Skip to content
Independent perspectives. Global stories.
BREAKING

ਪੰਜਾਬ ਕਲਾ ਪ੍ਰੀਸ਼ਦ ਨੇ ਬਟਾਲਾ ’ਚ ਕਰਵਾਇਆ ਸ਼ਿਵ ਬਟਾਲਵੀ ਕਲਾ ਉਤਸਵ

Share this story

image ਬਟਾਲਾ, 13 ਮਈ (ਰਾਜੂ ਖਹਿਰਾ)- ਪੰਜਾਬ ਕਲਾ ਪ੍ਰੀਸ਼ਦ ਵੱਲੋਂ ਸਾਹਿਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਬਿਰਹਾ ਦੇ ਸੁਲਤਾਨ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੀ 44ਵੀਂ ਬਰਸੀ ਨੂੰ ਸਮਰਪਿਤ ਕਲਾ ਉਤਸਵ ਅੱਜ ਸ਼ਿਵ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਕਰਵਾਇਆ ਗਿਆ।ਪੰਜਾਬ ਦੇ ਸਥਾਨਕ ਸਰਕਾਰਾਂ, ਸੱਭਿਆਚਾਰਕ ਮਾਮਲੇ ਅਤੇ ਸੈਰ ਸਪਾਟਾ ਵਿਭਾਗ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਇਸ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰੀ। ਪੰਜਾਬ ਕਲਾ ਪ੍ਰੀਸ਼ਦ ਦੀ ਚੇਅਰਪਰਸਨ ਸਤਿੰਦਰ ਸੱਤੀ ਦੇ ਵਿਸ਼ੇਸ਼ ਉਪਰਾਲੇ ਨਾਲ ਹੋਏ ਇਸ ਕਲਾ ਉਤਸਵ ‘ਚ ਪੰਜਾਬੀ ਮਾਂ ਬੋਲੀ ਦੇ ਪ੍ਰਮੁੱਖ ਸ਼ਾਇਰਾਂ ਤੇ ਨਾਮਵਰ ਹਸਤੀਆਂ ਨੇ ਭਾਗ ਲੈ ਕੇ ਇਸ ਸਮਾਗਮ ਨੂੰ ਚਾਰ ਚੰਨ ਲਗਾ ਦਿੱਤੇ।ਬਿਰਹਾ ਦੇ ਸੁਲਤਾਨ ਸ਼ਿਵ ਕੁਮਰਾ ਬਟਾਲਵੀ ਨੂੰ ਯਾਦ ਕਰਦਿਆਂ ਸੱਭਿਆਚਾਰਕ ਮਾਮਲੇ ਅਤੇ ਸੈਰ ਸਪਾਟਾ ਵਿਭਾਗ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਸ਼ਿਵ ਬਟਾਲਵੀ ਪੰਜਾਬੀ ਸਾਹਿਤ ਦਾ ਉਹ ਧਰੂ ਤਾਰਾ ਹੈ ਜਿਸ ’ਤੇ ਸਮੁੱਚੇ ਪੰਜਾਬੀ ਮਾਣ ਕਰਦੇ ਹਨ।ਉਨ੍ਹਾਂ ਕਿਹਾ ਕਿ ਸ਼ਿਵ ਇੱਕ ਵਿਅਕਤੀ ਨਹੀਂ ਬਲਕਿ ਇੱਕ ਸੰਸਥਾ ਸੀ ਅਤੇ ਸ਼ਿਵ ਦੀ ਲੇਖਣੀ ਰਹਿੰਦੀ ਦੁਨੀਆਂ ਤੱਕ ਉਸਦੇ ਅਤੇ ਬਟਾਲਾ ਸ਼ਹਿਰ ਦੇ ਨਾਮ ਨੂੰ ਰੌਸ਼ਨ ਕਰਦੀ ਰਹੇਗੀ।ਉਨ੍ਹਾਂ ਕਿਹਾ ਕਿ ਸ਼ਿਵ ਨੇ ਆਪਣੀ ਬੁਲੰਦ ਸ਼ਾਇਰੀ ਨਾਲ ਪੰਜਾਬੀ ਮਾਂ ਬੋਲੀ ਦਾ ਸਿਰ ਪੂਰੀ ਦੁਨੀਆਂ ‘ਚ ਫਖਰ ਨਾਲ ਉੱਚਾ ਕੀਤਾ ਹੈ ਅਤੇ ਇਹੀ ਕਾਰਨ ਹੈ ਕਿ ਸ਼ਿਵ ਬਟਾਲਵੀ ਅੱਜ ਵੀ ਲੋਕਾਂ ਦੇ ਮਨਾਂ ਵਿੱਚ ਉਸੇ ਤਰ੍ਹਾਂ ਵੱਸਿਆ ਹੋਇਆ ਹੈ।ਕਲਾ ਉਤਸਵ ਨੂੰ ਸੰਬੋਧਨ ਹੁੰਦਿਆਂ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜੋ ਕਿ ਆਪਣੀ ਸੱਭਿਆਚਾਰਕ ਨੀਤੀ ਬਣਾਉਣ ਜਾ ਰਿਹਾ ਹੈ।ਉਨਾਂ ਕਿਹਾ ਕਿ ਸੱਭਿਆਚਾਰ ਨੀਤੀ ਬਣਾਉਣ ਲਈ ਸਾਹਿਤਕਾਰਾਂ, ਵਿਦਵਾਨਾਂ ਨਾਲ ਸਲਾਹ ਮਸ਼ਵਰਾ ਕੀਤਾ ਜਾ ਰਿਹਾ ਹੈ।

WRITTEN BY