Skip to content
Independent perspectives. Global stories.
BREAKING

ਗੁਰਦੁਆਰਾ ਏਕਤਾ ਵਿਹਾਰ ਜਲੰਧਰ ਵਿਖੇ ਕਵੀ ਦਰਬਾਰ ਅੱਜ

Share this story

image ਜਲੰਧਰ, 13 ਮਈ (ਪੰਜਾਬ ਟਾਇਮਜ਼ ਬਿਊਰੋ)-  ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ (ਪਾਤਸ਼ਾਹੀ ਤੀਜੀ) ਏਕਤਾ ਵਿਹਾਰ ਨੇੜੇ ਕੁੱਕੀ ਢਾਬ ਜਲੰਧਰ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ੇਸ਼ ਕਵੀ ਦਰਬਾਰ 14 ਮਈ ਦਿਨ ਐਤਵਾਰ ਨੂੰ ਸ਼ਾਮ 7 ਵਜੇ ਤੋਂ 9 ਵਜੇ ਤੱਕ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਪਿਆਰ ਨਾਲ ਕਰਵਾਇਆ ਜਾ ਰਿਹਾ ਹੈ।  ਇਸ ਮੌਕੇ ’ਤੇ ਗੁਰਦੁਆਰਾ ਗੋਦੜੀ ਸਾਹਿਬ ਦੀ ਮੁੜ ਸਥਾਪਨਾ ਲਈ ਜਪੁਜੀ ਸਾਹਿਬ ਦੇ ਪਾਠ ਅਤੇ ਅਰਦਾਸ ਕੀਤੀ ਜਾਵੇਗੀ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸ. ਚਰਨਜੀਤ ਸਿੰਘ ਤੱਖਰ ਨੇ ਦੱਸਿਆ ਕਿ ਇਸ ਮੌਕੇ ’ਤੇ ਪ੍ਰਸਿੱਧ ਕਵੀ ਸ. ਸੁਰਜੀਤ ਸਿੰਘ ਚਾਵਲਾ, ਪ੍ਰੋ. ਦਲਬੀਰ ਸਿੰਘ ਰਿਆੜ, ਸ. ਗੁਰਦੀਪ ਸਿੰਘ ਔਲਖ, ਸ. ਸੁਖਦੇਵ ਸਿੰਘ ਆਸੀ ਤੋਂ ਇਲਾਵਾ ਮਸ਼ਹੂਰ ਪੰਥਕ ਕਵੀ ਤੇ ਬੁਲਾਰੇ ਸੰਗਤ ਦੇ ਦਰਸ਼ਨ ਕਰਨਗੇ। ਉਨ੍ਹਾਂ ਨੇ ਸਮੂਹ ਸੰਗਤ ਨੂੰ ਪਰਿਵਾਰਾਂ ਸਮੇਤ ਹਾਜ਼ਰੀਆਂ ਭਰਨ ਦੀ ਬੇਨਤੀ ਕੀਤੀ ਹੈ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

WRITTEN BY