Skip to content
Independent perspectives. Global stories.
BREAKING

ਕੈਪਟਨ ਅਮਰਿੰਦਰ ਸਿੰਘ ਨੇ ‘ਕੁਰਕੀ’ ਧਾਰਾ ਖਤਮ ਕਰਨ ’ਤੇ ਸਹਿਕਾਰਤਾ ਵਿਭਾਗ ਲਈ ਰਿਆਇਤ ਨੂੰ ਰੱਦ ਕੀਤਾ

Share this story

image ਚੰਡੀਗੜ•, 12 ਮਈ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਲਈ ‘ਕੁਰਕੀ ਸਬੰਧੀ ਧਾਰਾ ਨੂੰ ਖਤਮ ਕਰਨ ਦੇ ਸੰਦਰਭ ਵਿੱਚ ਸੂਬੇ ਦੇ ਸਹਿਕਾਰੀ ਵਿਭਾਗ ਨੂੰ ਕਿਸੇ ਤਰ•ਾਂ ਦੀ ਰਿਆਇਤ ਦੇਣ ਨੂੰ ਰੱਦ ਕਰਦਿਆਂ ਆਖਿਆ ਕਿ ਇਸ ਸਬੰਧ ਵਿੱਚ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿੱਚ ਕੀਤੇ ਵਾਅਦੇ ਤੋਂ ਪਿੱਛੇ ਹਟਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਇਸ ਮੁੱਦੇ ‘ਤੇ ਸਹਿਕਾਰਤਾ ਵਿਭਾਗ ਵੱਲੋਂ ਵਿੱਤ ਵਿਭਾਗ ਪਾਸੋਂ ਸਹਾਇਤਾ ਮੰਗਣ ਬਾਰੇ ਲਿਖੇ ਪੱਤਰ ਸਬੰਧੀ ਮੀਡਿਆ ਦੇ ਇੱਕ ਹਿੱਸੇ ਵੱਲੋਂ ਪ੍ਰਕਾਸ਼ਿਤ ਕੀਤੀ ਖਬਰ ‘ਤੇ ਮੁੱਖ ਮੰਤਰੀ ਨੇ ਇਹ ਪ੍ਰਤੀਕਰਮ ਦਿੰਦੇ ਹੋਏ ਆਖਿਆ ਕਿ ਹੁਣ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਵਿੱਚ ਇਹ ਮਾਮਲਾ ਲਿਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ।

WRITTEN BY