Skip to content
Independent perspectives. Global stories.
BREAKING

ਸਿੱਖਿਆ ਮੰਤਰੀ ਵੱਲੋਂ ਮੋਹਰੀ ਵਿਦਿਆਰਥੀਆਂ ਨੂੰ ਮੁਬਾਰਕਾਂ

Share this story

image ਚੰਡੀਗੜ੍ਹ- ਪੰਜਾਬ ਦੀ ਸਿੱਖਿਆ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਸੀਨੀਅਰ ਸੈਕੰਡਰੀ (10+2) ਦੇ ਨਤੀਜਿਆਂ ਵਿਚ ਸਿਖਰਲੇ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ ਹਨ। ਇੱਥੋਂ ਜਾਰੀ ਇਕ ਬਿਆਨ ਵਿਚ ਸਿੱਖਿਆ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਮੈਰਿਟ ਵਿਚ ਸਥਾਨ ਹਾਸਲ ਕੀਤਾ ਹੈ ਅਤੇ ਜੋ ਵਧੀਆਂ ਨੰਬਰ ਲੈ ਕੇ ਪਾਸ ਹੋਏ ਹਨ, ਉਹ ਵਧਾਈ ਦੇ ਹੱਕਦਾਰ ਹਨ ਕਿਉਂ ਕਿ ਅਜਿਹੇ ਵਿਦਿਆਰਥੀਆਂ ਵੱਲੋਂ ਕੀਤੀ ਸਖਤ ਮਿਹਨਤ ਦਾ ਅੱਜ ਨਤੀਜੇ ਐਲਾਨਣ ਤੋਂ ਬਾਅਦ ਮੁੱਲ ਪਿਆ ਹੈ। ਇਸ ਦੇ ਨਾਲ ਹੀ ਸ੍ਰੀਮਤੀ ਚੌਧਰੀ ਨੇ ਟੀਚਿੰਗ ਸਟਾਫ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਰੇ ਅਮਲੇ ਨੂੰ ਵੀ ਵਧਾਈ ਦਿੱਤੀ ਹੈ ਜਿਨ੍ਹਾਂ ਨੇ ਕਿ ਸਮੇਂ ਸਿਰ ਨਤੀਜੇ ਐਲਾਨਣ ਲਈ ਦਿਨ-ਰਾਤ ਇਕ ਕੀਤਾ।

WRITTEN BY