ਪਟਨਾ, 15 ਮਈ (ਪੰਜਾਬ ਟਾਇਮਜ਼ ਬਿਊਰੋ)- ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ ਯੂਨਾਈਟੇਡ (ਜਨਤਾ ਦਲ ਯੂ) ਦੇ ਰਾਸ਼ਟਰੀ ਚੇਅਰਮੈਨ ਨਿਤੀਸ਼ ਕੁਮਾਰ ਨੇ ਸਾਲ 2019 ‘ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ’ਚ ਖੁਦ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਦੌੜ ਤੋਂ ਬਾਹਰ ਦੱਸਿਆ ਅਤੇ ਕਿਹਾ ਕਿ ਉਹ ਬੇਵਕੂਫ ਨਹੀਂ ਹਨ ਕਿ ਸਿਆਸੀ ਅਸਲੀਅਤ ਨੂੰ ਨਾ ਸਮਝੇ। ਸ਼੍ਰੀ ਕੁਮਾਰ ਨੇ ਇੱਥੇ ਪੱਤਰਕਾਰ ਸੰਮੇਲਨ ‘ਚ ਕਿਹਾ ਕਿ ਉਨ੍ਹਾਂ ਦੀ ਪਾਰਟੀ ਜਨਤਾ ਦਲ (ਯੂ) ਇਕ ਛੋਟਾ ਦਲ ਹੈ ਅਤੇ ਉਹ ਇਸ ਜ਼ਮੀਨੀ ਸੱਚਾਈ ਨੂੰ ਸਮਝਦੇ ਹਨ। ਉਨ੍ਹਾਂ ਨੇ ਕਿਹਾ ਕਿ ਜਿਸ ਕਿਸੇ ‘ਚ ਪਾਰਟੀ ਜਾਂ ਗਠਜੋੜ ਦੀ ਅਗਵਾਈ ਕਰਨ ਦੀ ਸਮਰੱਥਾ ਹੋਵੇਗੀ ਅਤੇ ਜੋ ਦੇਸ਼ ਦੀ ਜਨਤਾ ਦੀਆਂ ਉਮੀਦਾਂ ਨੂੰ ਪੂਰਾ ਕਰ ਸਕਦਾ ਹੈ, ਉਹ ਪ੍ਰਧਾਨ ਮੰਤਰੀ ਬਣ ਸਕਦਾ ਹੈ। ਮੁੱਖ ਮੰਤਰੀ ਦਾ ਧਿਆਨ ਜਦੋਂ ਉਨ੍ਹਾਂ ਵੱਲੋਂ ਦਿੱਤੇ ਗਏ ਉਸ ਬਿਆਨ ਵੱਲ ਦਿਵਾਇਆ ਗਿਆ, ਜਿਸ ‘ਚ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਬਣਨ ਦੇ ਸਾਰੇ ਗੁਣ ਉਨ੍ਹਾਂ ‘ਚ ਮੌਜੂਦ ਹਨ, ਇਸ ‘ਤੇ ਉਨ੍ਹਾਂ ਨੇ ਕਿਹਾ ਕਿ ਅਜਿਹਾ ਦਾਅਵਾ ਉਨ੍ਹਾਂ ਨੇ ਕਦੇ ਨਹੀਂ ਕੀਤਾ।
ਪੀ.ਐਮ. ਦੀ ਦਾਅਵੇਦਾਰ ਨਹੀਂ : ਨਿਤੀਸ਼



