ ਨੂੰ ਪੰਜਾਬ ਦਾ ਮਹੌਲ ਖਰਾਬ ਕਰਨ ਵਾਲੇ ਗੈਂਗਸਟਰਾਂ ਨੂੰ ਸ਼ਹਿ ਦੇਣ ਦੇ ਦੋਸ਼ ਲਗਾਉਦੇ ਕਿਹਾ ਕਿ ਸਮੁੱਚੇ ਗੈਂਗਸਟਰ ਅਕਾਲੀ ਭਾਜਪਾ ਸਰਕਾਰ ਦੀ ਦੇਣ ਹਨ। ਜਿਨ੍ਹਾ ਵਲੋਂ ਪੰਜਾਬ ਦਾ ਸ਼ਾਤਮਈ ਮਹੋਲ ਖਰਾਬ ਕੀਤਾ ਜਾ ਰਿਹਾ ਹੈ ਅਤੇ ਕਾਂਗਰਸ ਦੀ ਸਰਕਾਰ ਬਣਦੇ ਸਾਰ ਹੀ ਅਸੀ ਇਨ੍ਹਾਂ ਗੈਂਗਸਟਰਾ ਤੇ ਸਿਕੰਜਾ ਕੱਸਿਆ ਹੋਇਆ ਹੈ ਅਤੇ ਕਿਸੇ ਵੀ ਸ਼ਕਤੀ ਨੂੰ ਪੰਜਾਬ ਦਾ ਮਹੋਲ ਨਹੀ ਖਰਾਬ ਕਰਨ ਦਿਆਗੇ ਅਤੇ ਕੁਝ ਹੀ ਸਮੇਂ ਬਾਅਦ ਇਹ ਸਾਰੇ ਗੈਂਗਸਟਰ ਜੇਲਾ ਵਿਚ ਹੋਣਗੇ। ਕੋਟਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਡੁੱਬਦਾ ਜਹਾਜ ਹੈ ਜਿਸ ਨੂੰ ਪੰਜਾਬ ਦੇ ਲੋਕ ਵਿਧਾਨ ਸਭਾ ਚੋਣਾ ਵਿਚ ਸਬਕ ਸਿਖਾ ਚੁੱਕੇ ਹਨ ਅਤੇ ਹੁਣ ਪ੍ਰਧਾਨਗੀ ਨੂੰ ਲੈ ਕੇ ਇਨ੍ਹਾ ਦੀ ਆਪਸੀ ਹੋਈ ਖਿਚੋਤਾਣ ਨੇ ਸਾਰਾ ਸੱਚ ਲੋਕਾ ਸਾਹਮਣੇ ਲਿਆ ਦਿੱਤਾ ਹੈ। ਇਸ ਮੌਕੇ ਵਰਿੰਦਰ ਸਿੰਘ ਢਿੱਲੋਂ, ਭਿੰਦਾ ਪਟਿਆਲਾ, ਡਾ.ਆਤਮਾ ਸਿੰਘ ਰਾਣਾ, ਗੁਰਚਰਨ ਸਿੰਘ ਕਟਵਾਲ, ਦਿਨੇਸ਼ ਵਰਮਾ, ਜਸਵਿੰਦਰ ਸਿੰਘ, ਮੁਕੇਸ਼ ਕੁਮਾਰ, ਜਸਕਰਨ ਸਿੰਘ, ਗਗਨ, ਅਮ੍ਰਿਤਪਾਲ ਸਿੰਘ, ਗੁਰਦੀਪ ਸਿੰਘ ਰਾਜਾ ਆਦਿ ਹਾਜ਼ਰ ਸਨ।
ਕਾਂਗਰਸ ਦੇ ਤਿੰਨ ਵਿਧਾਇਕਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ, ਕਿਹਾ ਗੈਂਗਸਟਰ ਅਕਾਲੀ-ਭਾਜਪਾ ਦੀ ਦੇਣ



