ਤਲਵੰਡੀ ਸਾਬੋ, 13 ਮਈ (ਰਾਮ ਰੇਸ਼ਮ ਨਥੇਹਾ)- ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਨਸੀਬਪੁਰਾ ਵਿੱਚ ਗੰਭੀਰ ਜਖਮੀ ਹੋਏ ਵਿਅਕਤੀ ਦੀ ਮੌਤ ਹੋਣ ਨਾਲ ਪਿੰਡ ਵਿੱਚ ਸੋਗ ਦਾ ਮਾਤਮ ਛਾਅ ਗਿਆ। ਸਮਾਜ ਸੇਵੀ ਆਗੂ ਗੁਰਪ੍ਰੇਮ ਸਿੰਘ ਤੇ ਪਿੰਡ ਦੇ ਸਰਪੰਚ ਗੁਰਤੇਜ ਸਿੰਘ ਨੇ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਕੋਟਵਖਤੂ ਦੀ ਗੱਡੀ ਨੇ ਸਾਈਕਲ ਤੇ ਜਾਦੇ ਕੇਵਲ ਸਿੰਘ ਪੁੱਤਰ ਹਰਨੇਕ ਸਿੰਘ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ ਸੀ ਜਿਸ ਨਾਲ ਕੇਵਲ ਸਿੰਘ ਗੰਭੀਰ ਜਖਮੀ ਹੋ ਗਿਆ ਸੀ ਜਿਸਨੂੰ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਦਾਖਲ ਕਰਵਾਇਆ ਸੀ ਜਖਮੀ ਕਿਸਾਨ ਦੀ ਆਰਥਿਕ ਹਾਲਤ ਨੂੰ ਦੇਖਦਿਆਂ ਪਿੰਡ ਦੀ ਸਾਧ ਸੰਗਤ ਨੇ ਇਸ ਤੇ ਲੱਖਾਂ ਰੁਪਏ ਖਰਚ ਕੇ ਇਲਾਜ ਕਰਵਾ ਰਹੇ ਸਨ। ਮ੍ਰਿਤਕ ਆਪਣੇ ਪਿੱਛੇ ਪਤਨੀ ਜਵਾਨ ਧੀ ਤੇ ਦੋ ਲੜਕੇ ਛੱਡ ਗਿਆ ਹੈ। ਇਸ ਸਬੰਧੀ ਪੰਚ ਲਖਵੀਰ ਸਿੰਘ, ਗੁਰਪ੍ਰੇਮ ਸਿੰਘ, ਬਿੰਦਰ ਸਿੰਘ, ਸੁਖਪਾਲ ਸਿੰਘ, ਲੀਲ੍ਹਾ ਸਿੰਘ ਤੇ ਸਮੁੱਚੀ ਪੰਚਾਇਤ ਨੇ ਮ੍ਰਿਤਕ ਪ੍ਰਵਿਾਰ ਦੇ ਵਾਰਸਾਂ ਨੂੰ ਇਨਸਾਫ ਦੇਣ ਦੀ ਮੰਗ ਕੀਤੀ ਹੈ।
ਨੀਬਪੁਰਾ ਦੇ ਗੰਭੀਰ ਜ਼ਖਮੀ ਹੋਏ ਵਿਅਕਤੀ ਦੀ ਮੌਤ



