ਲੁਧਿਆਣਾ, 12 ਮਈ (ਪੰਜਾਬ ਟਾਇਮਜ਼ ਬਿਊਰੋ)- ਵਿਧਾਇਕਾਂ ਦੀ ਖਰੀਦੋ-ਫਰੋਖਤ ਦੀਆਂ ਅਟਕਲਾਂ ਨੂੰ ਲੈ ਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਤੇ ਸੂਬਾਈ ਬੀਜੇਪੀ ਦੇ ਆਗੂ ਆਹਮੋ-ਸਾਹਮਣੇ ਆ ਗਏ ਹਨ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਐਚਐਸ ਫੂਲਕਾ ਨੇ ਦੋਸ਼ ਲਾਇਆ ਹੈ ਕਿ ਬੀਜੇਪੀ ਉਨ੍ਹਾਂ ਦੀ ਪਾਰਟੀ ਦੇ ਵਿਧਾਇਕਾਂ ਨੂੰ 15-15 ਕਰੋੜ ਰੁਪਏ ਵਿੱਚ ਖ਼ਰੀਦਣ ਦੀ ਕੋਸ਼ਿਸ਼ ਕਰ ਰਹੀ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫੂਲਕਾ ਨੇ ਆਖਿਆ ਕਿ ਬੀਜੇਪੀ ਇਸ ਮਕਸਦ ਵਿੱਚ ਕਦੇ ਵੀ ਕਾਮਯਾਬ ਨਹੀਂ ਹੋਵੇਗੀ ਕਿਉਂਕਿ ਪਾਰਟੀ ਦੇ ਵਿਧਾਇਕ ਸੱਚੇ ਤੇ ਵਫ਼ਾਦਾਰ ਹਨ। ਦੂਜੇ ਪਾਸੇ ਪੰਜਾਬ ਬੀਜੇਪੀ ਪ੍ਰਧਾਨ ਵਿਜੇ ਸਾਂਪਲਾ ਨੇ ਆਮ ਆਦਮੀ ਪਾਰਟੀ ਦੇ ਦੋਸ਼ਾਂ ਨੂੰ ਸਿਰੇ ਤੋਂ ਖ਼ਾਰਜ ਕਰ ਦਿੱਤਾ ਹੈ। ਸਾਂਪਲਾ ਨੇ ਆਖਿਆ ਕਿ ਫੂਲਕਾ ਅਜਿਹੇ ਬਿਆਨ ਦੇ ਕੇ ਅਸਲ ਵਿੱਚ ਆਪਣੇ ਵਿਧਾਇਕਾਂ ਦੇ ਵਿਕਣ ਦਾ ਮੁੱਲ ਦੱਸ ਰਿਹਾ ਹੈ। ਉਨ੍ਹਾਂ ਆਖਿਆ ਕਿ ਇਹ ਸਾਰੀਆਂ ਗੱਲਾਂ ਬੇਬੁਨਿਆਦ ਹਨ ਤੇ ਸਚਾਈ ਤੋਂ ਕੋਹਾਂ ਪਰੇ ਹਨ।
‘ਆਪ’ ਵਿਧਾਇਕ ਦਾ ਮੁੱਲ 15 ਕਰੋੜ



